Reporter..Rajni

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਪਟਿਆਲਾ ਜ਼ਿਲ੍ਹੇ ‘ਚ ਹੜ੍ਹਾਂ ਦਾ ਫਿਲਹਾਲ ਕੋਈ ਖ਼ਤਰਾ ਨਹੀਂ - ਡੀ.ਸੀ.
July 2, 2025
-

Rajni / Patiala

Reporter..Rajni

ਪਟਿਆਲਾ ਜ਼ਿਲ੍ਹੇ ‘ਚ ਹੜ੍ਹਾਂ ਦਾ ਫਿਲਹਾਲ ਕੋਈ ਖ਼ਤਰਾ ਨਹੀਂ - ਡੀ.ਸੀ.

ਘਨੌਰ/ਪਟਿਆਲਾ :

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਬਾਅਦ ਦੁਪਹਿਰ ਘਨੌਰ ਨੇੜੇ ਸਰਾਲਾ ਹੈਡ ਵਿਖੇ ਘੱਗਰ ਦਰਿਆ ਦਾ ਦੌਰਾ ਕਰਕੇ ਡਰੇਨੇਜ ਵਿਭਾਗ ਵੱਲੋਂ ਕੀਤੇ ਜਾ ਰਹੇ ਹੜ੍ਹ ਰੋਕੂ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੇ ਨਾਲ ਰਾਜਪੁਰਾ ਦੇ ਐਸ.ਡੀ.ਐਮ. ਅਵਿਕੇਸ਼ ਗੁਪਤਾ ਅਤੇ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਰਾਲਾ ਹੈਡ ਵਿਖੇ ਗੁਰਦੁਆਰਾ ਭਗਤ ਧੰਨਾ ਜੀ ਵਿਖੇ ਮੱਥਾ ਟੇਕਿਆ ਅਤੇ ਨੇੜੇ ਹੀ ਮਗਨਰੇਗਾ ਵਰਕਰਾਂ ਵੱਲੋਂ ਮਿੱਟੀ ਨਾਲ ਭਰੇ ਜਾ ਰਹੇ ਥੈਲਿਆਂ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਮਹਿਲਾਵਾਂ ਨਾਲ ਗੱਲਬਾਤ ਵੀ ਕੀਤੀ।

ਡਿਪਟੀ ਕਮਿਸ਼ਨਰ ਨੂੰ ਐਕਸੀਐਨ ਪ੍ਰਥਮ ਗੰਭੀਰ ਨੇ ਦੱਸਿਆ ਕਿ ਇਸ ਵੇਲੇ ਘੱਗਰ ਦਰਿਆ ਵਿੱਚ ਭਾਂਖਰਪੁਰ ਵਿਖੇ 1.6 ਫੁੱਟ ਗੇਜ 'ਤੇ 3272 ਕਿਊਸਿਕ ਅਤੇ ਸਰਾਲਾ ਹੈਡ 'ਤੇ 4 ਫੁੱਟ ਗੇਜ 'ਤੇ ਪਾਣੀ ਵਹਿ ਰਿਹਾ ਹੈ। ਟਾਂਗਰੀ ਨਦੀ ਵਿੱਚ ਪਿਹੋਵਾ ਰੋਡ ਵਿਖੇ 23599 ਕਿਊਸਿਕ ਅਤੇ ਮਾਰਕੰਡਾ ਨਦੀ ਵਿੱਚ 21592 ਕਿਊਸਿਕ ਪਾਣੀ ਵਹਿ ਰਿਹਾ ਹੈ ਅਤੇ ਖ਼ਤਰੇ ਦੀ ਕੋਈ ਗੱਲ ਨਹੀਂ, ਫਿਰ ਵੀ ਡਰੇਨੇਜ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ।

ਇਸ ਦੌਰਾਨ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਦੇ ਵਹਾਅ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ, ਇਸ ਲਈ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਅਤੇ ਨਾ ਹੀ ਕਿਸੇ ਕਿਸਮ ਦੀਆਂ ਅਫ਼ਵਾਹਾਂ 'ਤੇ ਯਕੀਨ ਕਰਨਾ ਚਾਹੀਦਾ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਘੱਗਰ, ਟਾਂਗਰੀ ਅਤੇ ਮਾਰਕੰਡਾ ਆਦਿ ਦਰਿਆਵਾਂ ਦੇ ਕੈਚਮੈਂਟ ਖੇਤਰ ਵਿੱਚ ਪਈ ਬਰਸਾਤ ਕਰਕੇ ਇਨ੍ਹਾਂ ਨਦੀਆਂ ਵਿੱਚ ਪਾਣੀ ਦੀ ਮਾਤਰਾ ਵਧੀ ਸੀ, ਜੋ ਹੁਣ ਲਗਾਤਾਰ ਘੱਟ ਰਹੀ ਹੈ, ਪਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਨਾਲ ਇਨ੍ਹਾਂ ਨਦੀਆਂ ਵਿੱਚ ਪਾਣੀ ਦੇ ਵਹਾਅ 'ਤੇ ਨਜ਼ਰ ਰੱਖੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਫਿਲਹਾਲ ਇਹ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਹੀਆਂ ਹਨ, ਪਰ ਪਾਣੀ ਵਧਣ ਦੀ ਸੰਭਾਵਨਾ ਦੇ ਮੱਦੇਨਜ਼ਰ ਜਲ ਨਿਕਾਸ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਡਾ. ਪ੍ਰੀਤੀ ਯਾਦਵ ਨੇ ਜਲ ਨਿਕਾਸ ਵਿਭਾਗ ਨੂੰ ਆਦੇਸ਼ ਦਿੱਤੇ ਕਿ ਆਮ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪ੍ਰਬੰਧਾਂ ਵਿੱਚ ਕੋਈ ਢਿੱਲ, ਅਣਗਹਿਲੀ ਜਾਂ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਬਾਰੇ ਕਿਸੇ ਵੀ ਕਿਸਮ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪਾਣੀ ਸੰਬੰਧੀ ਜਾਣਕਾਰੀ ਲਈ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 'ਤੇ ਸੰਪਰਕ ਕੀਤਾ ਜਾ ਸਕਦਾ ਹੈ।



Powered by Froala Editor


Recommended Posts