ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ‘ਚ ਲਿ " /> Reporter..S M Singh

< ">

ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ‘ਚ ਲਿਆਂਉਣ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ; ਸਾਕੇਤ ਵਿਖੇ ਫਾਸਟ ਫੂਡ ਟ੍ਰੇਨਿੰਗ ਕੋਰਸ ਕੀਤਾ ਸ਼ੁਰੂ
July 3, 2025
-

S M Singh / Patiala

Reporter..S M Singh

ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ‘ਚ ਲਿਆਂਉਣ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ; ਸਾਕੇਤ ਵਿਖੇ ਫਾਸਟ ਫੂਡ ਟ੍ਰੇਨਿੰਗ ਕੋਰਸ ਕੀਤਾ ਸ਼ੁਰੂ

ਪਟਿਆਲਾ, 3 ਜੁਲਾਈ:

ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦੇ ਮਕਸਦ ਨਾਲ ਇਲਾਜ ਦੌਰਾਨ ਹੀ ਕਿਸੇ ਮੁਖੀ ਕੋਰਸ ਦੀ ਟ੍ਰੇਨਿੰਗ ਦੇਣ ਦੀ ਪਹਿਲ ਕਦਮੀ ਕੀਤੀ ਗਈ ਹੈ, ਜਿਸ ਤਹਿਤ ਸਾਕੇਤ ਨਸ਼ਾ ਮੁਕਤੀ ਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਰਸੇਟੀ ਦੇ ਸਹਿਯੋਗ ਨਾਲ ਨਸ਼ਾ ਛੱਡਣ ਲਈ ਦਾਖਲ ਹੋਏ ਵਿਅਕਤੀਆਂ ਨੂੰ 12 ਦਿਨਾਂ ਦਾ ਫਾਸਟ ਫੂਡ ਟ੍ਰੇਨਿੰਗ ਕੋਰਸ ਅੱਜ ਸ਼ੁਰੂ ਕਰਵਾਇਆ ਗਿਆ।

ਸਾਕੇਤ ਦੇ ਪ੍ਰੋਜੈਕਟ ਕੋਆਰਡੀਨੇਟਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਾਸਟ ਫੂਡ ਟ੍ਰੇਨਿੰਗ ਕੋਰਸ ਸਾਕੇਤ ਵਿਖੇ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ 25 ਪ੍ਰਾਰਥੀਆਂ ਵੱਲੋਂ ਟ੍ਰੇਨਿੰਗ ਪ੍ਰਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਆਰਸੇਟੀ ਦੇ ਮਾਹਰ ਟ੍ਰੇਨਰਾਂ ਵੱਲੋਂ ਪ੍ਰਦਾਨ ਕੀਤੀ ਜਾਵੇਗੀ ਅਤੇ ਟ੍ਰੇਨਿੰਗ ਦਾ ਸਰਟੀਫਿਕੇਟ ਵੀ ਸਫਲ ਪ੍ਰਾਰਥੀ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਆਰਸੇਟੀ ਵੱਲੋਂ ਪ੍ਰਾਰਥੀ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਮਦਦ ਦੇ ਨਾਲ ਨਾਲ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਆਰਸੇਟੀ ਪਟਿਆਲਾ ਵੱਲੋਂ ਪ੍ਰਾਰਥੀਆਂ ਨੂੰ ਟ੍ਰੇਨਿੰਗ ਕੋਰਸ ਦੀਆਂ ਕਿੱਟਾਂ ਵੀ ਪ੍ਰਦਾਨ ਕੀਤੀਆਂ ਗਈਆਂ।

ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਇਥੇ ਦਾਖਲ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਪਲੰਬਰ ਤੇ ਇਲੈਕਟ੍ਰੀਸ਼ਨ ਵਰਗੇ ਕੋਰਸ ਵੀ ਕਰਵਾਏ ਜਾਂਦੇ ਹਨ, ਤਾਂ ਜੋ ਉਹ ਠੀਕ ਹੋਣ ਤੋਂ ਬਾਅਦ ਆਪਣੇ ਆਪ ਨੂੰ ਕਿਸੇ ਰੁਝੇਵੇ ‘ਚ ਰੱਖਦੇ ਹੋਏ ਆਪਣੀ ਰੋਜ਼ੀ ਰੋਟੀ ਕਮਾਈ ਦੇ ਨਾਲ ਆਪਣੇ ਪਰਿਵਾਰ ਦਾ ਸਹਾਰਾ ਬਣ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਦਾਖਲਾ ਲੈਣ ਲਈ ਦਾਖਲ ਵਿਅਕਤੀਆਂ ਵੱਲੋਂ ਕਾਫ਼ੀ ਉਤਸ਼ਾਹ ਦਿਖਾਇਆ ਜਾਂਦਾ ਹੈ।

ਇਸ ਮੌਕੇ ਆਰਸੇਟੀ ਦੇ ਕੋਆਰਡੀਨੇਟਰ ਹਰਦੀਪ ਰਾਏ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਡਿਪਟੀ ਸੀ.ਈ.ਓ. ਸਤਿੰਦਰ ਸਿੰਘ, ਕੈਰੀਅਰ ਕਾਊਂਸਲਰ ਡਾ. ਰੂਪਸੀ ਪਾਹੂਜਾ ਮੌਕੇ ‘ਤੇ ਮੌਜੂਦ ਸਨ। ਇਨ੍ਹਾਂ ਨੇ ਮੌਕੇ ‘ਤੇ ਨਸ਼ਾ ਮੁਕਤੀ ਪ੍ਰਾਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਇਸ ਟ੍ਰੇਨਿੰਗ ਨੂੰ ਪੂਰੀ ਲਗਨ ਨਾਲ ਕਰਨ ਲਈ ਪ੍ਰੇਰਿਤ ਕੀਤਾ।


Powered by Froala Editor


Recommended Posts