ਸਿਹਤ ਮੰਤਰੀ ਵੱਲੋਂ ਸ਼ਹਿਰੀ ਕਲੋਨੀਆਂ ‘ਚ ਬੁਨਿ " /> Reporter..Rajni

ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ   
ਸਿਹਤ ਮੰਤਰੀ ਵੱਲੋਂ ਸ਼ਹਿਰੀ ਕਲੋਨੀਆਂ ‘ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ; ਬਿਲਡਰਾਂ ਖ਼ਿਲਾਫ਼ ਹੋਵੇਗੀ ਕਾਰਵਾਈ
July 3, 2025
-

Rajni / Patiala

Reporter..Rajni

ਸਿਹਤ ਮੰਤਰੀ ਵੱਲੋਂ ਸ਼ਹਿਰੀ ਕਲੋਨੀਆਂ ‘ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ; ਬਿਲਡਰਾਂ ਖ਼ਿਲਾਫ਼ ਹੋਵੇਗੀ ਕਾਰਵਾਈ

ਪਟਿਆਲਾ, 3 ਜੁਲਾਈ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਬਿਲਡਰਾਂ ਵੱਲੋਂ ਬਣਾਈਆਂ ਕਲੋਨੀਆਂ ‘ਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਬਿਲਡਰਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹ ਅੱਜ ਅਰਬਨ ਐਸਟੇਟ ਸਮੇਤ ਕੋਹਿਨੂਰ ਇਨਕਲੇਵ, ਓਮੈਕਸ ਸਿਟੀ, ਫਰੈਂਡਜ਼ ਕਲੋਨੀ ਤੇ ਜ਼ੈਲਦਾਰ ਕਲੋਨੀਆਂ ਦੀਆਂ ਰੈਜ਼ੀਡੈਂਸ਼ੀਅਲ ਵੈੱਲਫੇਅਰ ਸੁਸਾਇਟੀਆਂ ਨਾਲ ਪੀ.ਡੀ.ਏ. ਦਫ਼ਤਰ ਪਟਿਆਲਾ ਵਿਖੇ ਮੀਟਿੰਗ ਕਰ ਰਹੇ ਸਨ।

ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਪੀ.ਡੀ.ਏ. ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਅਣਗਹਿਲੀ ਲਈ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਹੋਵੇਗੀ। ਇਸ ਮੌਕੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਕੌਂਸਲਰ ਜਸਬੀਰ ਗਾਂਧੀ ਸਮੇਤ ਪੀ.ਡੀ.ਏ. ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਮੁਖੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਰੈਜ਼ੀਡੈਂਸ਼ੀਅਲ ਵੈੱਲਫੇਅਰ ਸੁਸਾਇਟੀਆਂ ਵੱਲੋਂ ਰੱਖੇ ਗਏ ਮਸਲਿਆਂ ‘ਤੇ ਅਧਿਕਾਰੀਆਂ ਨਾਲ ਮੈਰਾਥਨ ਮੀਟਿੰਗ ਕਰਦਿਆਂ ਹਰੇਕ ਮਸਲੇ ‘ਤੇ ਵਿਚਾਰ-ਚਰਚਾ ਕਰਕੇ ਕੰਮਾਂ ਨੂੰ ਕਰਵਾਉਣ ਦਾ ਸਮਾਂ ਨਿਸ਼ਚਿਤ ਕੀਤਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਦੀ ਇੰਨ-ਬਿਨ ਪਾਲਣਾ ਸਮੇਤ ਕੰਮ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੰਮ ਵਿੱਚ ਬੇਲੋੜੀ ਦੇਰੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਇਸ ਮੌਕੇ ਉਨ੍ਹਾਂ ਕੋਹਿਨੂਰ ਇਨਕਲੇਵ ਵਾਸੀਆਂ ਵੱਲੋਂ ਬਿਲਡਰ ਵੱਲੋਂ ਬੁਨਿਆਦੀ ਸਹੂਲਤਾਂ ਨਾ ਦੇਣ ਦਾ ਗੰਭੀਰ ਨੋਟਿਸ ਲੈਂਦਿਆਂ ਬਿਲਡਰ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਓਮੈਕਸ ਸਿਟੀ ਦੀਆਂ ਸਮੱਸਿਆਵਾਂ ਇਕ ਹਫ਼ਤੇ ‘ਚ ਹੱਲ ਕਰਨ ਲਈ ਪੀ.ਡੀ.ਏ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ।

ਸਿਹਤ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਅਰਬਨ ਐਸਟੇਟ ਦੇ ਵੱਖ-ਵੱਖ ਪਾਰਕਾਂ ਦੀ ਤੁਰੰਤ ਸਫਾਈ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਪਾਣੀ ਖੜ੍ਹਨ ਨਾਲ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ, ਇਸ ਲਈ ਪਾਰਕਾਂ ਦੀ ਸਫਾਈ ਹੋਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਰਹਿਣ ਲਈ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਸਮਝਣ ਲਈ ਫੀਲਡ ਦੇ ਦੌਰੇ ਕਰਨ ਤਾਂ ਜੋ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਖੁਦ ਵੀ ਚੱਲ ਰਹੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ ਕਰਨਗੇ।

ਮੀਟਿੰਗ ਦੌਰਾਨ ਪੁੱਡਾ ਅਧਿਕਾਰੀਆਂ ਵੱਲੋਂ ਵਿਕਾਸ ਕਾਰਜਾਂ ਸਬੰਧੀ ਤਾਜ਼ਾ ਰਿਪੋਰਟ ਪੇਸ਼ ਕੀਤੀ ਗਈ ਅਤੇ ਭਰੋਸਾ ਦਿੱਤਾ ਗਿਆ ਕਿ ਲੰਬਿਤ ਕੰਮਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ। ਸਿਹਤ ਮੰਤਰੀ ਨੇ ਹੁਕਮ ਦਿੱਤੇ ਕਿ ਬੁਨਿਆਦੀ ਢਾਂਚੇ ਦੇ ਕਾਰਜਾਂ ਨੂੰ ਨਿਸ਼ਚਿਤ ਸਮੇਂ ਵਿੱਚ ਪੂਰਾ ਕਰਨ ਲਈ ਸਮਾਂਬੱਧ ਐਕਸ਼ਨ ਲਿਆ ਜਾਵੇ।

Powered by Froala Editor


Recommended Posts