Reporter..S M Singh
ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਨੀਟ 2025 ‘ਚ ਕਾਮਯਾਬ ਵਿਦਿਆਰਥੀਆਂ, ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸਨਮਾਨ
July 5, 2025
-2025-

S M Singh / Patiala

Reporter..S M Singh

ਨੀਟ 2025 ‘ਚ ਕਾਮਯਾਬ ਵਿਦਿਆਰਥੀਆਂ, ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਜ਼ਿਲ੍ਹਾ ਸਿੱਖਿਆ

 ਦਫ਼ਤਰ ਵੱਲੋਂ ਸਨਮਾਨ

ਪਟਿਆਲਾ, 5 ਜੁਲਾਈ:

              ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਵੱਲੋਂ ਨੀਟ 2025 ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਆਯੋਜਿਤ ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ 71 ਨੀਟ ਕਲੀਅਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਿਹਨਤ ਭਰੇ ਯਤਨਾਂ ਲਈ ਸਨਮਾਨਤ ਕੀਤਾ ਗਿਆ ਨਾਲ ਹੀ ਉਹਨਾਂ ਦੇ ਗਾਈਡ ਅਧਿਆਪਕਾਂ ਅਤੇ ਪੂਰੀ ਨੀਟ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ

              ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕਾਮਯਾਬੀ ਪਟਿਆਲਾ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ ਅਤੇ ਹਰ ਨੀਟ ਕਲੀਅਰ ਵਿਦਿਆਰਥੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਛੋਟੇ ਭੈਣ-ਭਰਾਵਾਂ ਦੀ ਅਗਵਾਈ ਕਰੇ, ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਇਹ ਗਿਣਤੀ ਹੋਰ ਵੀ ਵਧੇ ਉਨ੍ਹਾਂ ਨੇ ਸਫਲਤਾ ਦਾ ਸਿਹਰਾ ਲੈਕਚਰਾਰਾਂ ਅਤੇ ਨੀਟ ਟੀਮ ਦੇ ਮੈਂਬਰਾਂ ਦੇ ਨਿਰੰਤਰ ਯਤਨਾਂ ਨੂੰ ਦਿੱਤਾ

              ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹੁਣ ਸਮਾਜ ਦੀ ਨੀਂਹ ਬਣਦਿਆਂ ਆਪਣੀ ਭੂਮਿਕਾ ਨਿਭਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਨੇ ਓਲਡ ਪੁਲਿਸ ਲਾਈਨ ਸਕੂਲ ਪਟਿਆਲਾ ਵਿੱਚ ਕੀਤੇ ਇਸ ਸਮਾਰੋਹ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਇਸ ਸਮਾਰੋਹ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ

              ਜ਼ਿਲ੍ਹਾ ਨੋਡਲ ਇੰਚਾਰਜ ਦੌਲਤ ਰਾਮ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨੇ ਨੀਟ 2025 ਵਿੱਚ ਪੂਰੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਰਚਿਆ ਹੈ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਨੇ ਜੇਈਈ ਮੇਨਜ਼ ਅਤੇ ਐਡਵਾਂਸ ਵਿੱਚ ਚੰਗਾ ਸਥਾਨ ਪ੍ਰਾਪਤ ਕੀਤਾ ਸੀ

              ਸਨਮਾਨ ਸਮਾਰੋਹ ਦੌਰਾਨ ਜਿਨ੍ਹਾਂ ਟੀਮ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿੱਚ ਪ੍ਰਿੰਸੀਪਲ ਮਨਦੀਪ ਕੌਰ, ਪ੍ਰਿੰਸੀਪਲ ਸੰਦੀਪ ਕੁਮਾਰ, ਪ੍ਰਿੰਸੀਪਲ ਰਮਨਦੀਪ ਕੌਰ, ਦੌਲਤ ਰਾਮ ਲੈਕਚਰਾਰ ਅਤੇ ਜ਼ਿਲ੍ਹਾ ਨੋਡਲ ਇੰਚਾਰਜ ਅਤੇ ਦਿਨੇਸ਼ ਕੁਮਾਰ ਸਟੇਟ ਮੈਂਬਰ ਸ਼ਾਮਲ ਸਨ


Powered by Froala Editor

2025


Recommended Posts