Reporter..S M Singh
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਪਟਿਆਲਾ ਜ਼ਿਲ੍ਹੇ ’ਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਸਰਗਰਮ : ਸਿਵਲ ਸਰਜਨ
July 5, 2025
-

S M Singh / Patiala

Reporter..S M Singh


ਪਟਿਆਲਾ ਜ਼ਿਲ੍ਹੇ ’ਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਸਰਗਰਮ : ਸਿਵਲ ਸਰਜਨ

ਪਟਿਆਲਾ, 5 ਜੁਲਾਈ:

                   ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ 35084 ਘਰਾਂ ਤੱਕ ਪਹੁੰਚ ਕਰਕੇ  255 ਥਾਵਾਂ ’ਤੇ ਮਿਲੇ ਲਾਰਵੇ ਨੂੰ ਨਸ਼ਟ ਕਰਵਾਇਆ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਸਿਹਤ ਵਿਭਾਗ ਦੀ ਟੀਮ ਵੱਲੋਂ ਹੁਣ ਤੱਕ ਕੁਲ 3,39,820 ਘਰਾਂ ਦਾ ਸਰਵੇ ਕਰਕੇ 1023 ਥਾਵਾਂ ’ਤੇ ਮਿਲੇ ਲਾਰਵੇ ਨੂੰ ਨਸ਼ਟ ਕਰਵਾਇਆ ਹੈ

                ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ ਡੇਂਗੂ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ ਜ਼ਿਲ੍ਹੇ ਭਰ ਵਿੱਚ ਸਪੈਸ਼ਲ ਮੁਹਿੰਮ ਚਲਾਈ ਗਈ ਇਸ ਮੁਹਿੰਮ ਦੀ ਅਗਵਾਈ ਸਿਵਲ ਸਰਜਨ ਸਮੇਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਵੱਲੋਂ ਕੀਤੀ ਗਈ

                  ਸਿਵਲ ਸਰਜਨ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕ੍ਰਿਸ਼ਨਾ ਕਲੋਨੀ ਚਾਰ ਨੰਬਰ ਡਵੀਜ਼ਨਦੇਸੀ ਮਹਿਮਾਨਦਾਰੀਅਰੋੜਿਆਂ ਸਟਰੀਟ ਟੀ.ਬੀ ਹਸਪਤਾਲ ਰੋਡ ਨੇੜੇ ਭਸੀਨ ਇਲੈਕਟ੍ਰੋਨਿਕਸਜੁਝਾਰ ਨਗਰਆਜ਼ਾਦ ਨਗਰਜਗਦੀਸ਼ ਆਸ਼ਰਮ ਰੋਡਬੈਂਕ ਕਲੋਨੀਮਾਡਲ ਟਾਊਨ ਨੇੜੇ ਸੀਐਚਸੀਖ਼ਾਲਸਾ ਮੁਹੱਲਾ ਧੋਬੀ ਘਾਟਲੱਕੜ ਮੰਡੀਤ੍ਰਿਪੜੀ ਮੇਨ ਮਾਰਕਿਟ ਤੋਂ ਮੀਡੀਆ ਰੋਡਫੋਕਲ ਪੁਆਇੰਟਕਸ਼ਮੀਰੀ ਗੁਰਦੁਆਰਾ ਸਾਹਿਬ ਤੋਂ ਰਤਨ ਨਗਰ ਐਕਸਟੈਨਸ਼ਨ ਇਲਾਕਿਆਂ ਵਿੱਚ ਘਰ ਘਰ ਵਿਜ਼ਟ ਕਰਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਗਿਆ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ’ਚ ਪੰਚਾਇਤ ਵਿਭਾਗ, ਨਗਰ ਨਿਗਮ ਸਮੇਤ ਵੀਐੱਚਐਨਐਸਸੀ ਅਤੇ ਲੋਕਲ ਮੁਹੱਲੇ ਦੇ ਮੁਹਤਬਰ ਵਿਅਕਤੀਆਂ ਦੀ ਵੀ ਮਦਦ ਲਈ ਜਾ ਰਹੀ ਹੈ

                  ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਮੁਹਿੰਮ ਦੌਰਾਨ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਸ ਨੂੰ ਮੌਕੇ ਉੱਤੇ ਹੀ ਨੋਟ ਕੀਤਾ ਗਿਆ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮ੍ਹਾਂ ਨਾ ਹੋਣ ਦੇਣ ਬਾਰੇ ਸਮਝਾਇਆ ਗਿਆ 

                   ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਡੇਂਗੂ ਦੇ ਪਸਾਰ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹੈ ਇਸ ਮੁਹਿੰਮ ਦਾ ਮੰਤਵ ਇਸ ਭਿਆਨਕ ਬਿਮਾਰੀ ਤੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲ਼ੇ ਦੁਆਲੇ ਦੀ ਸਫ਼ਾਈ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ,ਪਾਣੀ ਦੀ ਨਿਕਾਸੀ ਕੀਤੀ ਜਾਵੇ

                  ਜ਼ਿਲ੍ਹਾ ਐਪੀਡੇਮੌਲੋਜਿਸਟ ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਮੁਹਿੰਮ ਅਧੀਨ ਸਟਾਫ਼ ਦੀਆਂ ਟੀਮਾਂ ਨਾਲ ਨਰਸਿੰਗ ਵਿਦਿਆਰਥੀਆਂ ਵੱਲੋਂ ਜ਼ਿਲ੍ਹੇ ਭਰ ਦੇ 35084 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 255 ਥਾਂਵਾਂ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 339820 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈਜਿਨ੍ਹਾਂ ਵਿੱਚ 1023 ਥਾਵਾਂ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ


Powered by Froala Editor


Recommended Posts