ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ   
ਸਿਹਤ ਮੰਤਰੀ ਨੇ ਡਾਈਰੀਆ ਪੀੜਤ ਪਿੰਡ ‘ ਚ ਜਾ ਕੇ ਜਿਲ੍ਹਾ ਪ੍ਰਸ਼ਾਸ਼ਨ ਨਾਲ ਲਿਆ ਹਾਲਾਤਾਂ ਦਾ ਜਾਇਜ਼ਾ
July 6, 2025
Health-

ਡਾਈਰੀਆ ਰੋਕਥਾਮ ਲਈ ਸਖ਼ਤ ਕਦਮ, ਸਿਹਤ ਮੰਤਰੀ ਨੇ ਦਿੱਤੀਆਂ ਤਤਕਾਲ ਹਦਾਇਤਾਂ, ਮੁਫ਼ਤ ਇਲਾਜ ਜਾਰੀ

ਡਾਈਰੀਆ ਰੋਕਥਾਮ ਲਈ ਸਖ਼ਤ ਕਦਮ, ਸਿਹਤ ਮੰਤਰੀ ਨੇ ਦਿੱਤੀਆਂ ਤਤਕਾਲ ਹਦਾਇਤਾਂ, ਮੁਫ਼ਤ ਇਲਾਜ ਜਾਰੀ

ਨਰੂਲਾ / Patiala

ਪਟਿਆਲਾ 6 ਜੁਲਾਈ (ਨਰੂਲਾ)        ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਵਿਖੇ ਪਿੰਡ ਵਿੱਚ 56 ਡਾਇਰੀਆ ਦੇ ਕੇਸਾਂ ਦੀ ਜਾਣਕਾਰੀ ਮਿਲਦੇ ਹੀ ਲੋਕਾਂ ਦੀ ਹਾਲਤ ਬਾਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ, ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਨਾਲ ਪਹੁੰਚੇ । ਉਹਨਾਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਮਰੀਜਾਂ ਅਤੇ ਉਨਾਂ ਦੇ ਪਰਿਵਾਰਾਂ ਦੇ ਨਾਲ ਚੱਟਾਨ ਵਾਂਗ ਖੜੀ ਹੈ। ਉਹਨਾਂ ਕਿਹਾ ਕਿ ਡਾਇਰੀਆ ਦੀ ਰੋਕਥਾਮ ਲਈ ਉਹ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ।

ਡਾ ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਫੌਰੀ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਹਨਾਂ ਕਿਹਾ ਕਿ ਬਿਮਾਰ ਮਰੀਜਾਂ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਪਿੰਡ ਵਿੱਚ ਡਿਸਪੈਂਸਰੀਆਂ ਵੀ ਖੋਲੀਆਂ ਗਈਆਂ ਹਨ ਜਿੱਥੇ ਓ.ਆਰ.ਐਸ., ਐਂਟੀਬਾਇਓਟਿਕ ਦਵਾਈਆਂ ਅਤੇ ਕਲੋਰੀਨ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਡਾ ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਲਗਾਤਾਰ ਦਸਤ, ਉਲਟੀ ਜਾਂ ਕਮਜ਼ੋਰੀ ਮਹਿਸੂਸ ਹੋਵੇ ਤਾਂ ਉਹ ਤੁਰੰਤ ਨੇੜਲੇ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਪਹੁੰਚਣ ਜਿੱਥੇ ਸਰਕਾਰ ਵੱਲੋਂ 24 ਘੰਟੇ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ ਅਤੇ ਇਲਾਜ ਵੀ ਫਰੀ ਹੈ। ਉਹਨਾਂ ਕਿਹਾ ਕਿ ਸਿਹਤ ਟੀਮ ਵੱਲੋਂ ਲਗਾਤਾਰ ਪਾਣੀ ਦੀ ਟੈਸਟਿੰਗ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਜਾਣਕਾਰੀ ਦਿੱਤੀ ਕਿ ਪਿੰਡ ਵਿੱਚ 56 ਮਾਮਲੇ ਸਾਹਮਣੇ ਆਏ ਹਨ ਅਤੇ ਸਿਹਤ ਵਿਭਾਗ ਤਿੰਨ ਦਿਨਾਂ ਤੋਂ ਪਿੰਡ ਵਿੱਚ ਮੈਡੀਕਲ ਕੈਂਪ ਚਲਾ ਰਿਹਾ ਹੈ, ਜਿਸ ਰਾਹੀਂ ਲੋਕਾਂ ਨੂੰ ਇਲਾਜ ਅਤੇ ਜਾਗਰੁਕਤਾ ਦੋਵੇਂ ਦਿੱਤੀ ਜਾ ਰਹੀ ਹੈ।

[ਸਿਹਤ ਮੰਤਰੀ ਨੇ ਨਗਰ ਨਿਗ਼ਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਾਲੀਆਂ ਅਤੇ ਨਾਲਿਆਂ ਦੀ ਤੁੰਰਤ ਸਫ਼ਾਈ ਕਰਵਾਈ ਜਾਵੇ। ਉਹਨਾਂ ਲੋਕਾਂ ਨੂੰ ਵੀ ਕਿਹਾ ਕਿ ਗੈਰ ਕਾਨੂੰਨੀ ਕੂਨੈਕਸ਼ਨ ਨਾ ਕਰਵਾਏ ਜਾਣ ਜਿਸ ਕਾਰਨ ਪੀਣ ਵਾਲੇ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ । ਉਹਨਾਂ ਉਬਾਲ ਕੇ ਸਾਫ਼ ਸੁਥਰਾ ਪਾਣੀ ਪੀਣ ਅਤੇ ਇਲਾਕੇ ਦੀ ਸਫ਼ਾਈ ਰੱਖਣ ਦੀ ਅਪੀਲ ਵੀ ਕੀਤੀ 

 ਇਸ ਮੌਕੇ ਪਟਿਆਲਾ ਦੇ ਮੇਅਰ ਸ੍ਰੀ ਕੁੰਦਨ ਗੋਗੀਆ, ਜਸਵੀਰ ਗਾਂਧੀ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਪਤਨੀ ਸਿਮਰਜੀਤ ਕੌਰ ਪਠਾਨਮਾਜਰਾ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਗੁਰਦੇਵ ਸਿੰਘ ਧੰਮ, ਸਿਵਲ ਸਰਜਨ ਡਾ: ਜਗਪਾਲਇੰਦਰ ਸਿੰਘ, ਐਸ.ਐਮ.ਓ ਡਾ: ਨਾਗਰਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਮੀਤ ਸਿੰਘ , ਦਿਵਜੋਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।


----------

Powered by Froala Editor

Health


Recommended Posts