ਸਲਾਹਕਾਰ ਤੇ ਸੇਲਜ਼ ਪ੍ਰਤੀਨਿਧ ਦੀ ਆਸਾਮੀ ਲਈ ਪਲੇਸਮੈਂਟ ਕੈਂਪ ">
*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸਲਾਹਕਾਰ ਤੇ ਸੇਲਜ਼ ਪ੍ਰਤੀਨਿਧ ਦੀ ਆਸਾਮੀ ਲਈ ਪਲੇਸਮੈਂਟ ਕੈਂਪ 8 ਜੁਲਾਈ ਨੂੰ
July 8, 2025
-8-

S M Singh / Patiala

Reporter..S M Singh

ਸਲਾਹਕਾਰ ਤੇ ਸੇਲਜ਼ ਪ੍ਰਤੀਨਿਧ ਦੀ ਆਸਾਮੀ ਲਈ ਪਲੇਸਮੈਂਟ ਕੈਂਪ 8 ਜੁਲਾਈ ਨੂੰ

ਪਟਿਆਲਾ, 8 ਜੁਲਾਈ 2025 :

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਬਿਊਰੋ ਵੱਲੋਂ 8 ਜੁਲਾਈ ਨੂੰ ਵੱਖ-ਵੱਖ ਆਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਈ.ਸੀ.ਆਈ.ਸੀ.ਆਈ. ਪਰੂਡੈਂਸ਼ੀਅਲ ਲਾਈਫ ਇਨਸ਼ੋਰੈਂਸ ਵਿੱਚ ਸਲਾਹਕਾਰ ਦੀ ਆਸਾਮੀ ਲਈ ਜਦਕਿ ਵੇਚ ਨਿਊਟ੍ਰੀਸ਼ਨ ਪ੍ਰਾਈਵੇਟ ਲਿਮਿਟਡ ਵਿੱਚ ਸੇਲਜ਼ ਪ੍ਰਤੀਨਿਧ ਦੀ ਆਸਾਮੀ ਲਈ ਚੋਣ ਕੀਤੀ ਜਾਵੇਗੀ।

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸਲਾਹਕਾਰ ਦੀ ਆਸਾਮੀ ਲਈ ਵਿਦਿਆਕ ਯੋਗਤਾ ਬਾਰਹਵੀਂ ਪਾਸ ਤੇ ਉਮਰ 18 ਤੋਂ ਵੱਧ ਹੋਣੀ ਚਾਹੀਦੀ ਹੈ ਤੇ ਇਸ ਆਸਾਮੀ ਲਈ ਮਹਿਲਾ ਤੇ ਪੁਰਖ ਦੋਵੇਂ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ, ਸੇਲਜ਼ ਪ੍ਰਤੀਨਿਧ ਦੀ ਆਸਾਮੀ ਲਈ ਵਿਦਿਆਕ ਯੋਗਤਾ ਗ੍ਰੈਜੂਏਸ਼ਨ ਤੇ ਉਮਰ 25 ਤੋਂ 35 ਸਾਲ ਹੋਣੀ ਚਾਹੀਦੀ ਹੈ ਤੇ ਕੇਵਲ ਪੁਰਖ ਹੀ ਇਸ ਆਸਾਮੀ ਲਈ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਮਿਤੀ 8 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਸੰਪਰਕ ਨੰਬਰ 98776-10877 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Powered by Froala Editor

8


Recommended Posts