ਐਸ.ਡੀ.ਐਮ. ਸਮਾਣਾ ਦੀ ਟੀਮ ਵੱਲੋਂ ਸਕੂਲ ਖੁਲ੍ਹਦਿਆਂ ਹੀ ਸੇਫ਼ ਸਕੂਲ ">
ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਐਸ.ਡੀ.ਐਮ. ਸਮਾਣਾ ਦੀ ਟੀਮ ਵੱਲੋਂ ਸਕੂਲ ਖੁਲ੍ਹਦਿਆਂ ਹੀ ਸੇਫ਼ ਸਕੂਲ ਵਾਹਨ ਨੀਤੀ ਤਹਿਤ ਸਕੂਲ ਵਾਹਨਾਂ ਦੀ ਚੈਕਿੰਗ, ਖਾਮੀਆਂ ਸਾਹਮਣੇ ਆਉਣ ਉੱਤੇ 22 ਚਲਾਨ ਕੱਟੇ
July 8, 2025
-22-

Rajni / Samana

Reporter..Rajni

ਐਸ.ਡੀ.ਐਮ. ਸਮਾਣਾ ਦੀ ਟੀਮ ਵੱਲੋਂ ਸਕੂਲ ਖੁਲ੍ਹਦਿਆਂ ਹੀ ਸੇਫ਼ ਸਕੂਲ ਵਾਹਨ ਨੀਤੀ ਤਹਿਤ ਸਕੂਲ ਵਾਹਨਾਂ ਦੀ ਚੈਕਿੰਗ, ਖਾਮੀਆਂ ਸਾਹਮਣੇ ਆਉਣ ਉੱਤੇ 22 ਚਲਾਨ ਕੱਟੇ

ਸਮਾਣਾ, 8 ਜੁਲਾਈ 2025 :

ਸਮਾਣਾ ਦੇ ਐਸ.ਡੀ.ਐਮ. ਰਿਚਾ ਗੋਇਲ ਦੀ ਅਗਵਾਈ ਹੇਠਲੀ ਵਿਸ਼ੇਸ਼ ਟੀਮ ਨੇ ਅੱਜ ਸਕੂਲ ਖੁਲ੍ਹਦਿਆਂ ਹੀ ਸਬ ਡਿਵੀਜ਼ਨ ਅੰਦਰ ਪੈਂਦੇ ਪ੍ਰਾਈਵੇਟ ਸਕੂਲਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਸੇਫ ਸਕੂਲ ਵਾਹਨ ਨੀਤੀ ਤਹਿਤ ਸਾਹਮਣੇ ਆਈਆਂ ਖਾਮੀਆਂ ਕਰਕੇ 22 ਚਲਾਨ ਕੱਟੇ ਗਏ।

ਜ਼ਿਕਰਯੋਗ ਹੈ ਕਿ ਸਮਾਣਾ ਰੋਡ ਉੱਤੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਬੱਚਿਆਂ ਦੀਆਂ ਜਾਨਾਂ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਬ ਡਿਵੀਜ਼ਨ, ਸਮਾਣਾ ਦੇ ਐਸ.ਡੀ.ਐਮ. ਰਿਚਾ ਗੋਇਲ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਰਿਚਾ ਗੋਇਲ ਨੇ ਦੱਸਿਆ ਕਿ ਜੂਨ ਮਹੀਨੇ ਵਿੱਚ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਇੰਚਾਰਜਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ, ਜਿਸ ਵਿੱਚ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਕਿ ਸਕੂਲਾਂ ਲਈ ਵਰਤੀ ਜਾ ਰਹੀ ਸਕੂਲ ਅਤੇ ਪ੍ਰਾਈਵੇਟ ਟ੍ਰਾਂਸਪੋਰਟ ਦਾ ਡਾਟਾ ਭੇਜਿਆ ਜਾਵੇ, ਤਾਂ ਜੋ ਉਹਨਾਂ ਦੇ ਕਾਗਜ਼ਾਤ ਚੈਕ ਕੀਤੇ ਜਾ ਸਕਣ।

ਇਸ ਉਪਰੰਤ ਸਕੂਲਾਂ ਵਲੋਂ ਸਾਂਝੀ ਕੀਤੀ ਗਈ ਸੂਚਨਾ ਨੂੰ ਰੂਲਾਂ ਤਹਿਤ ਚੈਕ ਕਰਦੇ ਹੋਏ ਜੋ ਖਾਮੀਆਂ ਪਾਈਆਂ ਗਈਆਂ, ਉਸ ਬਾਰੇ ਰਿਪੋਰਟ ਸਕੂਲਾਂ ਨੂੰ ਵਾਪਸ ਭੇਜੀ ਗਈ। ਉਹਨਾਂ ਨੂੰ ਹਦਾਇਤ ਕੀਤੀ ਗਈ ਕਿ ਸਾਰੀਆਂ ਖਾਮੀਆਂ ਤੁਰੰਤ ਪੂਰੀਆਂ ਕੀਤੀਆਂ ਜਾਣ ਅਤੇ ਇਸ ਸਬੰਧੀ ਬੱਚਿਆਂ ਦੇ ਮਾਪਿਆਂ ਨਾਲ ਵੀ ਰਾਬਤਾ ਕੀਤਾ ਜਾਵੇ ਅਤੇ ਉਹਨਾਂ ਨੂੰ ਵੀ ਜਾਰੀ ਹਦਾਇਤਾਂ ਸਬੰਧੀ ਜਾਣੂ ਕਰਵਾਇਆ ਜਾਵੇ।

ਉਹਨਾਂ ਦੱਸਿਆ ਕਿ ਅੱਜ ਸਕੂਲ ਖੁੱਲ੍ਹਣ ਉਪਰੰਤ ਸਕੂਲਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਸੇਫ ਵਾਹਨ ਪਾਲਿਸੀ ਤਹਿਤ ਜੋ ਖਾਮੀਆਂ ਪਾਈਆਂ ਗਈਆਂ, ਉਹਨਾਂ ਸਬੰਧੀ ਮੌਕੇ ਉੱਤੇ ਹੀ 22 ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਸਾਰੇ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਆਉਣ ਵਾਲੇ ਦਿਨਾਂ ਵਿੱਚ ਕਮੇਟੀ ਵਲੋਂ ਚੈਕਿੰਗ ਜਾਰੀ ਰਹੇਗੀ। ਇਸ ਲਈ ਜਿਹਨਾਂ ਸਕੂਲਾਂ ਦੇ ਵਾਹਨਾਂ ਦੇ ਕਾਗਜ਼ਾਂ ਵਿੱਚ ਜੋ ਵੀ ਖਾਮੀਆਂ ਹਨ, ਉਹਨਾਂ ਨੂੰ ਤੁਰੰਤ ਮੁਕੰਮਲ ਕਰ ਲਿਆ ਜਾਵੇ। ਇਹ ਵੀ ਕਿਹਾ ਗਿਆ ਕਿ ਜੇਕਰ ਸਕੂਲਾਂ ਦੇ ਵਾਹਨ ਜਾਂ ਪ੍ਰਾਈਵੇਟ ਵਾਹਨ ਹਰ ਪੱਖੋਂ ਸਹੀ ਹੋਣਗੇ ਤਾਂ ਹੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕਦੀ ਹੈ। ਬੱਚਿਆਂ ਦੀ ਸੁਰੱਖਿਆ ਪ੍ਰਸ਼ਾਸਨ, ਸਕੂਲਾਂ, ਮਾਪਿਆਂ ਆਦਿ ਸਭ ਦੀ ਸਮੂਹਿਕ ਜਿੰਮੇਵਾਰੀ ਹੈ।

ਇਸ ਤੋਂ ਇਲਾਵਾ ਕਈ ਸਕੂਲਾਂ ਵਲੋਂ ਐਸ.ਡੀ.ਐਮ. ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਉਹਨਾਂ ਵਲੋਂ ਬੱਸਾਂ ਦੇ ਫਿਟਨੈਸ ਸਰਟੀਫਿਕੇਟ ਤੇ ਪਰਮਿਟ ਆਦਿ ਲੈਣ ਲਈ ਅਪਲਾਈ ਕੀਤਾ ਹੋਇਆ ਹੈ, ਪਰੰਤੂ ਉਹਨਾਂ ਨੂੰ ਫਾਈਨਲ ਕਾਗਜ਼ਾਤ ਪ੍ਰਾਪਤ ਨਹੀਂ ਹੋਏ। ਇਸ ਲਈ ਮੌਕੇ 'ਤੇ ਮੌਜੂਦ ਏ.ਡੀ.ਟੀ.ਓ. ਨੇ ਦੱਸਿਆ ਕਿ ਇਸ ਸਬੰਧੀ ਜਲਦ ਤੋਂ ਜਲਦ ਕਾਰਵਾਈ ਮੁਕੰਮਲ ਕਰ ਦਿੱਤੀ ਜਾਵੇਗੀ। ਸਕੂਲ ਮੈਨੇਜਮੈਂਟ ਨੂੰ ਹਦਾਇਤ ਕੀਤੀ ਗਈ ਕਿ ਸਾਰੀਆਂ ਖਾਮੀਆਂ ਨੂੰ ਆਉਣ ਵਾਲੇ 10 ਤੋਂ 15 ਦਿਨਾਂ ਵਿੱਚ ਦੂਰ ਕੀਤਾ ਜਾਵੇ ਅਤੇ ਟੀਮ ਵਲੋਂ ਮੁੜ ਤੋਂ ਨਿਰੀਖਣ ਕੀਤਾ ਜਾਵੇਗਾ, ਪਰ ਜੇਕਰ ਦੁਬਾਰਾ ਕੋਈ ਕਮੀ ਮਿਲਦੀ ਹੈ ਤਾਂ ਨਿਯਮਾਂ ਮੁਤਾਬਕ ਮੁੜ ਤੋਂ ਚਲਾਨ ਕੀਤਾ ਜਾਵੇਗਾ ਅਤੇ ਬੱਸਾਂ ਨੂੰ ਜ਼ਬਤ ਵੀ ਕੀਤਾ ਜਾਵੇਗਾ।

Powered by Froala Editor

22


Recommended Posts