ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਅਜੀਤ ਪਾਲ ਸਿੰਘ ਕੋਹਲੀ ਨੇ "ਈਜੀ ਰਜਿਸਟਰੀ ਪ੍ਰਣਾਲੀ ਦੀ ਕੀਤੀ ਸ਼ੁਰੂਆਤ"
July 9, 2025
Punjab-

ਅਜੀਤ ਪਾਲ ਸਿੰਘ ਕੋਹਲੀ ਨੇ "ਈਜੀ ਰਜਿਸਟਰੀ ਪ੍ਰਣਾਲੀ ਦੀ ਕੀਤੀ ਸ਼ੁਰੂਆਤ"

ਅਜੀਤ ਪਾਲ ਸਿੰਘ ਕੋਹਲੀ ਨੇ "ਈਜੀ ਰਜਿਸਟਰੀ ਪ੍ਰਣਾਲੀ ਦੀ ਕੀਤੀ ਸ਼ੁਰੂਆਤ"

ਭਾਵਿਕਾ / Patiala

ਅਜੀਤ ਪਾਲ ਸਿੰਘ ਕੋਹਲੀ ਨੇ "ਈਜੀ ਰਜਿਸਟਰੀ ਪ੍ਰਣਾਲੀ ਦੀ ਕੀਤੀ ਸ਼ੁਰੂਆਤ"

ਪਟਿਆਲਾ, 9 ਜੁਲਾਈ (ਭਾਵਿਕਾ) ਸ੍ਰੀ ਭਗਵੰਤ ਸਿੰਘ ਮਾਨ  ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿਤ ’ਚ ਵੱਡਾ ਫ਼ੈਸਲਾ ਲੈਂਦਿਆਂ ਪਟਿਆਲਾ ’ਚ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖ਼ੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਇਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।

ਇਹ ਜਾਣਕਾਰੀ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਈਜੀ ਰਜਿਸਟਰੀ ਪ੍ਰਣਾਲੀ ਦੀ ਪਟਿਆਲਾ ਵਿਖੇ ਸ਼ੁਰੂਆਤ ਕਰਨ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਲੋਕ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ।ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪ ਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖ਼ੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੁਣ ਲੋਕਾਂ ਨੂੰ ਮਿਲਣਗੀਆਂ।

Powered by Froala Editor

Punjab


Recommended Posts