ਇਸ ਲਿੰਕ ਸੜਕ ਦੇ ਨਵੀਨੀਕਰਨ ਨਾਲ ਨੇੜਲੇ ਪਿੰਡਾਂ ਦੇ ਕਰੀਬ 10,000 ਵਸਨ " /> Reporter..Rajni

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਇਸ ਲਿੰਕ ਸੜਕ ਦੇ ਨਵੀਨੀਕਰਨ ਨਾਲ ਨੇੜਲੇ ਪਿੰਡਾਂ ਦੇ ਕਰੀਬ 10,000 ਵਸਨੀਕਾਂ ਨੂੰ ਮਿਲੇਗਾ ਸਿੱਧਾ ਲਾਭ
July 10, 2025
-10-000-

Rajni / Rajpura

Reporter..Rajni

ਇਸ ਲਿੰਕ ਸੜਕ ਦੇ ਨਵੀਨੀਕਰਨ ਨਾਲ ਨੇੜਲੇ ਪਿੰਡਾਂ ਦੇ ਕਰੀਬ 10,000 ਵਸਨੀਕਾਂ ਨੂੰ ਮਿਲੇਗਾ ਸਿੱਧਾ ਲਾਭ

ਰਾਜਪੁਰਾ, 10 ਜੁਲਾਈ 2025 :
ਹਲਕਾ ਰਾਜਪੁਰਾ ਵਿੱਚ ਲਗਾਤਾਰ ਵਿਕਾਸ ਕਾਰਜਾਂ ਨੂੰ ਰਫ਼ਤਾਰ ਮਿਲ ਰਹੀ ਹੈ। ਇਸ ਕੜੀ ਤਹਿਤ ਹਲਕੇ ਦੀਆਂ ਪੁਰਾਣੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਮਿਰਜ਼ਾਪੁਰ ਵਾਇਆ ਗੱਦੋਮਾਜਰਾ, ਪਹਿਰ ਕਲਾਂ ਅਤੇ ਪਹਿਰ ਖੁਰਦ ਨੂੰ ਰਾਜਪੁਰਾ-ਚੰਡੀਗੜ੍ਹ ਰੋਡ ਨਾਲ ਜੋੜਨ ਵਾਲੀ ਲਿੰਕ ਸੜਕ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਿਆ।
ਇਸ ਮੌਕੇ ਪਿੰਡ ਮਿਰਜ਼ਾਪੁਰ ਵਿਖੇ ਰੱਖੇ ਇੱਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਇਹ ਪ੍ਰੋਜੈਕਟ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਦੇ ਯਤਨਾਂ ਨਾਲ ਨੇਪਰੇ ਚਾੜ੍ਹਿਆ ਹੈ, ਜਿਸ 'ਤੇ ਕਰੀਬ 4 ਕਰੋੜ 62 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਹਲਕੇ ਦੇ ਵਾਸੀਆਂ ਲਈ ਆਵਾਜਾਈ ਪੱਖੋਂ ਸੁਵਿਧਾਜਨਕ ਬਣਾਏਗੀ। ਉਕਤ ਸੜਕ 18 ਫੁੱਟ ਚੌੜੀ ਅਤੇ 5.35 ਕਿਲੋਮੀਟਰ ਲੰਬੀ ਹੋਵੇਗੀ, ਜੋ ਇਲਾਕੇ ਦੇ ਵਿਕਾਸ ਵਿੱਚ ਇੱਕ ਨਵਾਂ ਮੋੜ ਸਾਬਤ ਹੋਵੇਗੀ।
ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਲਵਿਸ਼ ਮਿੱਤਲ, ਐਸ.ਡੀ.ਓ. ਯਾਦਵਿੰਦਰ ਸ਼ਰਮਾ, ਜੇ.ਈ. ਅਤੇ ਵਿਭਾਗ ਦੇ ਹੋਰ ਵੀ ਸੰਬੰਧਿਤ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਇਹ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਮੰਗ ਰਹੀ ਹੈ ਕਿ ਪੁਰਾਣੀ ਅਤੇ ਖ਼ਸਤਾਹਾਲ ਸੜਕ ਨੂੰ ਨਵੀਂ ਤਰ੍ਹਾਂ ਤਿਆਰ ਕੀਤਾ ਜਾਵੇ। ਖ਼ਸਤਾਹਾਲਤ ਦੇ ਕਾਰਨ ਇਲਾਕੇ ਦੇ ਲੋਕਾਂ, ਖਾਸ ਕਰਕੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਅਤੇ ਸਬਜ਼ੀਆਂ ਮੰਡੀਆਂ ਵਿੱਚ ਲਿਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਨਵੀਂ ਅਤੇ ਮਜ਼ਬੂਤ ਸੜਕ ਬਣਨ ਨਾਲ ਇਹਨਾਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਆਵਾਜਾਈ ਦਾ ਸੌਖਾ ਸਾਧਨ ਮਿਲੇਗਾ।
ਉਨ੍ਹਾਂ ਕਿਹਾ ਕਿ ਇਸ ਲਿੰਕ ਸੜਕ ਦੇ ਨਵੀਨੀਕਰਨ ਨਾਲ ਨੇੜਲੇ ਪਿੰਡਾਂ ਦੇ ਕਰੀਬ 10,000 ਵਸਨੀਕਾਂ ਨੂੰ ਸਿੱਧਾ ਲਾਭ ਮਿਲੇਗਾ ਤੇ ਲੋਕਾਂ ਨੂੰ ਰਾਜਪੁਰਾ, ਚੰਡੀਗੜ੍ਹ ਅਤੇ ਹੋਰ ਅਹੰਮ ਸਥਾਨਾਂ ਤੱਕ ਪਹੁੰਚਣ ਵਿੱਚ ਅਸਾਨੀ ਹੋਵੇਗੀ। ਇਲਾਕੇ ਦੇ ਵਿਦਿਆਰਥੀਆਂ, ਦਫ਼ਤਰੀ ਕਰਮਚਾਰੀਆਂ ਅਤੇ ਕਾਰੋਬਾਰੀ ਵਰਗ ਲਈ ਵੀ ਇਹ ਸੜਕ ਇੱਕ ਵੱਡੀ ਸੌਗਾਤ ਬਣੇਗੀ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰੇਕ ਹਲਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦਾਅਵਾ ਕੀਤਾ ਕਿ ਮਾਨ ਸਰਕਾਰ ਦੇ ਯਤਨਾਂ ਨਾਲ ਹਰ ਹਲਕੇ ਵਿੱਚ ਵਿਕਾਸ ਦੇ ਕੰਮ ਤੇਜ਼ੀ ਨਾਲ ਜਾਰੀ ਹਨ ਅਤੇ ਅੱਗੇ ਵੀ ਇਲਾਕੇ ਦੀਆਂ ਹੋਰ ਮੰਗਾਂ ਨੂੰ ਵੀ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਸਥਾਨਕ ਲੋਕਾਂ ਨੇ ਵਿਧਾਇਕਾ ਮੈਡਮ ਨੀਨਾ ਮਿੱਤਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕ ਇਲਾਕੇ ਦੀ ਤਸਵੀਰ ਬਦਲ ਦੇਵੇਗੀ। ਖਾਸ ਕਰਕੇ ਕਿਸਾਨਾਂ ਨੇ ਕਿਹਾ ਕਿ ਹੁਣ ਉਨ੍ਹਾਂ ਦੀਆਂ ਫ਼ਸਲਾਂ ਮੰਡੀਆਂ ਤੱਕ ਸਮੇਂ ਸਿਰ ਅਤੇ ਸੁਰੱਖਿਅਤ ਪਹੁੰਚ ਸਕਣਗੀਆਂ। ਇਸ ਤਰ੍ਹਾਂ ਦੇ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਤਰੱਕੀ ਹੋਵੇਗੀ ਅਤੇ ਲੋਕਾਂ ਦੀ ਜ਼ਿੰਦਗੀ ਵਿੱਚ ਸੁਖ-ਸੁਵਿਧਾ ਆਵੇਗੀ।
ਇਸ ਮੌਕੇ ਵਿਜੇ ਮੈਟਰੋ, ਸਤਵਿੰਦਰ ਸਿੰਘ ਮਿਰਜ਼ਾਪੁਰ, ਜਗਦੀਪ ਸਿੰਘ ਅਲੂਣਾ, ਅਮਨ ਸੈਣੀ ਨਲਾਸ, ਸਰਪੰਚ ਜਸਵਿੰਦਰ ਸਿੰਘ ਜੈਲਦਾਰ, ਕਮਲਜੀਤ ਸਿੰਘ ਛੋਟੀ ਦੁਭਾਲੀ, ਗੁਰਤੇਜ ਸਿੰਘ ਗੱਦੋਮਾਜਰਾ, ਸਰਪੰਚ ਦਵਿੰਦਰ ਕੌਰ, ਕਰਮਪਾਲ ਗਿਰੀ, ਗੁਰਵਿੰਦਰ ਸਿੰਘ ਸਾਬਕਾ ਸਰਪੰਚ, ਨਰਿੰਦਰਜੀਤ ਸਿੰਘ, ਕਮਲੇਸ਼ ਕੁਮਾਰ, ਸਤਨਾਮ ਸਿੰਘ, ਟੋਨੀ ਜਨਸੂਈ, ਰਿੰਕੀ ਖੇੜਾ ਗੱਜੂ, ਭਜਨ ਸਿੰਘ ਸਰਪੰਚ ਕੋਟਲਾ, ਹਰਵਿੰਦਰ ਸਿੰਘ ਪੰਚ, ਰਾਜ ਕੁਮਾਰ ਪੰਚ ਸਮੇਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ, ਪਾਰਟੀ ਵਰਕਰ ਅਤੇ ਨੇੜਲੇ ਪਿੰਡਾਂ ਦੇ ਪੰਚ, ਸਰਪੰਚ ਅਤੇ ਪਿੰਡ ਵਾਸੀ ਮੌਜੂਦ ਸਨ।


Powered by Froala Editor

10 000


Recommended Posts