ਰਜਿਸਟਰੀ ਲਈ ਲੋਕ ਹੁਣ ਮਰਜ਼ੀ ਮੁਤਾਬਕ ਦਫ਼ਤਰ ਦੀ ਚੋਣ ਕਰ ਸਕਣਗੇ

ਰੋਜ਼ਾਨਾ ਧੜੱਲੇਦਾਰ ਬਿਊਰੋ

ਰਜ ">

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਰਜਿਸਟਰੀ ਲਈ ਲੋਕ ਹੁਣ ਮਰਜ਼ੀ ਮੁਤਾਬਕ ਦਫ਼ਤਰ ਦੀ ਚੋਣ ਕਰ ਸਕਣਗੇ
July 10, 2025
-

Bhavika / Patiala

ਰੋਜ਼ਾਨਾ ਧੜੱਲੇਦਾਰ ਬਿਊਰੋ

ਰਜਿਸਟਰੀ ਲਈ ਲੋਕ ਹੁਣ ਮਰਜ਼ੀ ਮੁਤਾਬਕ ਦਫ਼ਤਰ ਦੀ ਚੋਣ ਕਰ ਸਕਣਗੇ

ਪਟਿਆਲਾ, 10 ਜੁਲਾਈ 2025 :
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿਤ ’ਚ ਵੱਡਾ ਫੈਸਲਾ ਲੈਂਦਿਆਂ ਪਟਿਆਲਾ ’ਚ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰੀ ਨਹੀਂ ਹੋਣੀ ਪਵੇਗੀ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।

ਇਹ ਜਾਣਕਾਰੀ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਈਜ਼ੀ ਰਜਿਸਟਰੀ ਪ੍ਰਣਾਲੀ ਦੀ ਪਟਿਆਲਾ ਵਿਖੇ ਸ਼ੁਰੂਆਤ ਕਰਨ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਲੋਕ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ।

ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪ ਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੁਣ ਲੋਕਾਂ ਨੂੰ ਮਿਲਣਗੀਆਂ। ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਨਾਗਰਿਕ ਨੂੰ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ।

ਉਨ੍ਹਾਂ ਕਿਹਾ ਈਜ਼ੀ ਰਜਿਸਟਰੀ ਪ੍ਰਣਾਲੀ ਵਿੱਚ ਸੇਲ ਡੀਡ ਦਾ ਖਰੜਾ ਖੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋ ਸਕਦੀਆਂ ਹਨ। ਇਸ ਸਿਸਟਮ ਨਾਲ ਲੋਕਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਬਚਤ ਕਰਨ ਵਾਲਾ ਮਹੱਤਵਪੂਰਨ ਕਦਮ ਦੱਸਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਦਸਤਾਵੇਜ਼ਾਂ ਦੀ ਅਗਾਊਂ ਪੜਤਾਲ ਹੋਵੇਗੀ ਅਤੇ ਤੈਅ ਸਮੇਂ ਮੁਤਾਬਕ ਰਜਿਸਟ੍ਰੇਸ਼ਨ ਹੋਵੇਗੀ, ਜਿਸ ਨਾਲ ਕਬੀਲਦਾਰੀਆਂ ਵਿੱਚ ਰੁਝੇ ਲੋਕਾਂ ਜਾਂ ਨੌਕਰੀਪੇਸ਼ਾ ਲੋਕਾਂ ਦਾ ਸਮਾਂ ਖਰਾਬ ਨਹੀਂ ਹੋਵੇਗਾ ਅਤੇ ਅਸਿੱਧੇ ਤੌਰ ’ਤੇ ਵਿੱਤੀ ਬਚਤ ਵੀ ਹੋਵੇਗੀ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਬ-ਰਜਿਸਟਰਾਰ ਦਫ਼ਤਰ ਵਿੱਚ ਆਏ ਲੋਕਾਂ ਤੋਂ ਦਫ਼ਤਰ ਦੇ ਕੰਮਕਾਜ ਦੀ ਕੀਤੀ ਵਿਵਸਥਾ ਅਤੇ ਸਰਕਾਰ ਦੀ ਕਾਰਜਪ੍ਰਣਾਲੀ ਬਾਰੇ ਵਿਚਾਰ-ਚਰਚਾ ਕੀਤੀ। ਮੌਕੇ ’ਤੇ ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਪ੍ਰਕਿਰਿਆ ਨਾਲ ਦਫ਼ਤਰਾਂ ਵਿੱਚ ਆਉਣ-ਜਾਣ ਦੀ ਬੇਲੋੜੀ ਖੱਜਲ-ਖੁਆਰੀ ਤੇ ਸਮੇਂ ਦੀ ਬਰਬਾਦੀ ਖਤਮ ਹੋਈ ਹੈ।

Powered by Froala Editor


Recommended Posts