ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ਼, ਸਿਵਲ ਸਰਜਨ ਤੇ ਹੋਰ ਅਧਿਕਾਰੀਆਂ ਵੱਲੋਂ ਅਲੀਪੁਰ ਅਰਾਈਆਂ ਦਾ ਦੌਰਾ

ਰੋਜ਼ਾਨਾ ਧੜੱਲੇਦਾਰ ਬਿਊਰੋ

ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ">

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ਼, ਸਿਵਲ ਸਰਜਨ ਤੇ ਹੋਰ ਅਧਿਕਾਰੀਆਂ ਵੱਲੋਂ ਅਲੀਪੁਰ ਅਰਾਈਆਂ ਦਾ ਦੌਰਾ
July 10, 2025
-

Rajni / Patiala

ਰੋਜ਼ਾਨਾ ਧੜੱਲੇਦਾਰ ਬਿਊਰੋ 

ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ਼, ਸਿਵਲ ਸਰਜਨ ਤੇ ਹੋਰ ਅਧਿਕਾਰੀਆਂ ਵੱਲੋਂ ਅਲੀਪੁਰ ਅਰਾਈਆਂ ਦਾ ਦੌਰਾ

ਪਟਿਆਲਾ, 10 ਜੁਲਾਈ 2025  :

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਵੇਰੇ ਉਲਟੀਆਂ ਤੇ ਦਸਤ ਰੋਗ ਪ੍ਰਭਾਵਤ ਅਲੀਪੁਰ ਅਰਾਈਆਂ ਵਿਖੇ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ, ਏ.ਡੀ.ਸੀਜ਼, ਐਸ.ਡੀ.ਐਮਜ਼ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਡਾਇਰੀਆ ਦੀ ਸਥਿਤੀ ਦਾ ਮੁਲਾਂਕਣ ਕੀਤਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਨਗਰ ਨਿਗਮ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੀਆਂ ਟੀਮਾਂ ਵੱਲੋਂ 24 ਘੰਟੇ ਪੂਰੀ ਚੌਕਸੀ ਵਰਤਦੇ ਹੋਏ ਆਪਸੀ ਤਾਲਮੇਲ ਨਾਲ ਸਥਿਤੀ ਨਾਲ ਨਜਿੱਠਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਣੀ ਦੇ ਸਰੋਤ, ਲੀਕੇਜ, ਗੰਦੇ ਪਾਣੀ ਦੀ ਮਿਕਸਿੰਗ, ਮਰੀਜ਼ਾਂ ਦੀ ਪਛਾਣ ਕਰਕੇ ਪੂਰੇ ਇਲਾਕੇ ਦੀ ਮੈਪਿੰਗ ਕੀਤੀ ਗਈ ਹੈ ਤਾਂ ਕਿ ਜੇਕਰ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸਨੂੰ ਤੁਰੰਤ ਠੀਕ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਲੀਪੁਰ ਵਿਖੇ ਸਥਿਤੀ ਕੰਟਰੋਲ ਹੇਠ ਹੈ ਪਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹਤਿਆਤ ਵਜੋਂ ਇਕੱਲੇ ਪਟਿਆਲਾ ਸ਼ਹਿਰ ਹੀ ਨਹੀਂ ਬਲਕਿ ਸਾਰੇ ਜ਼ਿਲ੍ਹੇ ਵਿੱਚ ਵੀ ਸੰਵੇਦਨਸ਼ੀਲ ਹਾਟਸਪਾਟ ਇਲਾਕਿਆਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ 50 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਉਲਟੀਆਂ ਤੇ ਦਸਤ ਦੇ ਕਿਸੇ ਵੀ ਉਮਰ ਦੇ ਮਰੀਜ਼ ਦੇ ਮਾਮਲੇ 'ਚ ਕੋਈ ਲਾਪਰਵਾਹੀ ਨਹੀਂ ਹੋਣੀ ਚਾਹੀਦੀ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਅਲੀਪੁਰ ਸਮੇਤ ਨੇੜਲੇ ਇਲਾਕਿਆਂ, ਅਰਸ਼ ਨਗਰ, ਖ਼ਾਲਸਾ ਕਲੋਨੀ ਵਿਖੇ ਏ.ਡੀ.ਸੀਜ਼ ਨਵਰੀਤ ਕੌਰ ਸੇਖੋਂ ਤੇ ਅਮਰਿੰਦਰ ਸਿੰਘ ਟਿਵਾਣਾ, ਪਟਿਆਲਾ ਤੇ ਦੂਧਨ ਸਾਧਾਂ ਦੇ ਐਸ.ਡੀ.ਐਮਜ਼ ਸਾਰੇ ਖੇਤਰ ਨੂੰ ਬਲਾਕਾਂ ਵਿੱਚ ਵੰਡਕੇ ਨਿਗਰਾਨੀ ਕਰ ਰਹੇ ਹਨ। ਇਨ੍ਹਾਂ ਅਧਿਕਾਰੀਆਂ ਦੇ ਨਾਲ ਜਲ ਸਪਲਾਈ ਤੇ ਸੀਵਰੇਜ ਬੋਰਡ ਸਮੇਤ ਨਗਰ ਨਿਗਮ ਦੀਆਂ ਤਕਨੀਕੀ ਇੰਜੀਨੀਅਰਿੰਗ ਟੀਮਾਂ ਵੱਲੋਂ ਪਾਣੀ ਸਪਲਾਈ ਤੇ ਸੀਵਰੇਜ ਲਾਇਨਾਂ ਨੂੰ ਤਕਨੀਕੀ ਤੇ ਮੈਡੀਕਲ ਤੌਰ 'ਤੇ ਚੈਕ ਕੀਤਾ ਜਾ ਰਿਹਾ ਹੈ ਤਾਂ ਕਿ ਗੰਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਨਾ ਮਿਲੇ। ਇਸ ਮੌਕੇ ਉਨ੍ਹਾਂ ਨੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਤੇ ਚੱਲ ਰਹੀ ਡਿਸਪੈਂਸਰੀ ਦਾ ਵੀ ਜਾਇਜ਼ਾ ਲਿਆ।

ਮੌਕੇ 'ਤੇ ਮੌਜੂਦ ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਅਲੀਪੁਰ ਅਰਾਈਆਂ ਵਿਖੇ ਪਾਣੀ ਸਪਲਾਈ ਲਈ 10 ਟੈਂਕਰ ਲਗਾਏ ਗਏ ਹਨ। ਲੋਕਾਂ ਨੂੰ ਵੀ ਅਪੀਲ ਹੈ ਕਿ ਜਦ ਤੱਕ ਨਗਰ ਨਿਗਮ ਵੱਲੋਂ ਨਹੀਂ ਕਿਹਾ ਜਾਂਦਾ, ਉਸ ਸਮੇਂ ਤੱਕ ਆਪਣੇ ਘਰਾਂ ਵਿੱਚ ਪਾਣੀ ਦੀ ਟੂਟੀ ਤੋਂ ਪੀਣ ਲਈ ਪਾਣੀ ਨਾ ਵਰਤਣ ਅਤੇ ਪਾਣੀ ਦੇ ਗੈਰਕਾਨੂੰਨੀ ਕੁਨੈਕਸ਼ਨ ਨਾ ਚਲਾਉਣ। ਉਨ੍ਹਾਂ ਦੱਸਿਆ ਕਿ ਜਿੱਥੇ ਕਿਤੇ ਗੰਦਾ ਪਾਣੀ ਮਿਲਣ ਦਾ ਸ਼ੱਕ ਸੀ, ਉਹ ਸਾਰੇ ਲੀਕੇਜ ਪੁਆਇੰਟ ਬੰਦ ਕਰ ਦਿੱਤੇ ਗਏ ਹਨ ਤੇ ਹੁਣ ਦੁਬਾਰਾ ਸੈਂਪਲਿੰਗ ਚੱਲ ਰਹੀ ਹੈ।

ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਅਲੀਪੁਰ ਵਿਖੇ 24 ਘੰਟੇ ਦੀ ਡਿਸਪੈਂਸਰੀ ਚੱਲ ਰਹੀ ਹੈ, 3 ਐਸ.ਐਮ.ਓਜ਼ ਤੇ ਐਪੀਡੇਮਿਓਲੋਜਿਸਟ ਸਮੇਤ ਉਹ ਖ਼ੁਦ ਨਿਗਰਾਨੀ ਕਰ ਰਹੇ ਹਨ। ਸਿਹਤ ਵਿਭਾਗ ਦੀਆਂ 22 ਟੀਮਾਂ ਘਰ-ਘਰ ਜਾ ਕੇ ਸਰਵੇ ਕਰਨ ਸਮੇਤ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਕਿ ਉਹ ਦੂਸ਼ਿਤ ਪਾਣੀ ਪੀਣ ਤੋਂ ਬਚਣ ਲਈ ਕਲੋਰੀਨ ਦੀਆਂ ਗੋਲੀਆਂ ਵਾਲਾ ਅਤੇ ਉਬਲਿਆ ਪਾਣੀ ਪੀਣ ਨੂੰ ਹੀ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਉਲਟੀਆਂ ਜਾਂ ਦਸਤ ਦੇ ਕੋਈ ਲੱਛਣ ਆਉਂਦੇ ਹਨ ਤਾਂ ਉਹ ਤੁਰੰਤ ਨੇੜਲੇ ਸਿਹਤ ਕੇਂਦਰ ਜਾਂ ਹਸਪਤਾਲ ਤੋਂ ਮੈਡੀਕਲ ਸਹਾਇਤਾ ਲੈਣ।

Powered by Froala Editor


Recommended Posts