ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਡਿਪਟੀ ਕਮਿਸ਼ਨਰ ਵੱਲੋਂ ਨਹਿਰੀ ਪਾਣੀ ਸਪਲਾਈ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ
July 11, 2025
-

S M Singh / Patiala

Reporter..S M Singh

ਡਿਪਟੀ ਕਮਿਸ਼ਨਰ ਵੱਲੋਂ ਨਹਿਰੀ ਪਾਣੀ ਸਪਲਾਈ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ

ਪਟਿਆਲਾ, 11 ਜੁਲਾਈ 2025 :

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸ਼ਹਿਰ ਅੰਦਰ ਨਹਿਰੀ ਪਾਣੀ ਦੀ ਸਪਲਾਈ ਲਈ ਪੁੱਟੀਆਂ ਜਾ ਰਹੀਆਂ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਜਲ ਸਪਲਾਈ ਤੇ ਸੀਵਰੇਜ ਬੋਰਡ ਵੱਲੋਂ ਐਲ.ਐਂਡ ਟੀ ਦੁਆਰਾ ਪਾਇਪਲਾਈਨ ਪਾਏ ਜਾਣ ਦੇ ਕੰਮ ਦੇ ਮੁਕੰਮਲ ਹੋਣ ਦੀ ਐਨ.ਓ.ਸੀ. ਮਿਲਣ ਦੇ ਤੁਰੰਤ ਬਾਅਦ ਸੜਕਾਂ ਦੀ ਮੁਰੰਮਤ ਦੇ ਟੈਂਡਰ ਲਗਾ ਦਿੱਤੇ ਜਾਣ ਤੇ ਕੰਮ ਨੂੰ ਤੇਜੀ ਨਾਲ ਮੁਕੰਮਲ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਚੌਂਕ, ਜੇਲ੍ਹ ਰੋਡ ਤ੍ਰਿਪੜੀ ਮੋੜ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੇ ਸਰਹਿੰਦ ਰੋਡ ਤੋਂ ਖੰਡਾ ਚੌਂਕ, ਖੰਡਾ ਚੌਂਕ ਤੋਂ ਲਹਿਲ ਚੌਂਕ, ਲੀਲ੍ਹਾ ਭਵਨ ਚੌਂਕ ਤੇ ਇਸ ਤੋਂ ਅੱਗੇ ਫੁਹਾਰਾ ਚੌਂਕ ਸਮੇਤ ਫੁਹਾਰਾ ਚੌਂਕ ਤੋਂ ਕਾਲੀ ਦੇਵੀ ਮੰਦਿਰ ਤੱਕ ਸੜਕਾਂ 'ਚ ਪਾਈਪਲਾਈਨ ਪਾਏ ਜਾਣ ਦੇ ਕੰਮ ਦਾ ਮੁਲੰਕਣ ਕੀਤਾ।

ਉਨ੍ਹਾਂ ਨੇ ਆਦੇਸ਼ ਦਿੱਤੇ ਕਿ ਸੜਕਾਂ ਤੇ ਚੌਂਕਾਂ ਦੀ ਮੁਰੰਮਤ ਸਮੇਂ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਸੜਕਾਂ ਬਣਾਉਣ ਸਮੇਂ ਬਰਸਾਤੀ ਪਾਣੀ ਦੀ ਨਿਕਾਸੀ ਯਕੀਨੀ ਹੋਵੇ, ਨਾਜਾਇਜ਼ ਕਬਜੇ ਹਟਾਏ ਜਾਣ, ਸੜਕ ਕਿਨਾਰੇ ਬਿਜਲੀ ਤੇ ਹੋਰ ਖੰਭੇ ਵੀ ਨਾ ਹੋਣ, ਜਿਸ ਦੀ ਆੜ ਹੇਠ ਕੋਈ ਰੈਂਪ, ਫੁਟਪਾਥ ਆਦਿ ਵਰਗਾ ਨਜਾਇਜ਼ ਕਬਜਾ ਕਰ ਸਕੇ, ਸੜਕਾਂ ਦੀ ਚੌੜਾਈ ਦੀ ਪੈਮਾਇਸ਼ ਪੂਰੀ ਹੋਵੇ, ਫੁੱਟਪਾਥ ਠੀਕ ਤਰ੍ਹਾਂ ਨਾਲ ਹੋਣ ਤੇ ਇਨ੍ਹਾਂ ਥੱਲੇ ਡਰੇਨੇਜ ਪਾਇਪਾਂ ਦਾ ਪ੍ਰਬੰਧ ਹੋਵੇ।

ਡਾ. ਪ੍ਰੀਤੀ ਯਾਦਵ ਨੇ ਜਲ ਸਪਲਾਈ ਤੇ ਸੀਵਰੇਜ ਬੋਰਡ, ਲੋਕ ਨਿਰਮਾਣ ਵਿਭਾਗ ਤੇ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰਾਂ ਤੇ ਕਾਰਜਕਾਰੀ ਇੰਜੀਨੀਅਰਾਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਦੇ ਸਮਾਗਮਾਂ ਦੇ ਸਬੰਧ ਵਿੱਚ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇੜੇ ਸਾਰੇ ਕੰਮ ਅਕਤੂਬਰ ਤੱਕ ਮੁਕੰਮਲ ਕਰ ਲਏ ਜਾਣ ਤਾਂ ਕਿ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

ਉਨ੍ਹਾਂ ਕਿਹਾ ਕਿ ਉਹ ਖ਼ੁਦ ਚੱਲਦੇ ਕੰਮ ਦਾ ਮੌਕੇ 'ਤੇ ਜਾਇਜ਼ਾ ਲੈਣਗੇ ਤੇ ਜੇਕਰ ਸੜਕਾਂ ਦੇ ਮੁਰੰਮਤ ਹੋਣ ਤੋਂ ਬਾਅਦ ਵੀ ਕੋਈ ਨਾਜਾਇਜ਼ ਕਬਜੇ ਰਹੇ ਜਾਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਈ ਜਾਂ ਕੋਈ ਹੋਰ ਕੁਤਾਹੀ ਨਜ਼ਰ ਆਈ ਤਾਂ ਕੰਮ ਵਾਲੀ ਏਜੰਸੀ ਤੇ ਵਿਭਾਗੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਨਗਰ ਨਿਗਮ ਦੇ ਐਸ.ਈਜ ਹਰਕਿਰਨ ਸਿੰਘ, ਗੁਰਪ੍ਰੀਤ ਸਿੰਘ ਵਾਲੀਆ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ, ਲੋਕ ਨਿਰਮਾਣ ਵਿਭਾਗ ਦੇ ਡਵੀਜਨ ਨੰਬਰ 1, 2 ਤੇ ਨੈਸ਼ਨਲ ਹਾਈਵੇ ਦੇ ਅਧਿਕਾਰੀ ਕਾਰਜਕਾਰੀ ਇੰਜੀਨੀਅਰ, ਇੰਜ. ਪਿਯੂਸ਼ ਅਗਰਵਾਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Powered by Froala Editor


Recommended Posts