ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਪਟਿਆਲਾ ਜ਼ਿਲ੍ਹੇ ਅੰਦਰ ਇੱਕ ਦਿਨ 'ਚ ਲਗਾਏ ਇੱਕ ਲੱਖ ਬੂਟੇ -ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਲਾਇਆ ਮਹੂਆ ਦਾ ਬੂਟਾ
July 11, 2025
-

Rajni / Patiala

Reporter..Rajni

ਪਟਿਆਲਾ ਜ਼ਿਲ੍ਹੇ ਅੰਦਰ ਇੱਕ ਦਿਨ 'ਚ ਲਗਾਏ ਇੱਕ ਲੱਖ ਬੂਟੇ -ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਲਾਇਆ ਮਹੂਆ ਦਾ ਬੂਟਾ

ਪਟਿਆਲਾ, 11 ਜੁਲਾਈ 2025 :

ਪਟਿਆਲਾ ਜ਼ਿਲ੍ਹੇ ਅੰਦਰ ਅੱਜ ਵੱਡੀ ਪੱਧਰ 'ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਉਂਦਿਆਂ ਇੱਕ ਲੱਖ ਬੂਟੇ ਲਗਾਏ ਗਏ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੂਆ ਦਾ ਬੂਟਾ ਲਗਾਇਆ, ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਬਰਸਾਤੀ ਮੌਸਮ 'ਚ 6 ਲੱਖ ਬੂਟੇ ਲਗਾਏ ਜਾਣ ਦਾ ਟੀਚਾ ਮਿੱਥਿਆ ਹੈ, ਜਿਸ 'ਚੋਂ ਇਕੱਲੇ 3.5 ਲੱਖ ਬੂਟੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਕੇ ਹੀ ਲਗਾਏ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀਜ ਨਵਰੀਤ ਕੌਰ ਸੇਖੋਂ ਤੇ ਅਮਰਿੰਦਰ ਸਿੰਘ ਟਿਵਾਣਾ ਅਤੇ ਵਣ ਰੇਂਜ ਅਫ਼ਸਰ ਸਵਰਨ ਸਿੰਘ ਵੀ ਮੌਜੂਦ ਸਨ।

ਜ਼ਿਲ੍ਹਾ ਨਿਵਾਸੀਆਂ ਨੂੰ ਇੱਕ-ਇੱਕ ਬੂਟਾ ਲਾਉਣ ਅਤੇ ਇਨ੍ਹਾਂ ਨੂੰ ਸੰਭਾਲਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਾਤਾਵਰਣ ਨੂੰ ਹਰਿਆ-ਭਰਿਆ ਤੇ ਸ਼ੁੱਧ ਬਣਾਉਣ ਲਈ ਮੇਰੀ ਲਾਈਫ ਅਤੇ ਇੱਕ ਬੂਟਾ ਮਾਂ ਦੇ ਨਾਮ ਸਕੀਮਾਂ ਤਹਿਤ ਨਿਮ, ਸੀਸ਼ਮ, ਅਰਜਨ, ਅੰਬ, ਜਾਮਣ,  ਬਹੇੜਾ, ਫਲਦਾਰ ਤੇ ਰਵਾਇਤੀ ਦੇਸੀ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਬੂਟੇ ਵੰਡੇ ਜਾਣਗੇ ਤਾਂ ਕਿ ਉਹ ਵੀ ਇਸ ਮੁਹਿੰਮ ਵਿੱਚ ਆਪਣਾ ਹਿੱਸਾ ਪਾ ਸਕਣ ਅਤੇ ਵਾਤਾਵਰਨ ਨੂੰ ਸੰਤੁਲਿਤ ਕਰਨ 'ਚ ਆਪਣਾ ਯੋਗਦਾਨ ਦੇਣ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੁਣ ਜਦੋਂ ਪੂਰੀ ਦੁਨੀਆ ਵਾਤਾਵਰਨ ਪ੍ਰਤੀ ਚਿੰਤਤ ਹੈ ਅਤੇ ਵਾਤਾਵਰਨ ਦੀਆਂ ਤਬਦੀਲੀਆਂ ਸਬੰਧੀ ਚਰਚਾ ਹੋ ਰਹੀ ਹੈ ਤਾਂ ਹਰੇਕ ਮਨੁੱਖ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਵਾਤਾਵਰਨ ਪ੍ਰਤੀ ਸੁਚੇਤ ਹੋਵੇ ਅਤੇ ਵਾਤਾਵਰਨ ਦੀ ਸੰਭਾਲ ਲਈ ਇੱਕ-ਇੱਕ ਰੁੱਖ ਜਰੂਰ ਲਗਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਲੱਗੇ ਬੂਟਿਆਂ ਨੂੰ ਵੀ ਗੋਦ ਲੈਣ ਦੀ ਲੋੜ ਹੈ ਤਾਂ ਕਿ ਸਾਡੀ ਸੇਵਾ ਕਰਦੇ ਇਨ੍ਹਾਂ ਬੂਟਿਆਂ ਬਚਾਅ ਵੀ ਸਕੀਏ।

ਏ.ਡੀ.ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਵਿੱਚ 32500 ਬੂਟੇ, ਸਿੱਖਿਆ ਵਿਭਾਗ ਵੱਲੋਂ 37500 ਬੂਟੇ, ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ 15-15 ਹਜ਼ਾਰ ਬੂਟੇ ਸੜਕਾਂ ਤੇ ਹੋਰ ਥਾਵਾਂ 'ਤੇ ਲਗਾਏ ਗਏ ਹਨ।

ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਦੌਰਾਨ ਬਿਜਲੀ ਨਿਗਮ ਵੱਲੋਂ ਵੱਖਰੇ ਤੌਰ 'ਤੇ 10 ਹਜ਼ਾਰ ਬੂਟੇ, ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ 50-50 ਹਜ਼ਾਰ ਬੂਟੇ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 50 ਹਜ਼ਾਰ ਬੂਟੇ, ਭੂਮੀ ਰੱਖਿਆ ਵਿਭਾਗ ਵੱਲੋਂ 1 ਲੱਖ ਬੂਟੇ, ਸਿੱਖਿਆ ਵਿਭਾਗ ਸਕੂਲਾਂ 'ਚ 50 ਹਜ਼ਾਰ ਬੂਟਿਆਂਸਮੇਤ ਸਮੂਹ ਕਾਰਜ ਸਾਧਕ ਅਫ਼ਸਰ ਵੀ ਆਪਣੇ ਅਧਿਕਾਰ ਖੇਤਰ 'ਚ 10-10 ਹਜ਼ਾਰ ਬੂਟੇ ਲਗਾਉਣਗੇ  ਜਦਕਿ ਜੁਡੀਸ਼ੀਲ ਵਿਭਾਗ ਵੱਲੋਂ ਵੱਖਰੇ ਤੌਰ 'ਤੇ ਇੱਕ ਜੱਜ ਇੱਕ ਬੂਟੇ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ ਅਤੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਵੱਡੀ ਗਿਣਤੀ 'ਚ ਬੂਟੇ ਲਗਾਏ ਜਾ ਰਹੇ ਹਨ।


Powered by Froala Editor


Recommended Posts