Reporter..Rajni

ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ   
ਡਵੀਜ਼ਨਲ ਕਮਿਸ਼ਨਰ ਵੱਲੋਂ ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਗੰਭੀਰ ਨੋਟਿਸ
July 12, 2025
-

Rajni / Patiala

Reporter..Rajni

ਡਵੀਜ਼ਨਲ ਕਮਿਸ਼ਨਰ ਵੱਲੋਂ ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ 'ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਗੰਭੀਰ ਨੋਟਿਸ

ਪਟਿਆਲਾ, 12 ਜੁਲਾਈ 2025 :

                  ਪਟਿਆਲਾ ਮੰਡਲ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਅੱਜ ਪਟਿਆਲਾ ਦੇ ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ ਦੇ ਰਿਕਾਰਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮਾਲ ਅਦਾਲਤਾਂ 'ਚ ਸਾਲਾਂ ਤੋਂ ਲੰਬਿਤ ਚੱਲੇ ਆ ਰਹੇ ਕੇਸਾਂ 'ਤੇ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਕੇਸਾਂ ਦੇ ਸਮਾਂਬੱਧ ਨਿਪਟਾਰੇ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਮੀਨੀ ਤਕਸੀਮ, ਨਿਸ਼ਾਨਦੇਹੀ, ਪੈਮਾਇਸ਼, ਖ਼ਸਰਾ-ਗਿਰਦਾਵਰੀ, ਨੰਬਰਦਾਰੀ ਤੇ ਚੌਕੀਦਾਰੀ ਦੇ ਕੇਸਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਕਰਦੇ ਹੋਏ ਇਨ੍ਹਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਤੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਦੀਆਂ ਅਦਾਲਤਾਂ ਦੇ ਕੇਸਾਂ ਦੇ ਨਿਪਟਾਰੇ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਲਈ ਸਬੰਧਤ ਅਧਿਕਾਰੀ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

                  ਡਵੀਜ਼ਨਲ ਕਮਿਸ਼ਨਰ ਨੇ ਐਸ.ਡੀ.ਐਮ. ਵੱਲੋਂ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਕਾਨੂੰਗੋ ਦਫ਼ਤਰਾਂ ਦਾ ਲੰਮੇ ਸਮੇਂ ਤੋਂ ਨਿਰੀਖਣ ਨਾ ਕੀਤੇ ਜਾਣ 'ਤੇ ਸਖ਼ਤ ਰੁਖ਼ ਅਪਣਾਉਂਦਿਆਂ ਹਦਾਇਤ ਕੀਤੀ ਕਿ ਸਾਰੇ ਦਫ਼ਤਰਾਂ ਦੀ ਜਾਇਜ਼ਾ ਰਿਪੋਰਟ ਨਿਰੀਖਣ ਕਰਕੇ ਡਵੀਜ਼ਨਲ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਤਹਿਸੀਲਦਾਰ ਦਫ਼ਤਰ ਵਿਖੇ ਲੰਬਿਤ ਚੱਲੀਆਂ ਆ ਰਹੀਆਂ 133 ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦੇਣ ਸਮੇਤ ਸਟਾਕ ਰਜਿਸਟਰ 'ਤੇ ਇੰਦਰਾਜ ਕਰਨ ਦੀ ਵੀ ਹਦਾਇਤ ਕੀਤੀ।

                  ਵਿਨੈ ਬੁਬਲਾਨੀ ਨੇ ਐਨ.ਓ.ਸੀ. ਜਾਰੀ ਕਰਨ ਵਿੱਚ ਹੁੰਦੀ ਦੇਰੀ ਦਾ ਨੋਟਿਸ ਲੈਂਦਿਆਂ ਸਬੰਧਤ ਮੁਲਾਜ਼ਮਾਂ ਨੂੰ ਤੈਅ ਸਮੇਂ ਵਿੱਚ ਐਨ.ਓ.ਸੀ. ਜਾਰੀ ਕਰਨ ਦੀ ਹਦਾਇਤੀ ਕੀਤੀ ਅਤੇ ਕਿਹਾ ਕਿ ਜੇਕਰ ਕਿਸੇ ਕੇਸ ਵਿੱਚ ਐਨ.ਓ.ਸੀ. ਜਾਰੀ ਕਰਨ ਵਿੱਚ ਮੁਸ਼ਕਲ ਹੈ ਤਾਂ ਉਸ ਨੂੰ ਰਿਕਾਰਡ 'ਤੇ ਲਿਆਂਦਾ ਜਾਵੇ। ਉਨ੍ਹਾਂ ਕਾਨੂੰਗੋ ਦਫ਼ਤਰ ਵਿਖੇ ਪੈਡਿੰਗ ਪਏ ਇੰਤਕਾਲ ਦੇ ਕੇਸਾਂ ਦਾ ਨਿਪਟਾਰਾ ਕਰਕੇ ਡਵੀਜ਼ਨਲ ਕਮਿਸ਼ਨਰ ਦਫ਼ਤਰ ਨੂੰ ਸੂਚਿਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਰਕਾਰੀ ਜ਼ਮੀਨਾਂ ਦੇ ਚਕੋਤੇ ਦੇ ਨਜ਼ੂਲ ਮਾਮਲੇ ਵੀ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

                  ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਲੋਕਾਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਉਨ੍ਹਾਂ ਵੱਲੋਂ ਡਵੀਜ਼ਨ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦਾ ਦੌਰਾ ਕਰਕੇ ਰਿਕਾਰਡ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੰਮ ਵਿੱਚ ਕੁਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਤੇ ਕਰਮਚਾਰੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।

Powered by Froala Editor


Recommended Posts