ਪਟਿਆਲਾ, 11 ਜੁਲਾਈ:

ਪਟਿਆਲਾ ਜ਼ਿਲ੍ਹੇ ’ਚ ਅਮਰੂਦ ਦੀ ਪੈਦਾਵਾਰ ਤੇ ਮੰਡੀਕਰਨ &rsq ">

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪਟਿਆਲਾ ਜ਼ਿਲ੍ਹੇ ’ਚ ਅਮਰੂਦ ਦੀ ਪੈਦਾਵਾਰ ਤੇ ਮੰਡੀਕਰਨ ’ਤੇ ਵਿਚਾਰ - ਚਰਚਾ
July 12, 2025
-

Rajni / Patiala

Reporter..Rajni

ਪਟਿਆਲਾ ਜ਼ਿਲ੍ਹੇ ’ਚ ਅਮਰੂਦ ਦੀ ਪੈਦਾਵਾਰ ਤੇ ਮੰਡੀਕਰਨ ’ਤੇ ਵਿਚਾਰ - ਚਰਚਾ

ਪਟਿਆਲਾ, 11 ਜੁਲਾਈ:

ਪਟਿਆਲਾ ਜ਼ਿਲ੍ਹੇ ’ਚ ਇੱਕ ਜ਼ਿਲ੍ਹਾ ਇਕ ਉਤਪਾਦ ਸਕੀਮ ਤਹਿਤ ਵਿਕਸਤ ਕੀਤੀ ਗਈ ਅਮਰੂਦ ਐਸਟੇਟ ਵਜੀਦਪੁਰ ਵਿਖੇ ਅਮਰੂਦ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤੱਕ ਵਿਚਾਰ-ਚਰਚਾ ਕਰਨ ਲਈ ਬਾਗਬਾਨੀ ਕਲੱਸਟਰ ਲਈ ਸਾਂਝੇਦਾਰੀ ਮੁਲਾਂਕਣ ਪ੍ਰਕਿਰਿਆ (ਐਚ.ਸੀ.ਪੀ.ਏ.) ਤਹਿਤ ਕਿਸਾਨਾਂ ਤੇ ਮਾਹਰਾਂ ਵੱਲੋਂ ਵਿਚਾਰ-ਚਰਚਾ ਕੀਤੀ ਗਈ।

ਮੀਟਿੰਗ ਵਿੱਚ ਟੀਮ ਲੀਡਰ ਰਵਦੀਪ ਕੌਰ ਤੇ ਜਾਪਾਨ ਅੰਤਰਰਾਸ਼ਟਰੀ ਸਹਿਯੋਗ ਏਜੰਸੀ ਦੇ ਮੈਂਬਰ ਤੇ ਪ੍ਰੋਜੈਕਟ ਕੋਆਰਡੀਨੇਟਰ ਸੋਹਣ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪਟਿਆਲਾ ਜ਼ਿਲ੍ਹੇ ਵਿੱਚ ਅਮਰੂਦ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤੱਕ ਕਿਸਾਨਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕਰਦਿਆਂ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਲਈ ਗਈ ਤੇ ਮੌਕੇ ’ਤੇ ਹੀ ਮਾਹਰਾਂ ਵੱਲੋਂ ਮੁਸ਼ਕਲਾਂ ਦੇ ਹੱਲ ਲਈ ਸੁਝਾਅ ਦਿੱਤੇ ਗਏ।

ਟੀਮ ਨੇ ਅਮਰੂਦ ਦੇ ਕਾਸ਼ਤਕਾਰ ਕਿਸਾਨਾਂ ਨੂੰ ਕਲੱਸਟਰ ਬਣਾਉਣ ਸਬੰਧੀ ਸੁਝਾਅ ਦਿੰਦਿਆਂ ਕਿਹਾ ਕਿ ਕਲੱਸਟਰ ਬਣਾਉਣ ਨਾਲ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਨੂੰ ਨਵੀਆਂ ਯੋਜਨਾਵਾਂ ਦੇਣ ਲਈ ਇੱਕੋ ਪਲੇਟਫਾਰਮ ’ਤੇ ਜਾਣਕਾਰੀ ਪ੍ਰਾਪਤ ਹੋ ਸਕੇਗੀ ਅਤੇ ਕਿਸਾਨ ਆਪਣਾ ਪ੍ਰੋਜੈਕਟ ਤਿਆਰ ਕਰਕੇ ਲਾਭ ਲੈ ਸਕਣ।

ਇਸ ਮੀਟਿੰਗ ਵਿੱਚ ਉਪ-ਡਾਇਰੈਕਟਰ ਬਾਗਬਾਨੀ ਸੰਦੀਪ ਸਿੰਘ ਗਰੇਵਾਲ, ਇੰਚਾਰਜ ਅਮਰੂਦ ਐਸਟੇਟ ਵਜੀਦਪੁਰ ਹਰਿੰਦਰਪਾਲ ਸਿੰਘ, ਬਾਗਬਾਨੀ ਵਿਕਾਸ ਅਫਸਰ ਨਾਭਾ ਗਗਨ ਕੁਮਾਰ, ਬਾਗਬਾਨੀ ਵਿਕਾਸ ਅਫਸਰ ਸਮਾਣਾ ਦਿਲਪ੍ਰੀਤ ਸਿੰਘ ਦੁਲੇਅ, ਬਾਗਬਾਨੀ ਵਿਕਾਸ ਅਫਸਰ ਰਾਜਪੁਰਾ ਪਵਨ ਕੁਮਾਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਰਚਨਾ ਸਿੰਗਲਾ ਹਾਜ਼ਰ ਸਨ।

Powered by Froala Editor


Recommended Posts