*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ; ਵੱਡੀ ਨਦੀ 'ਤੇ ਬਣ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ
July 12, 2025
-

S M Singh / Patiala

Reporter..S M Singh

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ; ਵੱਡੀ ਨਦੀ 'ਤੇ ਬਣ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ

ਪਟਿਆਲਾ, 12 ਜੁਲਾਈ:

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਦੌਲਤਪੁਰ ਅਤੇ ਫਲੌਲੀ ਦਾ ਦੌਰਾ ਕਰਕੇ ਵੱਡੀ ਨਦੀ 'ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਇਸ ਮੌਕੇ ਉਨ੍ਹਾਂ ਦੌਲਤਪੁਰ ਵਿਖੇ ਵੱਡੀ ਨਦੀ 'ਤੇ ਨਵੇਂ ਬਣ ਰਹੇ ਪੁਲ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਸ ਪੁਲ ਨੂੰ ਮੁਕੰਮਲ ਕਰਨ ਦਾ ਸਮਾਂ ਅਕਤੂਬਰ ਤੱਕ ਦਾ ਹੈਇਸ ਲਈ ਮੰਡੀ ਬੋਰਡ ਇਹ ਯਕੀਨੀ ਬਣਾਏ ਕਿ ਇਹ ਆਪਣੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਇਸ ਮੌਕੇ ਡਿਪਟੀ ਕਮਿਸ਼ਨਰ ਡਾਪ੍ਰੀਤੀ ਯਾਦਵਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ.ਡੀ.ਸੀਨਵਰੀਤ ਕੌਰ ਸੇਖੋਂ ਤੇ .ਸੀ.ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ

ਡਾ. ਬਲਬੀਰ ਸਿੰਘ ਨੇ ਪਿੰਡ ਦੌਲਤਪੁਰ ਵਿਖੇ ਬਣਾਏ ਆਰਜ਼ੀ ਰਸਤੇ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਤੇ ਉਦਯੋਗਿਕ ਇਕਾਈਆਂ ਦੀ ਸਹੂਲਤ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤਾਂ ਦੇ ਮੌਸਮ ਵਿੱਚ ਆਰਜ਼ੀ ਰਸਤੇ 'ਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਉਨ੍ਹਾਂ ਦੌਲਤਪੁਰ ਤੋਂ ਅੱਗੇ ਐਸ.ਟੀ.ਪੀਕੋਲ ਬਣੇ ਪੁਲ 'ਤੇ ਲੱਗੇ ਫਲੱਡ ਗੇਟਾਂ ਦਾ ਕੰਮ ਵੀ ਅਗਲੇ ਦੋ ਦਿਨਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ

ਉਨ੍ਹਾਂ ਫਲੌਲੀ ਵਿਖੇ ਜੰਗਲਾਤ ਵਿਭਾਗ ਦੀ ਕਰੀਬ 80 ਏਕੜ ਜ਼ਮੀਨ ਜਿਸ 'ਤੇ ਪਹਾੜੀ ਕਿੱਕਰ ਲੱਗੀ ਹੋਈ ਹੈ, ਉਥੇ ਹੋਰ ਬੂਟੇ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਨਾਲ ਵੱਡੀ ਨਦੀ ਦੇ ਪਾਣੀ ਦੀ ਵਰਤੋਂ ਇਥੇ ਵਿਕਸਤ ਕੀਤੇ ਜਾਣ ਵਾਲੇ ਜੰਗਲ ਨੂੰ ਪਾਣੀ ਲਗਾਉਣ ਲਈ ਵੀ ਕੀਤੀ ਜਾ ਸਕੇਗੀ ਉਨ੍ਹਾਂ ਕਿਹਾ ਕਿ ਨਾਲ ਹੀ ਇਥੇ ਹਰ 100 ਮੀਟਰ 'ਤੇ ਰੀਚਾਰਜਿੰਗ ਖੂਹ ਵੀ ਬਣਾਏ ਜਾਣਗੇ ਉਨ੍ਹਾਂ ਕਿਹਾ ਕਿ ਵੱਡੀ ਨਦੀ ਦੀ 13 ਹਜ਼ਾਰ ਕਿਊਸਿਕ ਪਾਣੀ ਦੀ ਸਮਰੱਥਾ ਹੈ ਜਿਸ ਨੂੰ 20 ਹਜ਼ਾਰ ਕਿਊਸਿਕ ਤੱਕ ਕੀਤਾ ਜਾਵੇਗਾ ਇਸ ਲਈ ਪਲਾਨ ਤਿਆਰ ਕਰ ਲਿਆ ਗਿਆ ਹੈ

ਇਸ ਉਪਰੰਤ ਉਨ੍ਹਾਂ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੂੰ ਫੋਕਲ ਪੁਆਇੰਟ ਦੀਆਂ ਸੜਕਾਂ ਨੂੰ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜਕਾਂ ਬਣਾਉਣ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਸੜਕ ਬਣਨ ਤੋਂ ਬਾਅਦ ਸੜਕ 'ਤੇ ਪਾਣੀ ਨਾ ਖੜੇ ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਸੜਕਾਂ ਦੇ ਟੈਂਡਰ ਹੋ ਚੁੱਕੇ ਹਨ ਤੇ ਬਹੁਤ ਜਲਦ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ

Powered by Froala Editor


Recommended Posts