ਰੋਜ਼ਾਨਾ ਧੜੱਲੇਦਾਰ ਬਿਊਰੋ

ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ   
ਸਿਹਤ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ
July 12, 2025
-38-40-

Bhavika / Patiala

 ਰੋਜ਼ਾਨਾ ਧੜੱਲੇਦਾਰ ਬਿਊਰੋ 

ਸਿਹਤ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

ਪਟਿਆਲਾ, 12 ਜੁਲਾਈ :

          ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਨਗਦੀ ਰਹਿਤ (ਕੈਸ਼ਲੈੱਸ ਟਰੀਟਮੈਂਟ) ਕਰਵਾਉਣ ਦੀ ਸਹੂਲਤ 2 ਅਕਤੂਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ ਇਹ ਪ੍ਰਗਟਾਵਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਐਸ.ਸੀ. ਭਾਈਚਾਰੇ ਦੇ 39 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕਰਦਿਆਂ ਕੀਤਾ

                ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ਤੇ ਖੁਦਮੁਖਤਾਰ ਬਣ ਸਕਣਗੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ, ਜਿਸ ਤਹਿਤ 2 ਅਕਤੂਬਰ ਤੋਂ ਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਸਿਹਤ ਕਾਰਡ ਦਿੱਤਾ ਜਾਵੇਗਾ ਜਿਸ ਨਾਲ ਉਹ ਆਪਣਾ 10 ਲੱਖ ਰੁਪਏ ਤੱਕ ਦਾ ਇਲਾਜ ਵੀ ਮੁਫ਼ਤ ਕਰਵਾ ਸਕਣਗੇ

         ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 400 ਲਾਭਪਾਤਰੀਆਂ ਨੂੰ 4 ਕਰੋੜ 83 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ‌ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਹੈ

         ਉਨ੍ਹਾਂ ਦੱਸਿਆ ਕਿ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਲੋੜਵੰਦ ਲੋਕਾਂ ਦੀ ਮਦਦ ਲਈ ਵਚਨਬੱਧ ਹੈ ਉਨ੍ਹਾਂ ਕਿਹਾ ਕਿ ਐਸ.ਸੀ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣਕਿਉਂਕਿ ਹੜਾਂਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਤੋਂ ਅਸਮਰੱਥ ਸਨ

         ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪਟਿਆਲਾ ਵੱਲੋਂ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਵੀ ਹਾਜ਼ਰ ਸਨ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਰਜ਼ਾ ਕੇਸਾਂ ਵਿੱਚ ਕਰਜ਼ਾ ਮੁਆਫੀ ਕਰ ਦਿੱਤੀ ਗਈ ਹੈ

             ਇਸ ਮੌਕੇ ਕੌਸਲਰ ਜਸਬੀਰ ਗਾਂਧੀ, ਜੈ ਸ਼ੰਕਰ ਸ਼ਰਮਾ, ਸੁਰੇਸ਼ ਰਾਏ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ

Powered by Froala Editor

38 40


Recommended Posts