ਪਟਿਆ " /> ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸੜਕਾਂ ਕਿਨਾਰੇ ਤੇ ਫੁੱਟਪਾਥ ">
Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ   
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸੜਕਾਂ ਕਿਨਾਰੇ ਤੇ ਫੁੱਟਪਾਥਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਹੁਕਮ ਜਾਰੀ
July 14, 2025
-

S M Singh / Patiala

Reporter..S M Singh

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸੜਕਾਂ ਕਿਨਾਰੇ ਤੇ ਫੁੱਟਪਾਥਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਹੁਕਮ ਜਾਰੀ

ਪਟਿਆਲਾ, 13 ਜੁਲਾਈ:

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਏ.ਡੀ.ਸੀ. ਨਵਰੀਤ ਕੌਰ ਸੇਖੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਤੇ ਨਗਰ ਨਿਗਮ ਦੀ ਹੱਦ ਅੰਦਰ ਸੜਕਾਂ ਦੇ ਕਿਨਾਰਿਆਂ ਅਤੇ ਫੁਟਪਾਥਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਦੇਖਣ ਵਿੱਚ ਆਇਆ ਹੈ ਕਿ ਸ਼ਹਿਰ ਅੰਦਰ ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀਆਂ ਨੇ ਆਪਣੀਆਂ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਬਾਹਰ ਸੜਕਾਂ 'ਤੇ ਆਪਣੇ ਅਣਅਧਿਕਾਰਤ ਮਸ਼ਹੂਰੀ ਬੋਰਡ, ਫਲੈਕਸਾਂ ਤੇ ਸਾਈਨ ਬੋਰਡ ਲਗਾ ਕੇ ਆਵਾਜਾਈ ਵਿੱਚ ਵਿਘਨ ਪਾਇਆ ਜਾ ਰਿਹਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਇਕ ਤਰਫਾ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਵਧਾ ਕੇ ਰੱਖਿਆ ਜਾਂਦਾ ਹੈ, ਆਪਣੀਆਂ ਫਲੈਕਸਾਂ ਜਾਣ ਬੁੱਝ ਕੇ ਦੁਕਾਨਾਂ ਦੇ ਬਾਹਰ ਰੱਖੀਆਂ ਜਾਂਦੀਆਂ ਹਨ, ਫੁਟਪਾਥਾਂ 'ਤੇ ਰੇਹੜੀਆਂ, ਖੋਖੇ ਤੇ ਫੜੀਆਂ ਲਗਾਈਆਂ ਜਾਂਦੀਆਂ ਹਨ ਅਤੇ ਵਾਹਨ ਵੀ ਰਸਤੇ ਵਿੱਚ ਗਲਤ ਢੰਗ ਨਾਲ ਪਾਰਕ ਕੀਤੇ ਜਾਂਦੇ ਹਨ। ਅਜਿਹਾ ਹੋਣ ਨਾਲ ਰਸਤੇ ਭੀੜੇ ਤੇ ਤੰਗ ਹੋ ਜਾਂਦੇ ਹਨ ਅਤੇ ਆਮ ਲੋਕਾਂ ਨੂੰ ਆਵਾਜਾਈ ਵਿੱਚ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਏ.ਡੀ.ਸੀ. ਨਵਰੀਤ ਕੌਰ ਸੇਖੋਂ ਵੱਲੋਂ ਪਾਸ ਕੀਤੇ ਗਏ ਹੁਕਮਾਂ ਮੁਤਾਬਕ, ਅਜਿਹਾ ਹੋਣ ਨਾਲ ਟ੍ਰੈਫਿਕ ਵਿਵਸਥਾ ਵਿੱਚ ਵਿਘਨ ਪੈਂਦਾ ਹੈ, ਘੰਟਿਆਂ ਤੱਕ ਜਾਮ ਲੱਗ ਜਾਂਦੇ ਹਨ ਅਤੇ ਇਸ ਕਾਰਨ ਰਾਹਗੀਰਾਂ ਤੇ ਆਮ ਲੋਕਾਂ ਦਰਮਿਆਨ ਆਪਸੀ ਲੜਾਈ-ਝਗੜੇ ਦਾ ਮਾਹੌਲ ਬਣ ਜਾਂਦਾ ਹੈ। ਇਹ ਹਾਲਤ ਪੈਦਲ ਚੱਲਣ ਵਾਲਿਆਂ ਲਈ ਦਰਘਟਨਾਗ੍ਰਸਤ ਹੋਣ ਅਤੇ ਹੋਰ ਛੋਟੇ ਜੁਰਮਾਂ ਦੇ ਵਾਧੇ ਲਈ ਅਨਕੂਲ ਹੋ ਜਾਂਦੀ ਹੈ ਅਤੇ ਅਜਿਹੀ ਸਥਿਤੀ ਕਾਰਨ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵੀ ਵਿਗੜਨ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਉਪਰੋਕਤ ਸਥਿਤੀ ਪੈਦਾ ਹੋਣ ਤੋਂ ਰੋਕਣ ਲਈ ਹੁਕਮ ਜਾਰੀ ਕੀਤੇ ਹਨ ਕਿ ਨਗਰ ਨਿਗਮ ਵੱਲੋਂ ਨਿਰਧਾਰਤ ਕੀਤੀਆਂ ਥਾਵਾਂ ਜਾਂ ਵੈਂਡਰ/ਹਾਕਿੰਗ ਜੋਨ ਤੋਂ ਇਲਾਵਾ ਨਜਾਇਜ਼ ਤੌਰ 'ਤੇ ਸੜਕਾਂ ਦੇ ਨਾਲ-ਨਾਲ ਫੁਟਪਾਥਾਂ 'ਤੇ ਅਣਅਧਿਕਾਰਤ ਤੇ ਨਜਾਇਜ਼ ਕਬਜ਼ੇ ਨਾ ਕੀਤੇ ਜਾਣ। ਦੁਕਾਨਦਾਰਾਂ ਵੱਲੋਂ ਆਪਣੇ ਹੋਰਡਿੰਗ, ਸਾਈਨ ਬੋਰਡ, ਫਲੈਕਸਾਂ ਅਤੇ ਹੋਰ ਸਮਾਨ ਨੂੰ ਸੜਕਾਂ 'ਤੇ ਅੱਗੇ ਵਧਾ ਕੇ ਨਾ ਰੱਖਿਆ ਜਾਵੇ। ਵਾਹਨ ਨਿਰਧਾਰਤ ਕੀਤੀਆਂ ਪਾਰਕਿੰਗ ਥਾਵਾਂ 'ਤੇ ਹੀ ਖੜ੍ਹੇ ਕੀਤੇ ਜਾਣ। ਇਹ ਹੁਕਮ ਜ਼ਿਲ੍ਹਾ ਪੁਲਿਸ, ਆਰ.ਟੀ.ਓ. ਅਤੇ ਨਗਰ ਨਿਗਮ ਵੱਲੋਂ ਆਪਣੇ ਖੇਤਰਾਂ ਵਿੱਚ ਸਖ਼ਤੀ ਨਾਲ ਲਾਗੂ ਕਰਵਾਏ ਜਾਣਗੇ।

Powered by Froala Editor


Recommended Posts