ਪਟਿਆਲਾ, 14 ਜੁਲਾਈ 2025 :
ਮੀਥੇਨੋਲ ਦੀ ਦੁਰਵਰਤੋਂ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਕੀਤਾ ">
Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਮੀਥੇਨੋਲ ਦੀ ਦੁਰਵਰਤੋਂ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਕੀਤਾ ਜਾਗਰੂਕ
July 14, 2025
-

Rajni / Patiala

Reporter..Rajni

ਮੀਥੇਨੋਲ ਦੀ ਦੁਰਵਰਤੋਂ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਕੀਤਾ ਜਾਗਰੂਕ

ਪਟਿਆਲਾ, 14 ਜੁਲਾਈ 2025 :
ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਸਾਕੇਤ ਵਿਖੇ ਦਾਖ਼ਲ ਵਿਅਕਤੀਆਂ ਨੂੰ ਮੀਥੇਨੋਲ ਦੀ ਦੁਰਵਰਤੋਂ ਨਾਲ ਸ਼ਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ। ਸਾਕੇਤ ਦੀ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੇ ਦੱਸਿਆ ਕਿ ਮੀਥੇਨੋਲ ਦੀ ਦੁਰਵਰਤੋਂ ਘਾਤਕ ਹੈ ਅਤੇ ਇਸ ਤੋਂ ਬਣਨ ਵਾਲੀ ਗੈਰਕਾਨੂੰਨੀ ਸ਼ਰਾਬ ਸੇਵਨ ਕਰਨਾ ਮੌਤ ਦਾ ਕਾਰਨ ਬਣ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਮੀਥੇਨੋਲ ਦੀ ਵਰਤੋਂ ਗੈਰ-ਸਮਾਜਿਕ ਅਨਸਰਾਂ ਵੱਲੋਂ ਗੈਰਕਾਨੂੰਨੀ ਤੇ ਨਜਾਇਜ਼ ਸ਼ਰਾਬ ਬਣਾਉਣ ਲਈ ਕੀਤੀ ਜਾਂਦੀ ਹੈ ਅਤੇ ਅਜਿਹੀ ਸ਼ਰਾਬ ਮੁਨਾਫਾ ਕਮਾਉਣ ਲਈ ਅੱਗੇ ਵੇਚੀ ਜਾਂਦੀ ਹੈ, ਜਿਸ ਨਾਲ ਇਸ ਸ਼ਰਾਬ ਦਾ ਸੇਵਨ ਕਰਨ ਵਾਲਿਆਂ ਦੀ ਜਾਨ ਵੀ ਜਾ ਸਕਦੀ ਹੈ।

ਪਰਮਿੰਦਰ ਕੌਰ ਮਨਚੰਦਾ ਨੇ ਹਾਜ਼ਰੀਨ ਨੂੰ ਸੁਚੇਤ ਕਰਦਿਆਂ ਕਿਹਾ ਕਿ ਮੀਥੇਨੋਲ ਜ਼ਹਿਰ ਦੇ ਖ਼ਤਰਿਆਂ ਬਾਰੇ ਜਾਗਰੂਕ ਹੋਣਾ ਜ਼ਰੂਰੀ ਹੈ, ਕਿਉਂਕਿ ਇਸ ਨਾਲ ਗੈਰਕਾਨੂੰਨੀ ਸ਼ਰਾਬ ਬਣਨ ਦੇ ਮਾਮਲੇ ਸਾਹਮਣੇ ਆ ਰਹੇ ਹਨ, ਪਰ ਅਜਿਹੀ ਸ਼ਰਾਬ ਦਾ ਸੇਵਨ ਕਰਨਾ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਕਿਉਂਕਿ ਗੈਰਕਾਨੂੰਨੀ ਤਰੀਕੇ ਨਾਲ ਬਣਾਈ ਗਈ ਸ਼ਰਾਬ ਵਿੱਚ ਮੀਥੇਨੋਲ ਦੀ ਮੌਜੂਦਗੀ ਨਾਲ ਗੰਭੀਰ ਸਿਹਤ ਨਤੀਜੇ ਹੋ ਸਕਦੇ ਹਨ, ਜਿਵੇਂ ਕਿ ਅੰਨ੍ਹਾਪਣ ਅਤੇ ਮੌਤ।

ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਅਜਿਹੀ ਮੀਥੇਨੋਲ ਵਾਲੀ ਗੈਰਕਾਨੂੰਨੀ ਸ਼ਰਾਬ ਦਾ ਸੇਵਨ ਕਰ ਲੈਂਦਾ ਹੈ, ਤਾਂ ਉਸ ਨੂੰ ਮੀਥੇਨੋਲ ਜ਼ਹਿਰ ਕਰਕੇ ਚੱਕਰ ਆਉਣ, ਉਲਟੀਆਂ, ਸਿਰ ਦਰਦ, ਮਤਲੀ, ਧੁੰਦਲੀ ਜਾਂ ਦੋਹਰੀ ਨਜ਼ਰ ਅਤੇ ਪੇਟ ਦਰਦ ਵਰਗੇ ਲੱਛਣ ਪੈਦਾ ਹੋ ਸਕਦੇ ਹਨ ਅਤੇ ਅਜਿਹੇ ਵਿਅਕਤੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਕਿਉਂਕਿ ਅਜਿਹੇ ਵਿਅਕਤੀਆਂ ਨੂੰ ਗੰਭੀਰ ਐਸਿਡੋਸਿਸ, ਆਪਟਿਕ ਨਰਵ ਨੂੰ ਨੁਕਸਾਨ, ਗੁਰਦੇ ਨੂੰ ਨੁਕਸਾਨ, ਕੇਂਦਰੀ ਨਸ ਪ੍ਰਣਾਲੀ ਦਾ ਕੰਮ ਰੁਕਣਾ, ਦਿਮਾਗੀ ਸੋਜ, ਖੂਨ ਵਹਿਣਾ ਅਤੇ ਮੌਤ ਵਰਗੇ ਨੁਕਸਾਨ ਹੋ ਸਕਦੇ ਹਨ।

Powered by Froala Editor


Recommended Posts