ਘਨੌਰ ਦੇ 40 ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ

ਰੋਜ਼ਾਨਾ ਧੜੱਲੇਦਾਰ ਬਿਊਰੋ

ਘਨੌਰ ਦੇ 40 ਪਿੰਡਾਂ ਨੂੰ ਸਿ ">

ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ   
ਘਨੌਰ ਦੇ 40 ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ
July 14, 2025
-40-

S M Singh / Ghanaur

 ਰੋਜ਼ਾਨਾ ਧੜੱਲੇਦਾਰ ਬਿਊਰੋ 

ਘਨੌਰ ਦੇ 40 ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ

ਘਨੌਰ, 14 ਜੁਲਾਈ 2025 :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਖੇਤੀ ਸਿੰਚਾਈ ਲਈ ਨਹਿਰੀ ਪਾਣੀ ਉਪਲਬਧ ਕਰਵਾਉਣ ਦੀ ਯੋਜਨਾ ਤਹਿਤ ਹਲਕਾ ਘਨੌਰ ਵਿੱਚ ਚੱਲ ਰਹੇ ਪ੍ਰੋਜੈਕਟ ਦਾ ਵਿਭਾਗੀ ਐਕਸੀਅਨ ਗੁਰਸ਼ਰਨ ਸਿੰਘ ਵਿਰਕ ਅਤੇ ਜ਼ਿਲ੍ਹਾ ਜ਼ੈਲਦਾਰ ਗੁਰਸ਼ਰਨ ਸਿੰਘ ਨੇ ਆਪਣੀ ਟੀਮ ਐਸ.ਡੀ.ਓ., ਜੇ.ਈ. ਆਦਿ ਨਾਲ ਦੌਰਾ ਕਰਕੇ ਕੰਮਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਕੋਹਲੇ ਮਾਜਰਾ ਸਮੇਤ ਕਈ ਪਿੰਡਾਂ ਵਿੱਚ ਚੱਲ ਰਹੇ ਨਵੀਨੀਕਰਨ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਤੇਜ਼ ਕਰਨ ਦੇ ਆਦੇਸ਼ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਐਕਸੀਅਨ ਗੁਰਸ਼ਰਨ ਸਿੰਘ ਵਿਰਕ ਨੇ ਦੱਸਿਆ ਕਿ ਘਨੌਰ ਹਲਕੇ ਦੇ 40 ਪਿੰਡਾਂ ਨੂੰ ਖੇਤਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਉਪਲਬਧ ਕਰਵਾਉਣ ਦੇ ਪ੍ਰੋਜੈਕਟ ਤਹਿਤ ਪਾਈਪ ਲਾਈਨਾਂ, ਸੂਏ, ਕੱਸੀਆਂ ਅਤੇ ਨਵੀਆਂ ਪੁਲੀਆਂ, ਝਾਲਾ (ਮੈਨਰਾ) ਦਾ ਨਵੀਨੀਕਰਨ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਮ.ਐਲ.ਏ. ਗੁਰਲਾਲ ਘਨੌਰ ਦੀ ਅਗਵਾਈ ਹੇਠ ਇਹ ਯਤਨ ਕਿਸਾਨਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਇਸ ਨਾਲ ਧਰਤੀ ਹੇਠਲੇ ਪਾਣੀ ਦੀ ਬੇਹਿਸਾਬ ਖਪਤ ਨੂੰ ਰੋਕਣ ਅਤੇ ਖੇਤਾਂ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ।

ਐਕਸੀਅਨ ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਨੂੰ ਨਹਿਰੀ ਪਾਣੀ ਵੱਲ ਮੋੜ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਡ੍ਰਿਪ ਸਿਸਟਮ, ਫੁਹਾਰਾ ਸਿਸਟਮ ਅਤੇ ਬੈੱਡ ਪ੍ਰਣਾਲੀ ਵਰਗੀਆਂ ਤਕਨੀਕਾਂ ਅਪਣਾਉਣ ਨਾਲ ਪਾਣੀ ਦੀ ਬਚਤ ਕਰਨ ਅਤੇ ਮੀਂਹ ਵਾਲੇ ਪਾਣੀ ਨੂੰ ਸੁਰੱਖਿਅਤ ਕਰਨ ਵੱਲ ਵੀ ਧਿਆਨ ਦੇਣ।

ਇਸ ਮੌਕੇ ਐਮ.ਐਲ.ਏ. ਗੁਰਲਾਲ ਘਨੌਰ ਦੇ ਪੀ.ਏ. ਗੁਰਤਾਜ ਸਿੰਘ ਸੰਧੂ ਸ਼ਾਹਪੁਰ ਅਫਗਾਨਾ ਨੇ ਕਿਹਾ ਕਿ ਹਲਕਾ ਵਿਧਾਇਕ ਗੁਰਲਾਲ ਘਨੌਰ ਵੱਲੋਂ ਹਰੇਕ ਪਿੰਡ ਦੇ ਕਿਸਾਨਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ ਘਨੌਰ ਦੇ 40 ਪਿੰਡਾਂ ਨੂੰ ਖੇਤੀਬਾੜੀ ਲਈ ਨਹਿਰੀ ਪਾਣੀ ਜਲਦੀ ਉਪਲਬਧ ਕਰਵਾਉਣ ਲਈ ਵਿਧਾਇਕ ਗੁਰਲਾਲ ਘਨੌਰ ਵੱਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਕਤ ਪ੍ਰੋਜੈਕਟ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ।

ਜਦਕਿ ਹਲਕਾ ਘਨੌਰ ਦੇ ਸ਼ੰਭੂ ਬਲਾਕ ਦੇ ਪਿੰਡਾਂ ਨੂੰ ਬਨੂਰ ਕਨਾਲ ਰਾਹੀਂ ਭੂਰੀ ਮਾਜਰਾ, ਸ਼ੰਭੂ, ਖੈਰਪੁਰ, ਹਸਨਪੁਰ ਮੈਨਰ ਤੋਂ ਰਜਵਾਹਾ ਚਤਰਨਗਰ, ਨੋਗਾਵਾ, ਸਲੇਮਪੁਰ ਅਤੇ ਮੇਨ ਸੂਏ ਰਾਹੀਂ ਬੀਪੁਰ, ਜਖੇਪਲ, ਬਠੌਣੀਆ, ਮੰਡਿਆਣਾ, ਸੁਹਰੋ ਆਦਿ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਚੁੱਕਾ ਹੈ।

ਗੁਰਤਾਜ ਸਿੰਘ ਸੰਧੂ ਨੇ ਕਿਹਾ ਕਿ ਇਹ ਸਾਰਾ ਕੰਮ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਕਿਸਾਨਾਂ ਨੂੰ ਆਗਾਮੀ ਖੇਤੀ ਮੌਸਮ ਤੋਂ ਪਹਿਲਾਂ ਹੀ ਪੂਰੀ ਤਰ੍ਹਾਂ ਨਹਿਰੀ ਪਾਣੀ ਉਪਲਬਧ ਹੋਵੇਗਾ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਮਾਨ ਸਰਕਾਰ ਅਤੇ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਘਨੌਰ ਹਲਕੇ ਦੇ ਕਿਸਾਨਾਂ ਦੀਆਂ ਪੁਰਾਣੀਆਂ ਮੰਗਾਂ ਪੂਰੀਆਂ ਹੋ ਰਹੀਆਂ ਹਨ।
ਇਸ ਮੌਕੇ ਵਿਭਾਗ ਦੇ ਐਸ.ਡੀ.ਓ., ਜੇ.ਈ. ਅਤੇ ਸਬੰਧਤ ਵਿਭਾਗ ਦੇ ਪਟਵਾਰੀ ਆਦਿ ਮੌਜੂਦ ਸਨ।

Powered by Froala Editor

40


Recommended Posts