ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਇਸ ਵਰ੍ਰੇ ਦੌਰਾਨ ਪੰਜਾਬ ਨੂੰ 30 ਹਾਜਰ ਕਰੋੜ ਦਾ ਨੁਕਸਾਨ ਹੋ ਸਕਦਾ ਹੈ, ਲਾਕਡਾਊਨ ਤੇ ਫੈਸਲਾ ਹਾਲਤ ਦੇਖ ਕੇ ਲਿਆ ਜਾਵੇ
June 29, 2020
Daily-Dharaledar-Online-News-Vie

Daily Dharaledar / Punjab

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਿੱਤੀ ਵਰ੍ਹੇ ਦੇ ਅਖੀਰ ਤਕ ਪੰਜਾਬ ਨੂੰ 30 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋ ਸਕਦਾ ਹੈ। ਇਹ ਅਨੁਮਾਨਤ ਹੈ। ਲਾਕਡਾਊਨ ਵਧਾਉਣ ਜਾਂ ਖ਼ਤਮ ਕਰਨ ਸਬੰਧੀ ਕੈਪਟਨ ਨੇ ਕਿਹਾ ਕਿ ਇਸ ਬਾਰੇ ਹਾਲੇ ਕੁਝ ਨਹੀਂ ਕਿਹਾ ਜਾ ਸਕਦਾ। ਇਹ ਕੋਰੋਨਾ ਇਨਫੈਕਸ਼ਨ ਦੇ ਹਾਲਾਤ -ਤੇ ਨਿਰਭਰ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ -ਚ ਹਾਲੇ ਕਮਿਊਨਿਟੀ ਟਰਾਂਸਮਿਸ਼ਨ ਨਹੀਂ ਹੋਇਆ ਹੈ ਜਿਸ ਤੋਂ ਅਸੀਂ ਸੂਬੇ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਚੀਨੀ ਕੰਪਨੀਆਂ ਨੇ ਪੀਐੱਮ ਕੇਅਰਜ਼ ਫੰਡ -ਚ ਕਰੋੜਾਂ ਰੁਪਏ ਦਾਨ ਕੀਤੇ। ਇਨ੍ਹਾਂ ਵਿਚੋਂ ਕੁਝ ਕੰਪਨੀਆਂ ਦੇ ਸਬੰਧ ਚੀਨੀ ਫ਼ੌਜ ਨਾਲ ਹਨ। ਦੇਸ਼ ਨੂੰ ਚੀਨੀ ਕੰਪਨੀਆਂ ਦੇ ਪੈਸੇ ਦੀ ਜ਼ਰੂਰਤ ਨਹੀਂ। ਇਕ ਸਵਾਲ ਦੇ ਜਵਾਬ -ਚ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਸਬੰਧੀ ਕੈਪਟਨ ਨੇ ਕਿਹਾ ਕਿ ਪਾਕਿਸਤਾਨ -ਚ ਕੋਰੋਨਾ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਹੀ ਹੈ। ਜੇਕਰ ਸਰੀਰਕ ਦੂਰੀ ਦੇ ਨਿਯਮਾਂ ਦਾ ਧਿਆਨ ਰੱਖਿਆ ਜਾਂਦਾ ਹੈ ਤਾਂ ਪੰਜਾਬ ਸਰਕਾਰ ਇਸ ਨੂੰ ਖੋਲ੍ਹਣ ਲਈ ਸਹਿਮਤ ਹੈ। ਉਹ ਇਸ ਬਾਰੇ ਕੇਂਦਰ ਨੂੰ ਵੀ ਸਿਫ਼ਾਰਸ਼ ਕਰਨਗੇ।

Daily Dharaledar Online News Views and Reviews


Recommended Posts