*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ
July 14, 2025
-

Rajni / Patiala

Reporter..Rajni

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

ਪਟਿਆਲਾ, 14 ਜੁਲਾਈ:

                ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਭਗ 90 ਫ਼ੀਸਦੀ ਰਕਬੇ ਵਿੱਚ ਝੋਨੇ ਦੀ ਫ਼ਸਲ ਲਗਭਗ 25-30 ਦਿਨਾਂ ਦੀ ਹੋਣ ਵਾਲੀ ਹੈ ਅਤੇ ਮੌਸਮ ਅਨੁਸਾਰ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਖੇਤਾਂ ਦਾ ਲਗਾਤਾਰ ਨਿਰੀਖਣ ਕਰਦੇ ਰਹਿਣ ਤਾਂ ਜੋ ਕਿਸੇ ਵੀ ਖੁਰਾਕੀ ਤੱਤ, ਬਿਮਾਰੀ ਅਤੇ ਕੀੜੇ ਮਕੌੜਿਆਂ ਦੀ ਸਮੱਸਿਆ ਨੂੰ ਸਮੇਂ ਰਹਿੰਦਿਆਂ ਹੱਲ ਕਰ ਲਿਆ ਜਾਵੇ

                ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਖੇਤਾਂ ਵਿੱਚ ਜ਼ਿੰਕ ਦੀ ਘਾਟ, ਝੋਨੇ ਦੇ ਪੀਲ਼ੇਪਣ ਦੀ ਸਮੱਸਿਆ, ਬੂਟੇ ਦਾ ਨਾ ਵਧਣਾ, ਤਣੇ ਦਾ ਗਲਨਾ ਅਤੇ ਮਧਰੇਪਣ ਦੀ ਸਮੱਸਿਆ ਦੇਖਣ ਨੂੰ ਆ ਸਕਦੀ ਹੈ, ਅਜਿਹੀ ਸਥਿਤੀ ਵਿੱਚ ਕਿਸਾਨ ਘਬਰਾਉਣ ਨਾ ਅਤੇ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਅਫ਼ਸਰਾਂ ਨਾਲ ਤਾਲਮੇਲ ਕਰਨ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਕਿਸਾਨ 25 ਕਿੱਲੋ ਜ਼ਿੰਕ ਸਲਫੇਟ 21 ਫ਼ੀਸਦੀ ਦੀ ਵਰਤੋਂ ਕਰਨ ਅਤੇ ਜੇਕਰ ਝੋਨੇ ਵਿੱਚ ਕਾਲੀਆਂ ਜੜ੍ਹਾਂ ਨਜ਼ਰ ਆਉਣ ਤਾਂ ਖੇਤ ਦੇ ਪਾਣੀ ਨੂੰ ਸੁਕਾ ਕੇ ਬੂਟੇ ਨੂੰ ਹਵਾ ਲਗਵਾਈ ਜਾਵੇ ਤਾਂ ਜੋ ਬੂਟੇ ਨੂੰ ਆਕਸੀਜਨ ਦੀ ਮਾਤਰਾ ਪੂਰੀ ਹੋ ਸਕੇ

                ਉਨ੍ਹਾਂ ਨੇ ਦੱਸਿਆ ਕਿ ਕਿਸੇ ਪ੍ਰਕਾਰ ਦੀ ਸਮੱਸਿਆ ਨੂੰ ਹੱਲ ਕਰਨ ਲਈ  ਬਲਾਕ ਰਾਜਪੁਰਾ ਦੇ ਕਿਸਾਨ ਜਪਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ, ਰਾਜਪੁਰਾ (79735-74542), ਬਲਾਕ ਘਨੌਰ ਦੇ ਕਿਸਾਨ ਰਣਜੋਧ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਘਨੌਰ (99883-12299), ਬਲਾਕ ਪਟਿਆਲਾ ਦੇ ਕਿਸਾਨ ਗੁਰਮੀਤ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਪਟਿਆਲਾ (97791-60950), ਬਲਾਕ ਭੁਨਰਹੇੜੀ ਦੇ ਕਿਸਾਨ ਅਵਨਿੰਦਰ ਸਿੰਘ ਮਾਨ, ਬਲਾਕ ਖੇਤੀਬਾੜੀ ਅਫ਼ਸਰ, ਭੁਨਰਹੇੜੀ (80547-04471), ਬਲਾਕ ਨਾਭਾ ਦੇ ਕਿਸਾਨ ਜੁਪਿੰਦਰ ਸਿੰਘ ਗਿੱਲ, ਬਲਾਕ ਖੇਤੀਬਾੜੀ ਅਫ਼ਸਰ ਨਾਭਾ (97805-60004) ਅਤੇ ਬਲਾਕ ਸਮਾਣਾ ਦੇ ਕਿਸਾਨ ਸਤੀਸ਼ ਕੁਮਾਰ ਬਲਾਕ ਖੇਤੀਬਾੜੀ ਅਫ਼ਸਰ ਸਮਾਣਾ (97589-00047) ਨਾਲ ਸੰਪਰਕ ਕਰ ਸਕਦੇ ਹਨ

Powered by Froala Editor


Recommended Posts