ਜ਼ਿਲ੍ਹੇ ਵਿੱਚ 112 ਪਿੰਡਾਂ ਵਿੱਚ ਹੋਣ ਵਾਲੀ ਪੰਚਾਂ ਤੇ ਸਰਪੰਚਾਂ ਦੀ ਉਪਚੋਣ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫ਼ੋਨ ਨੰਬਰ ਅਤੇ ਈਮੇਲ ਜਾਰੀ

ਰੋਜ਼ਾਨਾ ਧੜੱਲੇਦਾਰ ਬਿਊਰੋ

ਜ਼ਿਲ੍ਹੇ ਵਿੱਚ 112 ਪਿੰਡਾਂ ਵਿੱਚ ਹੋਣ ਵ ">

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਜ਼ਿਲ੍ਹੇ ਵਿੱਚ 112 ਪਿੰਡਾਂ ਵਿੱਚ ਹੋਣ ਵਾਲੀ ਪੰਚਾਂ ਤੇ ਸਰਪੰਚਾਂ ਦੀ ਉਪਚੋਣ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫ਼ੋਨ ਨੰਬਰ ਅਤੇ ਈਮੇਲ ਜਾਰੀ
July 15, 2025
-112-

Bhavika / Patiala

ਰੋਜ਼ਾਨਾ ਧੜੱਲੇਦਾਰ ਬਿਊਰੋ

ਜ਼ਿਲ੍ਹੇ ਵਿੱਚ 112 ਪਿੰਡਾਂ ਵਿੱਚ ਹੋਣ ਵਾਲੀ ਪੰਚਾਂ ਤੇ ਸਰਪੰਚਾਂ ਦੀ ਉਪਚੋਣ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫ਼ੋਨ ਨੰਬਰ ਅਤੇ ਈਮੇਲ ਜਾਰੀ

ਪਟਿਆਲਾ, 15 ਜੁਲਾਈ 2025 :

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪਟਿਆਲਾ ਜ਼ਿਲ੍ਹੇ ਦੇ 112 ਪਿੰਡਾਂ ਵਿੱਚ ਪੰਚਾਂ ਅਤੇ ਸਰਪੰਚਾਂ ਦੀਆਂ 27 ਜੁਲਾਈ 2025 ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਉਪਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਿਕਾਇਤ ਸੈੱਲ ਦਾ ਘਠਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਲਈ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਫ਼ੋਨ ਨੰਬਰ 0175-2360055 ਅਤੇ ਈਮੇਲ zppatiala@yahoo.com ਜਾਰੀ ਕੀਤਾ ਗਿਆ ਹੈ।

ਏ.ਡੀ.ਸੀ. ਨੇ ਦੱਸਿਆ ਕਿ ਇਸ ਸ਼ਿਕਾਇਤ ਸੈੱਲ ਦਾ ਇੰਚਾਰਜ ਸਕੱਤਰ-ਕਮ-ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਮਨਦੀਪ ਕੌਰ ਨੂੰ ਨੋਡਲ ਅਫ਼ਸਰ (ਸ਼ਿਕਾਇਤਾਂ) ਲਗਾਇਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜਾਬਤੇ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਚੋਣਾਂ ਵਾਲੇ ਪਿੰਡਾਂ ਦਾ ਕੋਈ ਵੀ ਵੋਟਰ ਜਾਂ ਉਮੀਦਵਾਰ ਉਕਤ ਨੰਬਰ 'ਤੇ ਸੰਪਰਕ ਕਰ ਸਕਦਾ ਹੈ ਜਾਂ ਈਮੇਲ ਕਰ ਸਕਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋਣ ਬਾਅਦ ਚੋਣ ਅਮਲ ਨਾਲ ਸਬੰਧਤ ਸ਼ਿਕਾਇਤਾਂ ਤੇ ਮਾਮਲਿਆਂ ਦੇ ਨਿਪਟਾਰੇ ਲਈ ਪ੍ਰਤੀਬੱਧ ਪ੍ਰਣਾਲੀ ਕੰਮ ਕਰ ਰਹੀ ਹੈ ਤਾਂ ਜੋ ਚੋਣ ਅਮਲ ਨੂੰ ਨਿਰਪੱਖ, ਸੁਤੰਤਰ, ਸ਼ਾਂਤਮਈ ਤੇ ਨਿਰਵਿਘਨ ਬਣਾਇਆ ਜਾ ਸਕੇ। ਸ਼ਿਕਾਇਤ ਸੈੱਲ ਵੱਲੋਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।

Powered by Froala Editor

112


Recommended Posts