ਸੀਨੀਅਰ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਡੀ.ਆਈ.ਜੀ. ਪਟਿਆਲਾ ਰੇਂਜ ਵਜੋਂ ਅਹੁਦਾ ਸੰਭਾਲਿਆ

ਰੋਜ਼ਾਨਾ ਧੜੱਲੇਦਾਰ ਬਿਊਰੋ

ਸੀਨੀਅਰ ਆਈ.ਪੀ.ਐਸ. ਅਧਿਕਾਰੀ ">

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸੀਨੀਅਰ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਡੀ.ਆਈ.ਜੀ. ਪਟਿਆਲਾ ਰੇਂਜ ਵਜੋਂ ਅਹੁਦਾ ਸੰਭਾਲਿਆ
July 15, 2025
-

S M Singh / Patiala

 ਰੋਜ਼ਾਨਾ ਧੜੱਲੇਦਾਰ ਬਿਊਰੋ 

ਸੀਨੀਅਰ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਡੀ.ਆਈ.ਜੀ. ਪਟਿਆਲਾ ਰੇਂਜ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 15 ਜੁਲਾਈ 2025 :

2009 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ. ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪਟਿਆਲਾ ਰੇਂਜ ਦੇ ਜ਼ਿਲ੍ਹਿਆਂ ਅੰਦਰ ਲੋਕਾਂ ਨੂੰ ਬਿਹਤਰ, ਸਮੇਂਬੱਧ ਤੇ ਪਾਰਦਰਸ਼ੀ ਪੁਲਿਸ ਸੇਵਾਵਾਂ ਪ੍ਰਦਾਨ ਕਰਵਾਉਣ ਸਮੇਤ ਨਸ਼ਾ ਮੁਕਤ ਸਮਾਜ ਸਿਰਜਣ ਲਈ ਨਸ਼ਿਆਂ ਦੇ ਤਸਕਰਾਂ ਅਤੇ ਸਮਾਜ ਵਿਰੋਧੀ ਅਨਾਸਰਾਂ ਨੂੰ ਸਖ਼ਤੀ ਨਾਲ ਨੱਥ ਪਾਉਣਾ ਉਨ੍ਹਾਂ ਦੀ ਮੁੱਢਲੀ ਤਰਜੀਹ ਹੋਵੇਗੀ।

ਪਟਿਆਲਾ ਦੇ ਨਵੇਂ ਡੀ.ਆਈ.ਜੀ. ਚਾਹਲ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਪਟਿਆਲਾ ਸ਼ਹਿਰ ਸਮੇਤ ਬਾਕੀ ਜ਼ਿਲ੍ਹਿਆਂ ਅੰਦਰ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਅਤੇ ਸੜਕਾਂ ਨੂੰ ਹਾਦਸਿਆਂ ਤੋਂ ਸੁਰੱਖਿਅਤ ਬਣਾਉਣਾ, ਨਾਲ ਹੀ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਪੁਲਿਸ ਨਾਲ ਸਬੰਧਤ ਛੋਟੀਆਂ ਤੋਂ ਛੋਟੀਆਂ ਸਮੱਸਿਆਵਾਂ ਦਾ ਵੀ ਪਹਿਲ ਦੇ ਅਧਾਰ 'ਤੇ ਹੱਲ ਕਰਨਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪਾਬੰਦ ਹੈ, ਉੱਥੇ ਹੀ ਲੋਕਾਂ ਨੂੰ ਬਿਹਤਰ ਪੁਲਿਸਿੰਗ ਪ੍ਰਦਾਨ ਕਰਨਾ ਵੀ ਪੰਜਾਬ ਪੁਲਿਸ ਦੀ ਪਹਿਲਕਦਮੀ ਵਿੱਚ ਸ਼ਾਮਲ ਹੈ।

ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਨੂੰ ਪਟਿਆਲਾ ਰੇਂਜ ਵਿੱਚ ਪੂਰੀ ਤਰ੍ਹਾਂ ਸਫ਼ਲ ਬਣਾ ਕੇ ਨਸ਼ਾ ਤਸਕਰਾਂ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ ਅਤੇ ਪੁਲਿਸ ਜਿੱਥੇ ਆਮ ਲੋਕਾਂ ਦੀ ਰਖਵਾਲੀ ਅਤੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ 24 ਘੰਟੇ ਤਤਪਰ ਰਹੇਗੀ, ਉੱਥੇ ਹੀ ਗੈਂਗਸਟਰਾਂ ਤੇ ਸਮਾਜ ਵਿਰੋਧੀ ਤੱਤਾਂ ਨਾਲ ਵੀ ਸਖ਼ਤੀ ਨਾਲ ਨਜਿੱਠੇਗੀ।

ਕੁਲਦੀਪ ਸਿੰਘ ਚਾਹਲ, ਡੀ.ਆਈ.ਜੀ. ਟੈਕਨੀਕਲ ਸਰਵਿਸਿਜ਼ ਪੰਜਾਬ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪਟਿਆਲਾ ਦੇ ਡੀ.ਆਈ.ਜੀ. ਦਫ਼ਤਰ ਵਿਖੇ ਉਨ੍ਹਾਂ ਦੀ ਆਮਦ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਬਰਨਾਲਾ ਦੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ ਆਲਮ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਵਜੋਂ ਪਟਿਆਲਾ ਦੇ ਨਵੇਂ ਡੀ.ਆਈ.ਜੀ. ਨੂੰ ਸਲਾਮੀ ਦਿੱਤੀ। ਇਸ ਮੌਕੇ ਪਟਿਆਲਾ ਦੇ ਐਸ.ਪੀ. ਸਥਾਨਕ ਵੈਭਵ ਚੌਧਰੀ, ਪਲਵਿੰਦਰ ਸਿੰਘ ਚੀਮਾ ਅਤੇ ਗੁਰਬੰਸ ਸਿੰਘ ਬੈਂਸ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Powered by Froala Editor


Recommended Posts