ਪੰਜਾਬ ਵਿਧਾਨ ਸਭਾ ਵਿਚ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਸ਼ਰਧਾਂਜਲੀ 

ਰੋਜ਼ਾਨਾ ਧੜੱਲੇਦਾਰ ਬਿਊਰੋ

ਪੰਜਾਬ ਵਿਧਾਨ ਸਭਾ ਵਿਚ ਦੌੜਾ ">

ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਪੰਜਾਬ ਵਿਧਾਨ ਸਭਾ ਵਿਚ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਸ਼ਰਧਾਂਜਲੀ
July 15, 2025
-

Rajni / Chandigarh

 ਰੋਜ਼ਾਨਾ ਧੜੱਲੇਦਾਰ ਬਿਊਰੋ 

ਪੰਜਾਬ ਵਿਧਾਨ ਸਭਾ ਵਿਚ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਸ਼ਰਧਾਂਜਲੀ 

ਚੰਡੀਗੜ੍ਹ, 15 ਜੁਲਾਈ 2025 :

ਪੰਜਾਬ ਵਿਧਾਨ ਸਭਾ ਨੇ ਮਸ਼ਹੂਰ ਪੰਜਾਬੀ ਸਿੱਖ ਮੈਰਾਥਨ ਦੌੜਾਕ ਸ. ਫੌਜਾ ਸਿੰਘ ਦੀ ਮੌਤ 'ਤੇ ਗਹਿਰੀ ਸ਼ੋਕ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲਿ ਭੇਂਟ ਕੀਤੀ। ਇਹ ਪ੍ਰਸਤਾਵ ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਭਾ 'ਚ ਪੇਸ਼ ਕੀਤਾ ਗਿਆ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ 114 ਸਾਲਾ ਫੌਜਾ ਸਿੰਘ ਦੀ ਮੌਤ ਇਕ ਸੜਕ ਹਾਦਸੇ ਦੌਰਾਨ ਹੋਈ, ਜਦ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ। ਇਸ ਦੌਰਾਨ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰੀ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਆਪਣੀ ਦੌੜ ਦੀ ਕਾਬਲੀਅਤ ਰਾਹੀਂ ਸਿੱਖ ਕੌਮ ਅਤੇ ਪੰਜਾਬ ਦਾ ਨਾਂ ਪੂਰੀ ਦੁਨੀਆ 'ਚ ਉਚਾ ਕੀਤਾ।

ਮੰਤਰੀ ਨੇ ਕਿਹਾ ਕਿ ਫੌਜਾ ਸਿੰਘ ਸਿਰਫ਼ ਦੌੜਾਕ ਨਹੀਂ, ਸਗੋਂ ਲੱਖਾਂ ਲੋਕਾਂ ਲਈ ਪ੍ਰੇਰਣਾਦਾਇਕ ਸ਼ਖ਼ਸੀਅਤ ਸਨ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਸਾਰੀ ਕੌਮ ਨੂੰ ਦੁੱਖ ਹੋਇਆ ਹੈ। ਡਾ. ਰਵਜੋਤ ਸਿੰਘ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਫੌਜਾ ਸਿੰਘ ਦੀ ਰੂਹ ਨੂੰ ਆਪਣੇ ਚਰਨਾਂ ਵਿੱਚ ਥਾਂ ਦੇਣ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਵਿੱਛੋੜਾ ਸਹਿਣ ਦਾ ਹੌਸਲਾ ਬਖ਼ਸ਼ਣ।

ਇਹ ਵੀ ਯਾਦ ਰਹੇ ਕਿ ਇਹ ਹਾਦਸਾ ਬੀਤੇ ਦਿਨ ਵਾਪਰਿਆ ਸੀ, ਜਦ ਉਹ ਸਵੇਰੇ ਸੈਰ ਦੌਰਾਨ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਏ ਅਤੇ ਥਾਂ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।

Powered by Froala Editor


Recommended Posts