ਰੋਜ਼ਾਨਾ ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪਟਿਆਲਾ ਜ਼ਿਲ੍ਹੇ 'ਚ ਮੁੜ ਸ਼ੁਰੂ ਹੋਈ ਨਸ਼ਾ ਮੁਕਤੀ ਯਾਤਰਾ
July 17, 2025
-

Bhavika / Patiala

ਰੋਜ਼ਾਨਾ ਧੜੱਲੇਦਾਰ ਬਿਊਰੋ

ਪਟਿਆਲਾ ਜ਼ਿਲ੍ਹੇ 'ਚ ਮੁੜ ਸ਼ੁਰੂ ਹੋਈ ਨਸ਼ਾ ਮੁਕਤੀ ਯਾਤਰਾ

ਪਟਿਆਲਾ, 17 ਜੁਲਾਈ 2025 :

                        ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਭਰ ਵਿੱਚ ਚੱਲ ਰਹੀ ਨਸ਼ਾ ਮੁਕਤੀ ਯਾਤਰਾ ਦਾ ਦੂਜਾ ਪੜਾਅ ਪਟਿਆਲਾ ਜ਼ਿਲ੍ਹੇ 'ਚ ਸ਼ੁਰੂ ਹੋ ਗਿਆ ਹੈ, ਜਿਸ ਦੀ ਅਗਵਾਈ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ 'ਚ ਸ਼ਿਰਕਤ ਕਰਕੇ ਕੀਤੀ ਗਈ।

                        ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਨਵਾਂ ਫ਼ਤਿਹਪੁਰਧਨੌਰੀਧਨੌਰਾ ਤੇ ਦਿਆਗੜ੍ਹ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਲਈ ਪੁੱਜੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਜੜ੍ਹ ਤੋਂ ਖ਼ਾਤਮਾ ਕਰਨ ਲਈ ਹਰੇਕ ਪਿੰਡ ਵਾਸੀ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਲੜਾਈ ਦਾ ਹਿੱਸਾ ਬਣਕੇ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਆਪਣਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰੇਕ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਉਠਾਏ ਜਾ ਰਹੇ ਹਨਇਸ ਲੜੀ ਤਹਿਤ ਨਸ਼ਿਆਂ ਦੇ ਕੋਹੜ ਦਾ ਖ਼ਾਤਮਾ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਨ ਲਈ ਨਸ਼ਿਆਂ ਦੇ ਕੋਹੜ ਦਾ ਜੜ੍ਹ ਤੋਂ ਖ਼ਾਤਮਾ ਜ਼ਰੂਰੀ ਹੈ।

                        ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦੀ ਸਹੁੰ ਚੁਕਾਉਂਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਲੜਾਈ ਸਾਡੀਆਂ ਆਉਣ ਵਾਲੀਆਂ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਦੀ ਲੜਾਈ ਹੈਇਸ 'ਚ ਹਰੇਕ ਵਿਅਕਤੀ ਆਪਣਾ ਬਣਦਾ ਯੋਗਦਾਨ ਪਾਵੇ।

                        ਡਾ. ਬਲਬੀਰ ਸਿੰਘ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਉਨ੍ਹਾਂ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇਜਿੱਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਢੁਕਵਾਂ ਇਲਾਜ ਦੇਣ ਸਮੇਤ ਕਿੱਤਾ ਮੁਖੀ ਕੋਰਸ ਕਰਵਾ ਕੇ ਸਵੈ ਰੋਜ਼ਗਾਰ ਦੇ ਕਾਬਲ ਵੀ ਬਣਾਇਆ ਜਾਂਦਾ ਹੈ।

                        ਇਸ ਮੌਕੇ ਡੀ.ਐਸ.ਪੀ ਮਨੋਜ ਗੋਰਸੀਡੀ.ਡੀ.ਪੀ.ਓ ਮਹਿੰਦਰਪਾਲ ਸਿੰਘਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀਜੈ ਸ਼ੰਕਰਹਰਪਾਲ ਸਿੰਘ ਵਿਰਕ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।

Powered by Froala Editor


Recommended Posts