ਰੋਜ਼ਾਨਾ ਧੜੱਲੇਦਾਰ ਬਿਊਰੋ

ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ   
ਵਿਧਾਇਕਾ ਨੀਨਾ ਮਿੱਤਲ ਨੇ ਬਹਾਵਲਪੁਰ ਪਾਰਕ ਚ ਨਵੇਂ ਟਿਊਬਵੈੱਲ ਦਾ ਨੀਂਹ ਪੱਥਰ ਰੱਖਿਆ
July 17, 2025
-

S M Singh / Rajpura

ਰੋਜ਼ਾਨਾ ਧੜੱਲੇਦਾਰ ਬਿਊਰੋ

ਵਿਧਾਇਕਾ ਨੀਨਾ ਮਿੱਤਲ ਨੇ ਬਹਾਵਲਪੁਰ ਪਾਰਕ ਚ ਨਵੇਂ ਟਿਊਬਵੈੱਲ ਦਾ ਨੀਂਹ ਪੱਥਰ ਰੱਖਿਆ

ਰਾਜਪੁਰਾ, 17 ਜੁਲਾਈ 2025 :

               ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਨੇ ਅੱਜ ਵਾਰਡ ਨੰਬਰ 12 ਸਥਿਤ ਬਹਾਵਲਪੁਰ ਪਾਰਕ ਵਿਖੇ 36.70 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਨਵੇਂ ਟਿਊਬਵੈੱਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਹਰ ਨਾਗਰਿਕ ਤੱਕ ਪੀਣਯੋਗ ਤੇ ਸਾਫ ਪਾਣੀ ਪਹੁੰਚਾਇਆ ਜਾਵੇਗਾ।

               ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਰਾਜਪੁਰਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਲਗਾਤਾਰ ਆ ਰਹੀ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਕੌਂਸਲ ਰਾਜਪੁਰਾ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵੇਂ ਟਿਊਬਵੈੱਲ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੁਝ ਜਗ੍ਹਾਂ ਉਤੇ ਟਿਊਬਵੈੱਲਾਂ ਦੇ ਨਵੀਨੀਕਰਨ ਦਾ ਕੰਮ ਵੀ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਪਾਣੀ ਸਪਲਾਈ ਪ੍ਰਦਾਨ ਕੀਤੀ ਜਾ ਸਕੇ।

               ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਬਹਾਵਲਪੁਰ ਪਾਰਕ ਵਿੱਚ ਨਵੇਂ ਟਿਊਬਵੈੱਲ ਦੇ ਚਾਲੂ ਹੋਣ ਨਾਲ ਇਲਾਕੇ ਦੇ ਵਾਰਡ ਨੰਬਰ 12 ਤੋਂ 16 ਤੱਕ ਦੇ ਨਿਵਾਸੀਆਂ ਨੂੰ ਪੀਣਯੋਗ ਸਾਫ ਪਾਣੀ ਮਿਲੇਗਾ। ਇੱਥੇ ਬਣੀ ਵਾਟਰ ਸਪਲਾਈ ਟੈਂਕੀ ਦੇ ਜਰੀਏ ਇਹ ਪਾਣੀ ਘਰ-ਘਰ ਤੱਕ ਪੁੱਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਹਜ਼ਾਰਾਂ ਸ਼ਹਿਰ ਨਿਵਾਸੀਆਂ ਨੂੰ ਲਾਭ ਮਿਲੇਗਾ ਅਤੇ ਪਾਣੀ ਦੀ ਮੇਨ ਸਮੱਸਿਆ ਹੱਲ ਹੋਵੇਗੀ।ਇਸ ਮੌਕੇ ਸਰਕਾਰ ਦੀ ਸ਼ਲਾਘਾ ਕਰਦੇ ਹੋਏ ਸਥਾਨਕ ਨਿਵਾਸੀਆਂ ਨੇ ਕਿਹਾ ਕਿ ਨਵੇਂ ਟਿਊਬਵੈੱਲ ਨਾਲ ਇਲਾਕੇ ਦੀ ਸਾਲਾਂ ਪੁਰਾਣੀ ਪਾਣੀ ਦੀ ਤੰਗੀ ਖਤਮ ਹੋਵੇਗੀ ਅਤੇ ਲੋਕਾਂ ਨੂੰ ਸਾਫ ਤੇ ਸ਼ੁੱਧ ਪਾਣੀ ਮਿਲੇਗਾ।

               ਵਿਧਾਇਕ ਨੀਨਾ ਮਿੱਤਲ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਮਰੱਥਾ ਅਨੁਸਾਰ ਵਰਤੋਂ ਕਰਨ ਅਤੇ ਇਸ ਕੀਮਤੀ ਸਰੋਤ ਦੀ ਸੰਭਾਲ ਕਰਨ ਵਿੱਚ ਆਪਣਾ ਯੋਗਦਾਨ ਪਾਈਏ। ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਸਾਫ ਪਾਣੀ ਸਾਡੇ ਜੀਵਨ ਲਈ ਸਭ ਤੋਂ ਮਹੱਤਵਪੂਰਨ ਹੈ।ਇਸ ਲਈ ਇਸ ਦੀ ਬਚਤ ਅਤੇ ਸੰਭਾਲ ਸਾਡੇ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।

               ਇਸ ਮੌਕੇ ਰੀਤੇਸ ਬਾਸਲ, ਸਚਿਨ ਮਿੱਤਲ, ਸਾਮ ਸੁੰਦਰ ਵਧਵਾ, ਯਸ਼ ਸਿੰਧੀ, ਦਿਨੇਸ਼ ਮਹਿਤਾ, ਕੌਂਸਲਰ ਗੁਰਧਿਆਨ ਸਿੰਘ ਜੋਗਾ, ਸੁਮਿਤ ਬਖਸ਼ੀ, ਐਡਵੋਕੇਟ ਸੰਦੀਪ ਬਾਵਾ, ਰੰਜਿਤ ਗੁਪਤਾ, ਪੰਕਜ ਲੂਥਰਾ, ਨਿਤਿਨ ਪਹੂੰਜਾ, ਜੇ ਈ ਗਗਨਪ੍ਰੀਤ ਸਿੰਘ, ਤੇ ਦਿਨੇਸ਼ ਸੱਭਰਵਾਲ, ਗੁਰਸ਼ਰਨ ਸਿੰਘ ਵਿੱਰਕ, ਟਿੰਕੂ ਵਾਰਡ ਨੰਬਰ 16, ਗੁਰਮੇਲ ਗੇਲਾ, ਲਾਭ ਸਿੰਘ, ਗੁਰਮੀਤ ਸਿੰਘ ਸਾਬਕਾ ਪੰਚ, ਨਿਰਮਲ ਸਿੰਘ ਭੰਗੂ, ਜੱਗਾ ਸਿੰਘ, ਰਵਿੰਦਰ ਸਿੰਘ ਫੌਜੀ, ਅਮਨ ਸੈਣੀ, ਤਰੁਣ ਸ਼ਰਮਾ, ਜੀਏ ਲਾਲ, ਹਰਬਿਲਾਸ ਸਿੰਘ ਤੋਂ ਇਲਾਵਾ ਵੱਖ-ਵੱਖ ਵਾਰਡ ਨਿਵਾਸੀ ਅਤੇ ਪਾਰਟੀ ਅਹੁਦੇਦਾਰ ਮੌਜੂਦ ਸਨ।

Powered by Froala Editor


Recommended Posts