Reporter..Rajni

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸਿਹਤ ਮੰਤਰੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਲਾਮਵੰਦ ਹੋਣ ਦਾ ਦਿੱਤਾ ਸੱਦਾ
July 18, 2025
-

Rajni / Patiala

Reporter..Rajni

ਸਿਹਤ ਮੰਤਰੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਲਾਮਵੰਦ ਹੋਣ ਦਾ ਦਿੱਤਾ ਸੱਦਾ

ਪਟਿਆਲਾ 18 ਜੁਲਾਈ2025 :

 

                             ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਸਰੇ ਪੜਾਅ ਤਹਿਤ ਪਟਿਆਲਾ ਦਿਹਾਤੀ ਦੇ ਪਿੰਡਾਂ ਫਰੀਦਪੁਰ, ਮਿਰਜ਼ਾਪੁਰ, ਮਾਜਰੀ ਅਕਾਲੀਆਂ, ਨਿਊ ਬਾਰਨ ਅਤੇ ਰੌਂਗਲਾ ਵਿਖੇ ਕੀਤੀਆਂ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਅਸੀਂ ਸਾਰੇ ਇਕ ਜੁੱਟ ਹੋ ਜਾਈਏ ਤਾਂ ਪੰਜਾਬ ਨੂੰ ਨਸ਼ਾ ਮੁਕਤ ਹੋਣ ਤੋਂ ਕੋਈ ਨਹੀ ਰੋਕ ਸਕਦਾ ।

                             ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ , ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ । ਉਹਨਾਂ ਇਹ ਵੀ ਕਿਹਾ ਕਿ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲਈ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਨਤੀਜੇ ਬਹੁਤ ਵਧੀਆ ਮਿਲ ਰਹੇ ਹਨ ਅਤੇ ਲੋਕਾਂ ਦਾ ਆਪ ਮੁਹਾਰਾ ਸਾਥ ਨਸ਼ਿਆਂ ਵਿਰੁੱਧ ਮਿਲ ਰਿਹਾ ਹੈ ।

                             ਸਿਹਤ ਮੰਤਰੀ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਅਤੇ ਸਥਾਨਕ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਵਿਰੋਧੀ ਉਪਰਾਲਿਆਂ ਵਿੱਚ ਭਰਪੂਰ ਸਹਿਯੋਗ ਦੇਣ । ਉਹਨਾਂ ਨਸ਼ੇ ਦੀ ਲਤ 'ਚ ਫਸੇ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ 'ਚ ਲਿਜਾਣ ਦੀ ਅਪੀਲ ਕੀਤੀ , ਜਿੱਥੇ ਉਹਨਾਂ ਦਾ ਮੁਫ਼ਤ ਇਲਾਜ ਕਰਵਾਇਆ ਜਾਂਦਾ ਹੈ ਅਤੇ ਨਾਲ ਹੀ ਉਹਨਾਂ ਨੂੰ ਸਵੈ-ਰੋਜ਼ਗਾਰ ਵੀ ਬਣਾਇਆ ਜਾਂਦਾ ਹੈ।

ਇਸ ਮੌਕੇ ਡੀ ਐਸ ਪੀ ਮਨੋਜ ਗੌਰਸੀ, ਐਸ ਐਮ ਓ ਡਾਕਟਰ ਨਾਗਰਾ, ਜੈ ਪਾਲ ਸ਼ਰਮਾ ਅਤੇ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ ਹਾਜ਼ਰ ਸਨ।

Powered by Froala Editor


Recommended Posts