ਰੋਜ਼ਾਨਾ ਧੜੱਲੇਦਾਰ ਬਿਊਰੋ

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਐਸ.ਡੀ.ਐਮ ਨੇ ਪਾਣੀ ਦੀ ਪਾਈਪਲਾਈਨ ਕੰਮ ਦੀ ਸਮੀਖਿਆ ਲਈ ਕੀਤਾ ਦੌਰਾ
July 18, 2025
-

S M Singh / Patiala

 ਰੋਜ਼ਾਨਾ ਧੜੱਲੇਦਾਰ ਬਿਊਰੋ 

ਐਸ.ਡੀ.ਐਮ ਨੇ ਪਾਣੀ ਦੀ ਪਾਈਪਲਾਈਨ ਕੰਮ ਦੀ ਸਮੀਖਿਆ ਲਈ ਕੀਤਾ ਦੌਰਾ


ਪਟਿਆਲਾ 18 ਜੁਲਾਈ 2025 :


ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੇ ਆਦੇਸ਼ ‘ ਤੇ ਐਸ.ਡੀ.ਐਮ. ਗੁਰਦੇਵ ਸਿੰਘ ਨੇ ਜੇਲ੍ਹ ਰੋਡ ਅਤੇ ਸ੍ਰੀ ਦੁੱਖਨਿਵਾਰਨ ਸਾਹਿਬ ਨੇੜੇ ਟ੍ਰੈਫ਼ਿਕ ਦੀ ਸਥਿਤੀ ਅਤੇ ਐਲ.ਐਂਡ.ਟੀ. ਪਾਈਪਲਾਈਨ ਦੇ ਕੰਮ ਦੀ ਸਮੀਖਿਆ ਲਈ ਦੌਰਾ ਕੀਤਾ। ਉਹਨਾਂ ਪਾਣੀ ਦੀ ਪਾਈਪਲਾਈਨ ਨੂੰ ਟੋਰੈਂਟ ਗੈਸ ਪਾਈਪਲਾਈਨ ਦੇ ਨਾਲ ਨਾਲ ਪਵਿੱਤਰ ਹੰਸਲੀ ਨੂੰ ਪਾਰ ਕਰਨ ਦਾ ਮੌਕਾ ਵੀ ਦੇਖਿਆ। ਉਹਨਾਂ ਕਿਹਾ ਕਿ ਇਸ ਦੌਰੇ ਦਾ ਮੁੱਖ ਉਦੇਸ਼ ਇਲਾਕੇ ਵਿੱਚ ਚੱਲ ਰਹੇ ਕੰਮ ਕਾਰਨ ਟ੍ਰੈਫ਼ਿਕ ਵਿੱਚ ਪੈਦਾ ਹੋ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਕੰਮ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਵਾਉਣਾ ਹੈ ।


                               ਉਹਨਾਂ ਕਿਹਾ ਕਿ ਟ੍ਰੈਫਿਕ ਬੰਦ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਆਮ ਜਨਤਾ ਦੇ ਰੋਜ਼ਾਨਾ ਜੀਵਨ ‘ ਚ , ਸਕੂਲੀ ਬੱਚਿਆ ਦੇ ਸਕੂਲ ਜਾਣ, ਕਾਰੋਬਾਰੀ ਅਤੇ ਆਮ ਆਵਾਜਾਈ ਵਿੱਚ ਰੁਕਾਵਟ ਆ ਰਹੀ ਹੈ  , ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਇਸ ਮਸਲੇ ਨੂੰ ਹੱਲ ਕਰਨ ਲਈ ਜ਼ੋਰਦਾਰ ਕਦਮ ਚੁੱਕੇ ਜਾ ਰਹੇ ਹਨ।  ਐਸ.ਡੀ.ਐਮ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਾਣੀ ਦੀ ਪਾਈਪਲਾਈਨ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਬੰਦ ਹੋਈ ਟ੍ਰੈਫ਼ਿਕ ਲੇਨ ਨੂੰ ਫ਼ਿਰ ਖੋਲਿਆ ਜਾ ਸਕੇ। ਐਸ.ਡੀ.ਐਮ. ਨੇ ਕੰਮ ਦੀ ਸਪੀਡ ਵਧਾਉਣ ਅਤੇ ਸਰਕਾਰੀ ਨਿਰਦੇਸ਼ਾਂ ਦਾ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ।


          ਐਸ ਡੀ ਐਮ ਨੇ ਕਿਹਾ ਕਿ ਸਰਕਾਰ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਕਦਮ ਚੱਕ ਰਹੀ ਹੈ। ਉਹਨਾਂ ਇਸ ਮਸਲੇ ਨੂੰ ਜਲਦੀ ਹੱਲ ਕਰਨ ਲਈ ਵੱਖ-ਵੱਖ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ੳਹਨਾ ਕਿਹਾ ਕਿ ਇਸ ਕੰਮ ਨੂੰ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਆਮ ਜਨਤਾ ਨੂੰ ਆਰਾਮਦਾਇਕ ਆਵਾਜਾਈ ਮੁਹੱਈਆ ਕਰਵਾਈ ਜਾ ਸਕੇ ।


                         ਐਸ.ਡੀ.ਐਮ. ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਾਈਪਲਾਈਨ ਦੇ ਕੰਮ ਦੀ ਨਿਗਰਾਨੀ ਸਖ਼ਤੀ ਨਾਲ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ।  ਇਸ ਮੌਕੇ ਅਧਿਕਾਰੀਆਂ ਨੇ ਵੀ ਭਰੋਸਾ ਦਵਾਇਆ ਕਿ ਇਸ ਤਰ੍ਹਾਂ ਦੇ ਸਾਰੇ ਕੰਮ ਜਲਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰੇ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਆਰਾਮਦਾਇਕ ਜੀਵਨ ਦਿੱਤਾ ਜਾ ਸਕੇ ।


ਇਸ ਮੌਕੇ ਐਕਸੀਅਨ ਸੀਵਰੇਜ ਬੋਰਡ ਵਿਕਾਸ ਧਵਨ, ਐਸ.ਡੀ.ਓ. ਹਨੀਸ਼ ਕੁਮਾਰ, ਕੰਸਟਰਕਸ਼ਨ ਮੈਂਨੇਜਰ ਐਲ.ਐਨ.ਟੀ. ਟੋਰੈਂਟ ਗੈਸ ਦੇ ਪ੍ਰਤੀਨਿਧ ਸੰਜੀਵ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

Powered by Froala Editor


Recommended Posts