NOW
ਲੁਧਿਆਣਾ 'ਚ ਵੱਡੀ ਕਾਰਵਾਈ: 50,000 ਰੁਪਏ ਰਿਸ਼ਵਤ ਲੈਂਦਾ ਸੀਡ ਸਰਟੀਫਿਕੇਸ਼ਨ ਅਧਿਕਾਰੀ ਰੰਗੇ ਹੱਥੀਂ ਕਾਬੂ    ਤੇਜਿੰਦਰ ਮਹਿਤਾ ਵੱਲੋਂ ਸ਼ਹਿਰ ਨੂੰ 100 ਬੈਂਚ ਤੇ 200 ਟ੍ਰੀ ਗਾਰਡ ਸਮਰਪਿਤ    ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਏ.ਡੀ.ਸੀ. ਵੱਲੋਂ 150 ਸ਼ਿਕਾਇਤਾਂ ਦਾ ਨਿਪਟਾਰਾ    ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਚਾਰ    ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮਾਰਿਆ ਡੰਕਾ, Pseb ਕਲਾਸ 8 ਦੇ ਟਾਪ-20 ਵਿੱਚੋਂ 19 ਸਥਾਨ ਕੀਤੇ ਆਪਣੇ ਨਾਮ: Bhagwant Singh Mann    ਨਗਰ ਨਿਗਮਾਂ ਤੇ ਕੌਂਸਲਾਂ ਲਈ ਵੋਟਰ ਲਿਸਟਾਂ ਦੀ ਸੰਸ਼ੋਧਨ ਪ੍ਰਕਿਰਿਆ ਸ਼ੁਰੂ    😢 ਜਗਰਾਓਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ – ਮਥੁਰਾ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ 🤝    ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ-ਸਿਹਤ ਮੰਤਰੀ ਡਾ. ਬਲਬੀਰ ਸਿੰਘ -40 ਲੱਖ ਲੋਕਾਂ ਨੇ ਹੁਣ ਤੱਕ ਸਿਹਤ ਕਾਰਡ ਬਣਵਾਏ, ਬਾਕੀ ਲੋਕ ਵੀ ਵੱਧ ਤੋਂ ਵੱਧ ਆਪਣੇ ਕਾਰਡ ਬਣਵਾਉਣ-ਸਿਹਤ ਮੰਤਰੀ -ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿੱਚ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਾਏ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ -ਪੰਜਾਬ ਸਰਕਾਰ ਵੱਲੋਂ ਬਿੱਲ ਪਾਸ ਕਰਨ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਈ ਸੋਚੇਗਾ ਵੀ ਨਹੀਂ-ਬਲਤੇਜ ਪੰਨੂੰ -ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਕਾਨੂੰਨ ਦਾ ਰਾਜ ਸਥਾਪਤ ਕੀਤਾ-ਪੰਨੂ ਪਟਿਆਲਾ, 11 ਅਪ੍ਰੈਲ:     ਹਰਿਆਣਾ ਸਰਕਾਰ ਦਾ ਡਿਜਿਟਲ ਧਮਾਕਾ – ਆ ਰਿਹਾ ਹੈ ਪੂਰੀ ਤਰ੍ਹਾਂ ਆਟੋਮੈਟਿਕ ਰੈਵਿਨਿਊ ਸਿਸਟਮ     🙏 ਹਨੂੰਮਾਨ ਜਯੰਤੀ ‘ਤੇ ਪਟਿਆਲਾ ਵਿੱਚ ਨਿਕਲੀ ਵਿਸ਼ਾਲ ਸ਼ੋਭਾ ਯਾਤਰਾ – ਭਗਤਾਂ ਦਾ ਉਮੜਿਆ ਸੈਲਾਬ 🙏   
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁਣ ਵਾਲਿਆਂ ਤੋਂ ਸੁਚੇਤ ਰਹਿਣ ਪੰਜਾਬੀ- ਡਾ. ਬਲਬੀਰ ਸਿੰਘ
July 19, 2025 06:23:37
-

Rajni / Patiala

Reporter..Rajni

ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁਣ ਵਾਲਿਆਂ ਤੋਂ ਸੁਚੇਤ ਰਹਿਣ ਪੰਜਾਬੀ- ਡਾ. ਬਲਬੀਰ ਸਿੰਘ

ਪਟਿਆਲਾ, 19ਜੁਲਾਈ 2025:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਸੁਚੇਤ ਕਰਦਿਆਂ ਆਖਿਆ ਹੈ ਕਿ ਕੁੱਝ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ ਜਿਸ ਲਈ ਪੰਜਾਬੀਆਂ ਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਚਾਇਤ ਭਵਨ ਵਿਖੇ 'ਅਲਿਮਕੋ' (ਆਰਟੀਫਿਸ਼ੀਅਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ) ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੀ 25.51 ਲੱਖ ਰੁਪਏ ਦੀ ਲਾਗਤ ਨਾਲ 231 ਦਿਵਿਆਂਗ ਲਾਭਪਾਤਰੀਆਂ ਲਈ ਸਹਾਇਕ ਉਪਕਰਣ ਵੰਡ ਪ੍ਰੋਗਰਾਮ ਦੌਰਾਨ ਕਿਹਾ ਕਿ ਜਿਹੜੀਆਂ ਪਾਰਟੀਆਂ ਦੇ ਆਗੂਆਂ ਨੇ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕੀਤਾ ਸੀ, ਹੁਣ ਓਹੋ ਦੂਜਿਆਂ ਨੂੰ ਨਸੀਹਤਾਂ ਦੇ ਰਹੇ ਹਨ।

ਸਿਹਤ ਮੰਤਰੀ ਨੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਸਹੂਲਤਾਂ ਤੇ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ ਜਿਸ ਲਈ ਉਹ ਆਪਣੇ ਆਪ ਨੂੰ ਬੇਸਹਾਰਾ ਮਹਿਸੂਸ ਨਾ ਕਰਨ। ਡਾ ਬਲਬੀਰ ਸਿੰਘ ਨੇ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਦੀ ਬੁਰਾਈ ਨੂੰ ਰੋਕਣ ਲਈ ਜਿਹੜੇ ਭਿਖਾਰੀ ਬੱਚਿਆਂ ਤੋਂ ਭੀਖ ਮੰਗਵਾਉਂਦੇ ਹਨ, ਉਹਨਾਂ ਦਾ ਡੀ.ਐੱਨ.. ਟੈਸਟ ਵੀ ਪਟਿਆਲਾ ਵਿਖੇ ਬਹੁਤ ਜਲਦ ਸ਼ੁਰੂ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੇ ਰੋਜ਼ਾਨਾ ਜੀਵਨ ਅਤੇ ਗਤੀਸ਼ੀਲਤਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਜ਼ਰੂਰੀ ਉਪਕਰਣ ਜਿਵੇਂ ਇਲੈਕਟਰਿਕ ਟ੍ਰਾਈਸਾਈਕਲ ਜੋ ਕਿ ਇੱਕ ਵਾਰ ਚਾਰਜ ਕਰਨ ਨਾਲ 50 ਕਿੱਲੋਮੀਟਰ ਦੀ ਦੂਰੀ ਤੈਅ ਕਰਦੀ ਹੈ ਸਮੇਤ ਲੋੜਵੰਦਾਂ ਨੂੰ ਵ੍ਹੀਲਚੇਅਰ, ਕੰਨਾਂ ਦੀਆਂ ਮਸ਼ੀਨਾਂ, ਟ੍ਰਾਈਸਾਈਕਲਾਂ ਅਤੇ ਸਟਿੱਕਾਂ ਦੀ ਵੰਡ ਕੀਤੀ ਗਈ ਹੈ। ਇਹ ਸਾਰੇ ਉਪਕਰਣ .ਡੀ.ਆਈ.ਪੀ. ਸਕੀਮ ਦੇ ਅਧੀਨ ਅਲਿਮਕੋ ਵੱਲੋਂ ਲਾਭਾਰਥੀਆਂ ਨੂੰ ਵੰਡੇ ਗਏ ਹਨ।

ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਵਲੋਂ ਇਸ ਗੱਲ ਦੀ ਮੰਗ ਕੀਤੀ ਜਾ ਰਹੀ ਸੀ ਕਿ ਉਹਨਾਂ ਵੱਲੋਂ ਰੋਜ਼ਾਨਾ ਜੀਵਨ ਵਿੱਚ ਆਉਣ-ਜਾਣ ਵਿੱਚ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਉਹ ਆਪਣੇ ਆਪ ਨੂੰ ਬਹੁਤ ਬੇਸਹਾਰਾ ਮਹਿਸੂਸ ਕਰ ਰਹੇ ਸਨ, ਜਿਸ ਕਰਕੇ ਇਹਨਾਂ ਉਪਕਰਣਾਂ ਦੀ ਵੰਡ ਕੀਤੀ ਗਈ ਹੈ ਅਤੇ ਖਾਸ ਕਰਕੇ ਬਿਜਲਈ ਟ੍ਰਾਈਸਾਇਕਲ ਇਨ੍ਹਾਂ ਦੇ ਬਹੁਤ ਕੰਮ ਆਵੇਗੀ। ਉਹਨਾਂ ਕਿਹਾ ਕਿ ਅਸੀਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਸਕੀਮਾਂ ਦਾ ਹਰੇਕ ਲਾਭਪਾਤਰੀ ਨੂੰ ਪੂਰਾ ਲਾਭ ਮਿਲਣਾ ਚਾਹੀਦਾ ਹੈ।

ਡਾ. ਬਲਬੀਰ ਸਿੰਘ ਨੇ ਵਲੰਟੀਅਰਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਹਰੇਕ ਲੋੜਵੰਦ ਵਿਅਕਤੀ ਦੀ ਬਾਂਹ ਫੜੇਗੀ ਅਤੇ ਹਰ ਤਰ੍ਹਾਂ ਦੀ ਮਦਦ ਕਰ ਰਹੀ ਹੈ।ਉਹਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਦਸਵੰਧ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਉਹ ਖੁਦ ਵੀ ਆਪਣੀ ਦਸਾਂ ਨਹੁੰਆਂ ਦੀ ਕਿਰਤ ਵਿੱਚੋਂ ਵੱਧ ਤੋਂ ਵੱਧ ਗਰੀਬ ਲੋੜਵੰਦ ਲੋਕਾਂ ਦੀ ਘਰਾਂ ਦੀ ਮੁਰੰਮਤ ਵੀ ਕਰਵਾਉਣਗੇ। ਉਹਨਾਂ ਨੇ ਇਸ ਮੌਕੇ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ', 'ਡੇਂਗੂ ਉੱਤੇ ਵਾਰ' ਆਦਿ ਦਾ ਜਿਕਰ ਕਰਦਿਆਂ ਦੱਸਿਆ ਕਿ ਉਹ ਹੜ੍ਹਾਂ ਤੋਂ ਬਚਾਅ ਸਬੰਧੀ ਯੋਜਨਾਵਾਂ ਦਾ ਵੀ ਆਪ ਨਿਰੀਖਣ ਕਰ ਰਹੇ ਹਨ।

ਇਸ ਮੌਕੇ ਏਡੀਸੀ ਨਵਰੀਤ ਕੌਰ ਸੇਖੋਂ, ਅਲਿਮਕੋ ਵਲੋਂ ਅਲੋਕ ਸ਼ਾਹੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਜਸਬੀਰ ਸਿੰਘ ਗਾਂਧੀ, ਜੈ ਸ਼ੰਕਰ, ਸੁਰੇਸ਼ ਰਾਏ, ਗੱਜਣ ਸਿੰਘ, ਮੋਹਿਤ ਕੁਮਾਰ, ਮੁਕਤਾ ਗੁਪਤਾ, ਦਵਿੰਦਰ ਕੌਰ, ਡੀਸੀ ਖਰੌੜ, ਹਰਪਾਲ ਪਾਲੀ, ਰੁਪਾਣਾ, ਮਨਵੀਰ ਸਿੰਘ ਵਿਰਕ, ਗੁਰਮੇਲ ਸਿੰਘ ਸਮੇਤ ਹੋਰ ਵੀ ਪਤਵੰਤੇ ਹਾਜ਼ਰ ਸਨ।

Related News