Reporter..Rajni
*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ
July 22, 2025
-

Rajni / Patiala

Reporter..Rajni

ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ

ਪਟਿਆਲਾ, 22 ਜੁਲਾਈ 2025 :

2022 ਬੈਚ ਦੇ ਪੀ.ਸੀ.ਐਸ. ਅਧਿਕਾਰੀ ਮੇਜਰ ਹਰਜੋਤ ਕੌਰ ਨੇ ਪਟਿਆਲਾ ਦੇ ਐਸ.ਡੀ.ਐਮ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। 10 ਸਾਲ ਭਾਰਤੀ ਫ਼ੌਜ ਵਿੱਚ ਦੇਸ਼ ਭਰ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਮੇਜਰ ਹਰਜੋਤ ਕੌਰ ਦੀਆਂ ਤਿੰਨ ਪੀੜ੍ਹੀਆਂ ਨੇ ਭਾਰਤੀ ਫ਼ੌਜ ਵਿੱਚ ਦੇਸ਼ ਦੀਆਂ ਸਰਹੱਦਾਂ 'ਤੇ ਸੇਵਾ ਕੀਤੀ ਹੈ।

ਮੇਜਰ (ਸੇਵਾ ਮੁਕਤ) ਹਰਜੋਤ ਕੌਰ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਆਖਿਆ ਕਿ ਉਹ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਪਟਿਆਲਾ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਸਰਕਾਰੀ ਸੇਵਾਵਾਂ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਪਹਿਲ ਦੇ ਅਧਾਰ 'ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਗੇ।

ਮੇਜਰ ਹਰਜੋਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਸਮੇਂ ਕੋਈ ਸਮੱਸਿਆ ਨਾ ਆਉਣ ਦੇਣਾ ਵੀ ਉਨ੍ਹਾਂ ਦੀ ਤਰਜੀਹ ਹੋਵੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਜਿਸ ਤਰ੍ਹਾਂ ਸੌਖੀ ਰਜਿਸਟਰੀ ਤੇ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਵਿਖੇ ਹੀ ਪ੍ਰਦਾਨ ਕਰਨ ਦੀ ਪਹਿਲਕਦਮੀ ਕੀਤੀ ਗਈ ਹੈ, ਇਹ ਸੇਵਾਵਾਂ ਸੁਖਾਲੇ ਢੰਗ ਨਾਲ ਲੋਕਾਂ ਨੂੰ ਪ੍ਰਦਾਨ ਕਰਵਾਉਣਾ ਵੀ ਉਨ੍ਹਾਂ ਦੀ ਤਰਜੀਹਾਂ 'ਚ ਸ਼ਾਮਲ ਹੈ।

Powered by Froala Editor


Recommended Posts