ਰੋਜ਼ਾਨਾ ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਤੜਕੇ ਸਾਰ ਪਟਿਆਲਾ ਪੁੱਜੇ, ਸ਼ਹਿਰ ਦੀ ਸਫਾਈ ਵਿਵਸਥਾ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ
July 23, 2025
-

S M Singh / Patiala

ਰੋਜ਼ਾਨਾ ਧੜੱਲੇਦਾਰ ਬਿਊਰੋ 

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਤੜਕੇ ਸਾਰ ਪਟਿਆਲਾ ਪੁੱਜੇ, ਸ਼ਹਿਰ ਦੀ ਸਫਾਈ ਵਿਵਸਥਾ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ

ਪਟਿਆਲਾ, 23 ਜੁਲਾਈ 2025 :

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਤੜਕੇ ਪਟਿਆਲਾ ਸ਼ਹਿਰ ਦਾ ਅਚਨਚੇਤ ਦੌਰਾ ਕਰਕੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸੈਕੰਡਰੀ ਪੁਆਇੰਟਸ 'ਤੇ ਕੂੜੇ ਦੇ ਢੇਰ ਵੇਖ ਕੇ ਨਿਗਮ ਅਧਿਕਾਰੀਆਂ ‘ਤੇ ਨਾਰਾਜ਼ਗੀ ਜਤਾਈ ਅਤੇ ਸਖ਼ਤ ਆਦੇਸ਼ ਜਾਰੀ ਕੀਤੇ ਕਿ ਸਫਾਈ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਮਾਨਸੂਨ ਦੌਰਾਨ ਗੰਦਗੀ ਕਰਕੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ, ਇਸ ਲਈ ਸਫਾਈ ਵਿਵਸਥਾ ਨੂੰ ਤੁਰੰਤ ਸੁਧਾਰਿਆ ਜਾਵੇ।

ਉਨ੍ਹਾਂ ਵੱਲੋਂ ਵੱਖ-ਵੱਖ ਇਲਾਕਿਆਂ ਜਿਵੇਂ ਭੀਮ ਕਲੋਨੀ, ਰੇਲਵੇ ਸਟੇਸ਼ਨ, ਸਰਹਿੰਦ ਰੋਡ, ਅਨੰਦ ਨਗਰ ਆਦਿ ਦਾ ਦੌਰਾ ਕਰਕੇ ਮੌਕੇ 'ਤੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਸਫਾਈ ਸੰਬੰਧੀ ਫੀਡਬੈਕ ਵੀ ਲਿਆ।

ਮੰਤਰੀ ਨੇ ਨਗਰ ਨਿਗਮ ਦਫ਼ਤਰ 'ਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਪਾਣੀ, ਸਟ੍ਰੀਟ ਲਾਈਟਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਇਆ ਜਾਵੇ। ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਕੂੜਾ ਮਾਫੀਆ ਨੂੰ ਖਤਮ ਕਰ ਦਿੱਤਾ ਗਿਆ ਹੈ, ਨਵੇਂ ਪ੍ਰੋਸੈਸਿੰਗ ਪਲਾਂਟ ਦੀ ਤਿਆਰੀ ਚੱਲ ਰਹੀ ਹੈ ਅਤੇ ਸਾਰੇ ਸੈਕੰਡਰੀ ਪੁਆਇੰਟਸ ਹਟਾਏ ਜਾਣਗੇ।

ਡਾ. ਰਵਜੋਤ ਸਿੰਘ ਨੇ ਸਾਫ਼-ਸੁਥਰੇ ਪੰਜਾਬ ਦੇ ਉਦੇਸ਼ ਨਾਲ ਲੋਕਾਂ ਨੂੰ ਭੀ ਸਹਿਯੋਗ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਮੁੜ ਤੋਂ ਅਚਨਚੇਤ ਦੌਰਾ ਕਰਕੇ ਸਥਿਤੀ ਦੀ ਜਾਂਚ ਕਰਨਗੇ।

Powered by Froala Editor


Recommended Posts