ਪਟਿਆਲਾ ਸ਼ਹਿਰ ਵਾਸੀਆਂ ਨੂੰ ਇਮਾਰਤ ਬਣਾਉਣ ਲਈ ਜਲਦ ਮਿਲੇਗੀ ਵੱਡੀ ਰਾਹਤ : ਵਿਧਾਇਕ 

Reporter..Rajni

ਪਟਿਆਲਾ ">

ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਪਟਿਆਲਾ ਸ਼ਹਿਰ ਵਾਸੀਆਂ ਨੂੰ ਇਮਾਰਤ ਬਣਾਉਣ ਲਈ ਜਲਦ ਮਿਲੇਗੀ ਵੱਡੀ ਰਾਹਤ : ਵਿਧਾਇਕ
July 25, 2025
-

Rajni / Patiala

Reporter..Rajni

ਪਟਿਆਲਾ ਸ਼ਹਿਰ ਵਾਸੀਆਂ ਨੂੰ ਇਮਾਰਤ ਬਣਾਉਣ ਲਈ ਜਲਦ ਮਿਲੇਗੀ ਵੱਡੀ ਰਾਹਤ : ਵਿਧਾਇਕ 

ਪਟਿਆਲਾ, 25 ਜੁਲਾਈ 2025 :

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਵਿੱਚ ਇਮਾਰਤਾਂ ਦੀ ਉਸਾਰੀ ਦੌਰਾਨ ਆ ਰਹੀਆਂ ਮੁਸ਼ਕਲਾਂ ਬਾਰੇ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੂੰ ਅਰਧ ਸਰਕਾਰੀ ਪੱਤਰ ਲਿਖ ਕੇ ਜਾਣੂ ਕਰਵਾਇਆ, ਜਿਸ 'ਤੇ ਵਿਭਾਗ ਵੱਲੋਂ ਕਾਰਵਾਈ ਸ਼ੁਰੂ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਪਟਿਆਲਾ ਲਈ ਤਿਆਰ ਮਾਸਟਰ ਪਲਾਨ ਦੀਆਂ ਸ਼ਰਤਾਂ ਸ਼ਹਿਰ ਦੇ ਅੰਦਰਲੇ ਹਿੱਸੇ 'ਤੇ ਲਾਗੂ ਕਰਨੀ ਔਖੀ ਹੈ, ਕਿਉਂਕਿ ਇਥੇ ਜਗ੍ਹਾ ਘੱਟ ਹੈ। ਲੋਕਾਂ ਨੂੰ ਆਪਣੇ ਘਰਾਂ ਜਾਂ ਵਪਾਰਕ ਇਮਾਰਤਾਂ ਦੀ ਮੰਜ਼ਿਲ ਵਧਾਉਣ ਲਈ ਨਕਸ਼ਾ ਪਾਸ ਕਰਵਾਉਣ ਵਿੱਚ ਮੁਸ਼ਕਲ ਆਉਂਦੀ ਹੈ।

ਮਾਸਟਰ ਪਲਾਨ ਅਨੁਸਾਰ 60 ਫੁੱਟ ਚੌੜੀ ਸੜਕ ਦੀ ਸ਼ਰਤ ਰੱਖੀ ਗਈ ਹੈ, ਪਰ ਪਟਿਆਲਾ ਸ਼ਹਿਰ ਵਿੱਚ ਐਸੀਆਂ ਸੜਕਾਂ ਨਹੀਂ ਹਨ, ਜਿਸ ਕਰਕੇ ਦੁਕਾਨਾਂ ਜਾਂ ਸ਼ੋਅਰੂਮ ਦੀ ਨਵੀਨਤਮ ਉਸਾਰੀ ਰੋਕੀ ਜਾਂਦੀ ਹੈ।

ਕੋਹਲੀ ਨੇ ਮੰਗ ਕੀਤੀ ਕਿ ਪੁਰਾਣੇ ਸ਼ਹਿਰ ਵਿੱਚ ਇਹ ਸ਼ਰਤਾਂ ਲਾਗੂ ਨਾ ਕੀਤੀਆਂ ਜਾਣ ਜਾਂ ਇਨ੍ਹਾਂ ਵਿੱਚ ਛੂਟ ਦਿੱਤੀ ਜਾਵੇ। 10 ਜੁਲਾਈ ਨੂੰ ਲਿਖੇ ਪੱਤਰ ਅਤੇ ਬੈਠਕ ਤੋਂ ਬਾਅਦ ਵਿਭਾਗ ਨੇ ਕਾਰਵਾਈ ਅਰੰਭ ਕਰ ਦਿੱਤੀ ਹੈ ਅਤੇ ਜਲਦੀ ਪਟਿਆਲਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

Powered by Froala Editor


Recommended Posts