ਬਾਲ ਭਿਖਿਆ ਰੋਕਣ ਲਈ ਡਿਪਟੀ ਕਮਿਸ਼ਨਰ ਖੁਦ ਸੜਕਾਂ 'ਤੇ ਉਤਰੇ 

ਧੜੱਲੇਦਾਰ ਬਿਊਰੋ

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਬਾਲ ਭਿਖਿਆ ਰੋਕਣ ਲਈ ਡਿਪਟੀ ਕਮਿਸ਼ਨਰ ਖੁਦ ਸੜਕਾਂ 'ਤੇ ਉਤਰੇ
July 26, 2025
-

Rajni / Patiala

ਧੜੱਲੇਦਾਰ ਬਿਊਰੋ 

ਬਾਲ ਭਿਖਿਆ ਰੋਕਣ ਲਈ ਡਿਪਟੀ ਕਮਿਸ਼ਨਰ ਖੁਦ ਸੜਕਾਂ 'ਤੇ ਉਤਰੇ 

ਪਟਿਆਲਾ, 26 ਜੁਲਾਈ:

ਪਟਿਆਲਾ ਵਿੱਚ ਬਾਲ ਭਿਖਿਆ ਦੇ ਖ਼ਾਤਮੇ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਵੈ-ਨਿਰੀਖਣ ਕੀਤਾ। ਉਨ੍ਹਾਂ ਵੱਖ-ਵੱਖ ਚੌਂਕਾਂ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਅਤੇ ਮਾਤਾ ਕਾਲੀ ਦੇਵੀ ਮੰਦਰ ਦੇ ਬਾਹਰ ਭੀਖ ਮੰਗਦੇ ਬੱਚਿਆਂ ਦੀ ਜਾਂਚ ਕੀਤੀ। 21 ਨੰਬਰ ਫਾਟਕ ਨੇੜੇ ਮਿਲੇ ਦੋ ਬੱਚਿਆਂ ਦੇ ਨਾਲ ਇਕ ਵਿਅਕਤੀ ਨੇ ਦੱਸਿਆ ਕਿ ਉਹ ਦਿਵਿਆਂਗ ਹੈ ਅਤੇ ਬੱਚਿਆਂ ਦੀ ਮਾਂ ਦੀ ਮੌਤ ਹੋ ਚੁੱਕੀ ਹੈ, ਪਰ ਉਹ ਭੀਖ ਨਹੀਂ ਮੰਗਵਾਉਂਦਾ। ਡਿਪਟੀ ਕਮਿਸ਼ਨਰ ਨੇ ਉਸਨੂੰ ਰੋਜ਼ਗਾਰ ਦੇਣ ਅਤੇ ਵਸੇਬਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਮੰਦਰ ਨੇੜੇ ਬੰਸਰੀਆਂ ਵੇਚਦੇ ਬੱਚਿਆਂ ਦੀ ਪੜ੍ਹਾਈ ਅਤੇ ਹੁਨਰ ਸਿਖਲਾਈ ਲਈ ਵੀ ਕਦਮ ਚੁੱਕਣ ਨੂੰ ਕਿਹਾ। ਉਨ੍ਹਾਂ ਟ੍ਰੈਫਿਕ ਅਤੇ ਪੀ.ਸੀ.ਆਰ. ਟੀਮਾਂ ਨੂੰ ਹੁਕਮ ਦਿੱਤਾ ਕਿ ਜੇ ਕੋਈ ਬੱਚਾ ਭੀਖ ਮੰਗਦਾ ਮਿਲੇ ਜਾਂ ਕਿਸੇ ਤੋਂ ਮੰਗਵਾਈ ਜਾ ਰਹੀ ਹੋਵੇ, ਤਾਂ ਤੁਰੰਤ ਰੋਕ ਲਾਇਆ ਜਾਵੇ। ਜ਼ਰੂਰੀ ਜਾਣਕਾਰੀ 1098 ਚਾਈਲਡ ਲਾਈਨ ਜਾਂ ਸਬੰਧਤ ਅਧਿਕਾਰੀਆਂ ਨੂੰ ਦਿੱਤੀ ਜਾਵੇ। ਡਾ. ਯਾਦਵ ਨੇ ਦੱਸਿਆ ਕਿ CM ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪ੍ਰਾਜੈਕਟ ਜੀਵਨਜੋਤ 2.0 ਤਹਿਤ ਬੱਚਿਆਂ ਦੀ ਤਸਕਰੀ ਰੋਕਣ ਲਈ ਡੀਐਨਏ ਟੈਸਟ ਤੱਕ ਦੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਬੱਚੇ ਨੂੰ ਭੀਖ ਨਾ ਦੇਣ ਅਤੇ ਸੂਚਨਾ ਦੇਣ 'ਤੇ ਹੀ ਬੱਚਿਆਂ ਨੂੰ ਸੁਰੱਖਿਅਤ ਭਵਿੱਖ ਮਿਲ ਸਕਦਾ ਹੈ। ਇਸ ਦੌਰਾਨ ਏ.ਡੀ.ਸੀ ਇਸ਼ਾ ਸਿੰਗਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਹਰਜੋਤ ਕੌਰ, ਪਰਦੀਪ ਸਿੰਘ ਗਿੱਲ, ਰੂਪਵੰਤ ਕੌਰ, ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।


Powered by Froala Editor


Recommended Posts