ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਪੰਜਾਬ ਸਰਕਾਰ ਵੱਲੋਂ ਅਨਾਥ ਬੱਚਿਆਂ ਲਈ ਪੈਨਸ਼ਨ ਸਕੀਮ 4000 ਪ੍ਰਤੀ ਮਹੀਨਾ ਵਜੋਂ ਮਦਦ
July 30, 2025
-4000-

S M Singh / Patiala

Reporter..S M Singh

ਪੰਜਾਬ ਸਰਕਾਰ ਵੱਲੋਂ ਅਨਾਥ ਬੱਚਿਆਂ ਲਈ ਪੈਨਸ਼ਨ ਸਕੀਮ 4000 ਪ੍ਰਤੀ ਮਹੀਨਾ ਵਜੋਂ ਮਦਦ

ਪਟਿਆਲਾ, 30 ਜੁਲਾਈ 2025 :

ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਬੱਚਿਆਂ ਦੀ ਭਲਾਈ ਵੱਲ ਇੱਕ ਹੋਰ ਉੱਤਮ ਕਦਮ ਚੁੱਕਦਿਆਂ, ਅਨਾਥ ਜਾਂ ਅਰਧ-ਅਨਾਥ ਬੱਚਿਆਂ ਲਈ ਇੱਕ ਵਿੱਤੀ ਸਹਾਇਤਾ ਲਈ ਪੈਨਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਉਹ ਬੱਚੇ, ਜਿਨ੍ਹਾਂ ਦੇ ਮਾਤਾ-ਪਿਤਾ ਵਿੱਚੋਂ ਪਿਤਾ ਨਹੀਂ ਹਨ ਅਤੇ ਉਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਨ੍ਹਾਂ ਨੂੰ 4000 ਰੁਪਏ ਪ੍ਰਤੀ ਮਹੀਨਾ ਵਜੋਂ ਪੈਨਸ਼ਨ ਦਿੱਤੀ ਜਾਵੇਗੀ। ਇਹ ਯੋਜਨਾ ਆਰਥਿਕ ਤੌਰ 'ਤੇ ਪਿੱਛੜੇ ਅਤੇ ਬੇਸਹਾਰਾ ਬੱਚਿਆਂ ਦੀ ਮਦਦ ਕਰਨ ਅਤੇ ਉਨ੍ਹਾਂ ਦੇ ਜੀਵਨ ਨੂੰ ਸੁਧਾਰਨ ਲਈ ਇੱਕ ਵਿਸ਼ੇਸ਼ ਉਪਰਾਲਾ ਹੈ। ਇਸ ਯੋਜਨਾ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਆਸਾਨ ਅਤੇ ਸਧਾਰਣ ਰੱਖੀ ਗਈ ਹੈ। ਇਹ ਫਾਰਮ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਪਟਿਆਲਾ ਦੇ ਦਫ਼ਤਰ, ਰੂਮ ਨੰਬਰ 150, ਬਲਾਕ ਸੀ ਐਕਸਟੈਨਸ਼ਨ, ਮਿੰਨੀ ਸਕੱਤਰੇਤ, ਪਟਿਆਲਾ ਤੋਂ ਮੁਫ਼ਤ ਮਿਲ ਰਿਹਾ ਹੈ। ਫਾਰਮ ਭਰਨ ਸਮੇਂ ਬੱਚੇ ਦਾ ਆਧਾਰ ਕਾਰਡ ਅਤੇ ਮਾਤਾ (ਜੋ ਗਾਰਡੀਅਨ ਹੋਵੇ) ਦਾ ਆਮਦਨ ਸਰਟੀਫਿਕੇਟ ਲਾਜ਼ਮੀ ਦਸਤਾਵੇਜ਼ ਵਜੋਂ ਪੇਸ਼ ਕਰਨਾ ਹੋਵੇਗਾ।

Powered by Froala Editor

4000


Recommended Posts