ਪੀ.ਡੀ.ਏ. ਵ " /> Reporter..Rajni

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੀ.ਡੀ.ਏ. ਵੱਲੋਂ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਵਿਖੇ ਨਾਜਾਇਜ਼ ਕਲੋਨੀਆਂ ਵਿਰੁੱਧ ਸਖ਼ਤ ਕਾਰਵਾਈ
July 31, 2025
-

Rajni / Patiala

Reporter..Rajni

ਪੀ.ਡੀ.ਏ. ਵੱਲੋਂ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਵਿਖੇ ਨਾਜਾਇਜ਼ ਕਲੋਨੀਆਂ ਵਿਰੁੱਧ ਸਖ਼ਤ ਕਾਰਵਾਈ

ਪਟਿਆਲਾ, 31 ਜੁਲਾਈ 2025 :

ਪਟਿਆਲਾ ਡਿਵੈਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਵਿਖੇ ਬਿਨਾਂ ਮਨਜ਼ੂਰੀ ਬਣਾਈਆਂ ਗਈਆਂ ਅਣਅਧਿਕਾਰਤ ਕਲੋਨੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇਮਾਰਤਾਂ ਢਾਹ ਦਿੱਤੀਆਂ ਗਈਆਂ।

ਪੀ.ਡੀ.ਏ. ਦੀ ਮੁੱਖ ਪ੍ਰਸ਼ਾਸਕਾ ਮਨੀਸ਼ਾ ਰਾਣਾ ਨੇ ਦੱਸਿਆ ਕਿ ਇਹ ਕਲੋਨੀਆਂ ਪਾਪਰਾ ਐਕਟ, 1995 ਦੀ ਉਲੰਘਣਾ ਕਰਦਿਆਂ ਬਣਾਈ ਗਈਆਂ ਸਨ। ਪੀ.ਡੀ.ਏ. ਵੱਲੋਂ ਸਖ਼ਤ ਸੰਦੇਸ਼ ਦਿੱਤਾ ਗਿਆ ਹੈ ਕਿ ਅਧਿਕਾਰ ਖੇਤਰ ਵਿੱਚ ਕਿਸੇ ਵੀ ਅਣਅਧਿਕਾਰਤ ਕਲੋਨੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਅਤੇ ਜਨਤਾ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ ਕਿ ਪਲਾਟ ਜਾਂ ਇਮਾਰਤ ਖਰੀਦਣ ਤੋਂ ਪਹਿਲਾਂ ਪੀ.ਡੀ.ਏ. ਦਫ਼ਤਰ ਤੋਂ ਪ੍ਰਵਾਨਗੀ ਲਾਜ਼ਮੀ ਚੈੱਕ ਕਰੀ ਜਾਵੇ।

ਵਧੀਕ ਮੁੱਖ ਪ੍ਰਸ਼ਾਸਕਾ ਜਸ਼ਨਪ੍ਰੀਤ ਕੌਰ ਨੇ ਵੀ ਕਿਹਾ ਕਿ ਅਣਅਧਿਕਾਰਤ ਕਲੋਨਾਈਜ਼ਰਾਂ ਵਿਰੁੱਧ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜਵਾਬ ਨਾ ਆਉਣ ਦੀ ਸੂਰਤ ਵਿੱਚ ਐਫ.ਆਈ.ਆਰ. ਦਰਜ ਕਰਵਾਈ ਜਾਵੇਗੀ।

ਇਸ ਕਾਰਵਾਈ ਦੌਰਾਨ ਪੀ.ਡੀ.ਏ. ਦੀ ਟੀਮ ਵਿੱਚ ਜ਼ਿਲ੍ਹਾ ਨਗਰ ਯੋਜਨਾਕਾਰ ਸ਼ੀਮਾ ਕੌਸ਼ਲ, ਸਹਾਇਕ ਯੋਜਨਾਕਾਰ ਗੁਰਿੰਦਰ ਸਿੰਘ, ਇੰਜੀਨੀਅਰ ਰਾਜੀਵ ਕੁਮਾਰ, ਗੁਰਪ੍ਰੀਤ ਸਿੰਘ, ਸੰਜੀਵ ਕੁਮਾਰ ਅਤੇ ਅਮਨਦੀਪ ਸਿੰਘ ਸ਼ਾਮਿਲ ਸਨ।

Powered by Froala Editor


Recommended Posts