August 1, 2025
Rajni / Patiala
Reporter..Rajni
ਪਿੰਡ ਨਿਆਲ 'ਚ 2 ਵਿਅਕਤੀਆਂ ਦੀ ਖੁਦਕੁਸ਼ੀ ਮਾਮਲੇ 'ਤੇ ਐੱਸ.ਸੀ. ਕਮਿਸ਼ਨ ਨੇ ਲਿਆ ਨੋਟਿਸ
ਪਿਛਲੇ ਹਫਤੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਨਿਆਲ ਵਿਖੇ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੋਬੀ ਨੇ ਜ਼ਿਲ੍ਹਾ ਪਟਿਆਲਾ ਪੁਲਿਸ ਨੂੰ ਕਾਨੂੰਨ ਮੁਤਾਬਕ ਸਖਤ ਹਦਾਇਤ ਕੀਤੀ ਹੈ ਕਿ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਸਖਤ ਕਾਰਵਾਈ ਕੀਤੀ ਜਾਵੇ।
ਸ਼੍ਰੀ ਬੋਬੀ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਮੁਤਾਬਕ ਪਿਛਲੇ ਹਫਤੇ ਪਾਤੜਾਂ 'ਚ ਟਰੱਕ ਮਾਲਕ ਵੱਲੋਂ ਕਥਿਤ ਤੌਰ 'ਤੇ ਆਪਣੇ ਡਰਾਈਵਰ ਅਤੇ ਕਲੀਨਰ 'ਤੇ ਚੋਰੀ ਕਰਨ ਦਾ ਇਲਜ਼ਾਮ ਲਗਾਉਂਦਿਆਂ, ਕਥਿਤ ਤੌਰ 'ਤੇ ਭੱਦੀ ਸ਼ਬਦਾਵਲੀ ਵਰਤਦਿਆਂ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਡਰਾਈਵਰ ਦਵਿੰਦਰ ਸਿੰਘ ਅਤੇ ਕਲੀਨਰ ਹਰਪ੍ਰੀਤ ਸਿੰਘ ਵੱਲੋਂ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ।
ਸ਼੍ਰੀ ਬੋਬੀ ਨੇ ਦੱਸਿਆ ਕਿ ਉਹਨਾਂ ਨੇ ਪਿੰਡ ਨਿਆਲ ਵਿਖੇ ਪੁੱਜ ਕੇ ਦੋਵਾਂ ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਮੌਕੇ 'ਤੇ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਮੁਤਾਬਕ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।
Powered by Froala Editor
2