ਧੜੱਲੇਦਾਰ ਬਿਊਰੋ

ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਮਾਣਹਾਨੀ ਕੇਸ ਵਿੱਚ ਕੰਗਨਾ ਰਣੌਤ ਨੂੰ ਹੁਣ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਜਾਰੀ
August 1, 2025
-

Rajni / Chandigarh

ਧੜੱਲੇਦਾਰ ਬਿਊਰੋ

ਮਾਣਹਾਨੀ ਕੇਸ ਵਿੱਚ ਕੰਗਨਾ ਰਣੌਤ ਨੂੰ ਹੁਣ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਜਾਰੀ

ਚੰਡੀਗੜ੍ਹ, 1 ਅਗਸਤ 2025 :

ਕਿਸਾਨ ਅੰਦੋਲਨ ਦੌਰਾਨ ਕੀਤੀ ਇੱਕ ਟਿੱਪਣੀ ਨੂੰ ਲੈ ਕੇ ਕੰਗਨਾ ਰਣੌਤ ਖਿਲਾਫ ਮਾਣਹਾਨੀ ਦੀ ਕਾਰਵਾਈ ਚੱਲ ਰਹੀ ਹੈ। ਇਸ ਮਾਮਲੇ ਦੀ ਸ਼ੁਰੂਆਤ 2021 ਵਿੱਚ ਹੋਈ ਸੀ, ਜਦੋਂ ਕੰਗਨਾ ਨੇ 87 ਸਾਲਾ ਕਿਸਾਨ ਮਹਿਲਾ ਮਹਿੰਦਰ ਕੌਰ ਦੀ ਇੱਕ ਤਸਵੀਰ ਸਾਂਝੀ ਕਰਕੇ ਉਨ੍ਹਾਂ ਬਾਰੇ ਟਵੀਟ ਕੀਤਾ ਸੀ। ਮਹਿਲਾ ਵੱਲੋਂ ਇਸ ਟਿੱਪਣੀ ਨੂੰ ਅਪਮਾਨਜਨਕ ਮੰਨਦੇ ਹੋਏ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ। ਬਾਅਦ ਵਿੱਚ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕਰਕੇ ਹਾਜ਼ਰ ਹੋਣ ਲਈ ਕਿਹਾ। ਉਨ੍ਹਾਂ ਨੇ ਇਸ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ। ਹਾਈ ਕੋਰਟ ਵੱਲੋਂ ਅਰਜ਼ੀ ਮਨਜ਼ੂਰ ਨਾ ਕੀਤੇ ਜਾਣ ਦੇ ਚਲਦੇ ਹੁਣ ਕਾਨੂੰਨੀ ਕਾਰਵਾਈ ਅਨੁਸਾਰ ਕੰਗਨਾ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣਾ ਪਏਗਾ।

Powered by Froala Editor


Recommended Posts