ਰੋਡ ਦੀ ਮੁਰੰਮਤ ਕਰਕੇ ਰਾਹਗੀਰਾਂ ਨੂੰ ਮੁਸ਼ਕਲ ਨਾ ਆਉਣ ਦੇਵੇ ਨੈਸ਼ਨਲ ਹਾਈਵੇ ਅਥਾਰਟੀ : ਵਿਨੈ ਬੁਬਲਾਨੀ Reporter..Rajni

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਰੋਡ ਦੀ ਮੁਰੰਮਤ ਕਰਕੇ ਰਾਹਗੀਰਾਂ ਨੂੰ ਮੁਸ਼ਕਲ ਨਾ ਆਉਣ ਦੇਵੇ ਨੈਸ਼ਨਲ ਹਾਈਵੇ ਅਥਾਰਟੀ : ਵਿਨੈ ਬੁਬਲਾਨੀ
August 2, 2025
-

Rajni / Patiala

Reporter..Rajni

ਰੋਡ ਦੀ ਮੁਰੰਮਤ ਕਰਕੇ ਰਾਹਗੀਰਾਂ ਨੂੰ ਮੁਸ਼ਕਲ ਨਾ ਆਉਣ ਦੇਵੇ ਨੈਸ਼ਨਲ ਹਾਈਵੇ ਅਥਾਰਟੀ : ਵਿਨੈ ਬੁਬਲਾਨੀ

ਪਟਿਆਲਾ, 2 ਅਗਸਤ 2025 :

ਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਰਾਜਪੁਰਾ ਵਿਖੇ ਨੈਸ਼ਨਲ ਹਾਈਵੇ 'ਤੇ ਬਣਾਏ ਜਾ ਰਹੇ ਫਲਾਈਓਵਰ ਜੰਕਸ਼ਨ ਨੇੜੇ ਸਲਿਪ ਰੋਡ ਦੀ ਮਾੜੀ ਹਾਲਤ ਦਾ ਨੋਟਿਸ ਲੈਕੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਪ੍ਰੋਜੈਕਟ ਇੰਪਲੀਮੈਂਟੇਸ਼ਨ ਯੂਨਿਟ, ਅੰਬਾਲਾ ਦੇ ਪ੍ਰੋਜੈਕਟ ਡਾਇਰੈਕਟਰ ਨੂੰ ਲਿਖੇ ਅਰਧ-ਸਰਕਾਰੀ ਪੱਤਰ ਦਾ ਅਸਰ ਤੁਰੰਤ ਦੇਖਣ ਨੂੰ ਮਿਲਿਆ ਹੈ। ਐਨ.ਐਚ.ਏ.ਆਈ. ਨੇ ਇਸ ਪੱਤਰ 'ਤੇ ਤੁਰੰਤ ਕਾਰਵਾਈ ਕਰਦਿਆਂ ਸਲਿਪ ਰੋਡ ਦੀ ਮੁਰੰਮਤ ਕਰਵਾ ਦਿੱਤੀ ਹੈ। ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਆਪਣੇ ਅਰਧ-ਸਰਕਾਰੀ ਪੱਤਰ ਵਿੱਚ ਲਿਖਿਆ ਹੈ ਕਿ ਰਾਹਗੀਰਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਸਲਿਪ ਰੋਡ ਦੀ ਮੁਰੰਮਤ ਕਰਵਾਈ ਜਾਵੇ, ਤਾਂ ਜੋ ਜੀ.ਟੀ. ਰੋਡ 'ਤੇ ਰਾਜਪੁਰਾ ਤੋਂ ਲੁਧਿਆਣਾ ਤੇ ਪਟਿਆਲਾ ਆਉਣ ਵਾਲੇ ਵਾਹਨ ਚਾਲਕ ਕਿਸੇ ਹਾਦਸੇ ਦੇ ਸ਼ਿਕਾਰ ਨਾ ਹੋਣ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਨਵੇਂ ਬਣ ਰਹੇ ਫਲਾਈਓਵਰ ਦੇ ਦੋਵੇਂ ਪਾਸੇ ਬੰਦ ਹੋਣ ਕਰਕੇ ਸਲਿਪ ਰੋਡ ਚਾਲੂ ਹਨ, ਪਰੰਤੂ ਇਨ੍ਹਾਂ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਰਕੇ ਰਾਹਗੀਰਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਨੈ ਬੁਬਲਾਨੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰੋਜੈਕਟ ਡਾਇਰੈਕਟਰ ਨੂੰ ਸਖ਼ਤ ਸਲਾਹ ਦਿੱਤੀ ਹੈ ਕਿ ਉਹ ਭਵਿੱਖ ਵਿੱਚ ਇਸ ਗੱਲ ਦਾ ਧਿਆਨ ਰੱਖਣ ਕਿ ਸੜਕ 'ਤੇ ਹਾਦਸੇ ਰੋਕਣ ਲਈ ਰੋਡ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ।

Powered by Froala Editor


Recommended Posts