ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਘੱਗਰ ਦਰਿਆ ਵਧਦੇ ਪਾਣੀ ਨੂੰ ਦੇਖ ਕੀਤਾ ਅਲਰਟ
August 6, 2025
Flood-

ਘੱਗਰ ਦਰਿਆ ਵਿਚ ਵੱਧਿਆ ਪਾਣੀ ਦਾ ਪੱਧਰ

ਅਲਰਟ

ਨਰੂਲਾ / Patiala

ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ *ਰਾਜਪੁਰਾ ਸਬ ਡਵੀਜ਼ਨ* ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਐਸ ਡੀ ਐਮ ਰਾਜਪੁਰਾ ਸ੍ਰੀ ਅਵਿਕੇਸ਼ ਗੁਪਤਾ ਵੱਲੋਂ ਜਾਰੀ ਸਲਾਹਕਾਰੀ ਮੁਤਾਬਕ ਪਿੰਡਾਂ *ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ,  ਮਾੜੂ ਅਤੇ ਚਮਾਰੂ* ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ।ਕਿਸੇ ਸੂਚਨਾ ਲਈ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਇਸ ਤੋਂ ਇਲਾਵਾ ਦੂਧਨ ਸਾਧਾਂ ਦੇ ਐਸ ਡੀ ਐਮ ਸ੍ਰੀ ਕਿਰਪਾਲਵੀਰ ਸਿੰਘ ਮੁਤਾਬਕ *ਪਿੰਡ ਭਸਮੜਾ ਅਤੇ ਜਲਾਹਖੇੜੀ* ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ। 

ਜਦਕਿ ਪਟਿਆਲਾ ਸਬ ਡਵੀਜ਼ਨ ਦੇ ਐਸ ਡੀ ਐਮ ਸ੍ਰੀਮਤੀ ਹਰਜੋਤ ਕੌਰ ਮਾਵੀ ਮੁਤਾਬਕ *ਪਿੰਡ ਹਡਾਣਾ, ਪੁਰ ਅਤੇ ਸਿਰਕੱਪੜਾ* ਆਦਿ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਜੇਕਰ ਜ਼ਿਆਦਾ ਪਾਣੀ ਆਉਣ ਦੀ ਕੋਈ ਸੂਚਨਾ ਹੋਵੇ ਤਾਂ ਤੁਰੰਤ *ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੰਟਰੋਲ ਰੂਮ ਨੰਬਰ 0175-2350550* ਉਪਰ ਸੂਚਿਤ ਕੀਤਾ ਜਾਵੇ। ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਹੈ।

Powered by Froala Editor

Flood


Recommended Posts