ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਝੋਨੇ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਵਿਭਾਗ ਵੱਲੋਂ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ
August 8, 2025
-

S M Singh / Patiala

Reporter..S M Singh

ਝੋਨੇ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਵਿਭਾਗ ਵੱਲੋਂ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 8 ਅਗਸਤ 2025 :
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ ਵਿਚ ਝੋਨੇ ਦੀ ਫ਼ਸਲ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ ਟੀਮਾਂ ਦਾ ਗਠਨ ਕੀਤਾ ਗਿਆ। ਉਹਨਾਂ ਦੱਸਿਆ ਕਿ ਇਹ ਟੀਮਾਂ ਪਿੰਡ ਪੱਧਰ ’ਤੇ ਜਾ ਕੇ ਕਿਸਾਨਾਂ ਨੂੰ ਮੱਧਰੇਪਣ ਦੀ ਸਮੱਸਿਆ ਤੋਂ ਨਜਿੱਠਣ ਲਈ ਤਕਨੀਕੀ ਜਾਣਕਾਰੀ ਸਾਂਝੀ ਕਰ ਰਹੀਆਂ ਹਨ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਆਪਣੇ ਖੇਤਾਂ ਦੇ ਖੜੇ ਪਾਣੀ ਨੂੰ ਸੁਕਾਉਣ, ਬਿਮਾਰੀ ਨੂੰ ਫੈਲਾਉਣ ਵਾਲੇ ਚਿੱਟੀ ਪਿੱਠ ਵਾਲੇ ਟਿੱਡੇ ਦੀ ਰੋਕਥਾਮ ਲਈ ਕੀੜੇਮਾਰ ਦਵਾਈ ਚੈਸ 120 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰਨ ਅਤੇ ਜਿਨ੍ਹਾਂ ਖੇਤਾਂ ਵਿਚ ਜ਼ਿੰਕ ਦੀ ਘਾਟ ਹੋਵੇ, ਉਹਨਾਂ ਖੇਤਾਂ ਵਿਚ ਜ਼ਿੰਕ ਸਲਫ਼ੇਟ ਦਾ ਸਪਰੇਅ ਕਰਨ ਦੀ ਸਿਫ਼ਾਰਿਸ਼ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਸ਼ੰਕਰਪੁਰ, ਗੌਂਸਪੁਰ, ਦੌਣਕਲਾਂ, ਬਠੋਈ ਕਲਾਂ, ਤਰ੍ਹੈਂ, ਡਕਾਲਾ, ਡਰੋਲਾ, ਮੈਣ, ਖੇੜਾ ਜੱਟਾ, ਮਜਾਲ ਕਲਾਂ, ਰੋਹੜ ਜਗੀਰ, ਗਲੋਲੀ ਅਤੇ ਅਰਨੋ ਆਦਿ ਪਿੰਡਾਂ ਵਿਚ ਇਹ ਸਮੱਸਿਆ ਲਗਭਗ 1200 ਏਕੜ ਵਿਚ ਦੇਖਣ ਨੂੰ ਆਈ ਹੈ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਮੱਧਰੇਪਣ ਦੀ ਸਮੱਸਿਆ ਦੇ ਹੱਲ ਲਈ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04171), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪਨੂੰ (73070-59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ।

Powered by Froala Editor


Recommended Posts