ਏ.ਡੀ.ਸੀ. ਵੱਲੋਂ ਆਰਸੇਟੀ ਪਟਿਆਲਾ ਦੀ ਕਾਰਗੁਜ " /> Reporter..Rajni

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਏ.ਡੀ.ਸੀ. ਵੱਲੋਂ ਆਰਸੇਟੀ ਪਟਿਆਲਾ ਦੀ ਕਾਰਗੁਜ਼ਾਰੀ ਦੀ ਸਮੀਖਿਆ
August 12, 2025
-

Rajni / Patiala

Reporter..Rajni

ਏ.ਡੀ.ਸੀ. ਵੱਲੋਂ ਆਰਸੇਟੀ ਪਟਿਆਲਾ ਦੀ ਕਾਰਗੁਜ਼ਾਰੀ ਦੀ ਸਮੀਖਿਆ

ਪਟਿਆਲਾ, 12 ਅਗਸਤ 2025 :
ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਆਰਸੇਟੀ ਪਟਿਆਲਾ ਵੱਲੋਂ ਸਾਲ 2025-26 ਲਈ ਤਿਆਰ ਕੀਤੀ ਸਲਾਨਾ ਗਤੀਵਿਧੀ ਰਿਪੋਰਟ ਜਾਰੀ ਕੀਤੀ।

ਮੀਟਿੰਗ ਦੌਰਾਨ ਆਰਸੇਟੀ ਪਟਿਆਲਾ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਸੰਸਥਾ ਦੀ ਤਿੰਨ ਮਹੀਨਿਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਸਾਲ 2025-26 ਵਿੱਚ ਹੁਣ ਤੱਕ 250 ਉਮੀਦਵਾਰਾਂ ਨੂੰ ਵੱਖ-ਵੱਖ ਤਕਨੀਕੀ ਅਤੇ ਵਪਾਰਕ ਕੋਰਸਾਂ ਰਾਹੀਂ ਸਿਖਲਾਈ ਦਿੱਤੀ ਗਈ ਹੈ। ਇਹ ਸਿਖਲਾਈ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਤਿਆਰ ਕਰਦੀ ਹੈ, ਜਿਸ ਨਾਲ ਉਹ ਆਪਣੇ ਪੈਰਾਂ ‘ਤੇ ਖੜੇ ਹੋ ਸਕਣ।

ਵਧੀਕ ਡਿਪਟੀ ਕਮਿਸ਼ਨਰ ਨੇ ਆਰਸੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਪੇਂਡੂ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਉਹਨਾਂ ਦੀ ਜੀਵਨ ਰੇਖਾ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਆਰਸੇਟੀ ਕੇਂਦਰ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ, ਪੰਜਾਬ ਸਰਕਾਰ ਅਤੇ ਸਟੇਟ ਬੈਂਕ  ਆਫ਼ ਇੰਡੀਆ ਵੱਲੋਂ ਸਾਂਝੇ ਤੌਰ ‘ਤੇ ਚਲਾਇਆ ਜਾਂਦਾ ਹੈ। ਇਸ ਮੌਕੇ ਉਮੀਦ ਜਤਾਈ ਗਈ ਕਿ ਆਰਸੇਟੀ ਪਟਿਆਲਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੋਲੇਗਾ।

ਮੀਟਿੰਗ ਦੌਰਾਨ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ, ਨਾਬਾਰਡ ਤੋਂ ਪਰਮਿੰਦਰ ਕੌਰ ਨਾਗਰਾ, ਰਾਜ ਪੱਧਰੀ ਪੇਂਡੂ ਜੀਵਿਕਾ ਮਿਸ਼ਨ ਤੋਂ ਰੀਨਾ ਰਾਣੀ, ਰੋਜ਼ਗਾਰ ਦਫ਼ਤਰ ਤੋਂ ਡਿਪਟੀ ਸੀ.ਈ.ਓ. ਸਤਿੰਦਰ ਸਿੰਘ, ਆਈ.ਟੀ.ਆਈ. ਪਟਿਆਲਾ ਤੋਂ ਮਨਪ੍ਰੀਤ ਸਿੰਘ ਆਦਿ ਵੱਖ-ਵੱਖ ਅਧਿਕਾਰੀ ਮੌਜੂਦ ਸਨ।

Powered by Froala Editor


Recommended Posts