ਮਹਿਲਾ ਸਸ਼ਕਤ " /> ਧੜੱਲੇਦਾਰ ਬਿਊਰੋ

">

ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਮਹਿਲਾ ਸਸ਼ਕਤੀਕਰਨ ਵੱਲ ਪੰਜਾਬ ਸਰਕਾਰ ਦਾ ਵਧਦਾ ਕਦਮ: ਡਾ. ਬਲਜੀਤ ਕੌਰ
August 13, 2025
-

Bhavika / Patiala

ਧੜੱਲੇਦਾਰ ਬਿਊਰੋ

ਮਹਿਲਾ ਸਸ਼ਕਤੀਕਰਨ ਵੱਲ ਪੰਜਾਬ ਸਰਕਾਰ ਦਾ ਵਧਦਾ ਕਦਮ: ਡਾ. ਬਲਜੀਤ ਕੌਰ
ਪਟਿਆਲਾ, 13 ਅਗਸਤ 2025 :

ਪੰਜਾਬ ਸਰਕਾਰ ਵੱਲੋਂ ਵਿਰਾਸਤ ਅਤੇ ਰਵਾਇਤਾਂ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ‘ਰਾਜ ਪੱਧਰੀ ਤੀਆਂ ਦਾ ਮੇਲਾ’ ਅੱਜ ਪਟਿਆਲਾ ਵਿਖੇ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਧਰਮਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਨੇ ਵੀ ਹਾਜ਼ਰੀ ਭਰੀ।

ਸ੍ਰੀਮਤੀ ਗੁਰਪ੍ਰੀਤ ਕੌਰ ਮਾਨ ਨੇ ਤੀਆਂ ਨੂੰ ਪੰਜਾਬੀ ਮਹਿਲਾਵਾਂ ਲਈ ਖੁਸ਼ੀ, ਸਾਂਝ ਅਤੇ ਮਿਲਾਪ ਦਾ ਤਿਉਹਾਰ ਦੱਸਦਿਆਂ ਆਹਵਾਨ ਕੀਤਾ ਕਿ ਇਹ ਰਵਾਇਤ ਨਵੀਂ ਪੀੜ੍ਹੀ ਤੱਕ ਪਹੁੰਚਾਈ ਜਾਵੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਤੀਆਂ ਦੇ ਮੇਲੇ ਸਿਰਫ਼ ਮਨੋਰੰਜਨ ਲਈ ਨਹੀਂ, ਸਗੋਂ ਮਹਿਲਾਵਾਂ ਵਿੱਚ ਆਤਮ-ਨਿਰਭਰਤਾ ਅਤੇ ਆਤਮ-ਵਿਸ਼ਵਾਸ ਜਗਾਉਣ ਦੇ ਮਾਧਿਅਮ ਵੀ ਹਨ।

ਸਮਾਗਮ ਦੌਰਾਨ ਰੰਗਾਰੰਗ ਪ੍ਰੋਗਰਾਮ, ਗਿੱਧਾ, ਲੋਕ-ਸੰਗੀਤ, ਅਤੇ ਰਵਾਇਤੀ ਹਥਕਲਾਵਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਬੇਬੀ ਤੀਜ, ਮਿਸ ਤੀਜ ਅਤੇ ਮਿਸਜ਼ ਤੀਜ ਮੁਕਾਬਲੇ ਵੀ ਕਰਵਾਏ ਗਏ ਜਿਨ੍ਹਾਂ ਦੇ ਜੇਤੂਆਂ ਨੂੰ ਇਨਾਮ ਦਿੱਤੇ ਗਏ।

ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ ਜੱਸੀ ਸੋਹੀਆਂ ਵਾਲਾ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਇਸਮਿਤ ਵਿਜੈ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਸਮਾਗਮ ਨੇ ਸੈਂਕੜੇ ਮਹਿਲਾਵਾਂ ਅਤੇ ਪਰਿਵਾਰਾਂ ਨੂੰ ਇਕੱਠਾ ਕਰਕੇ ਸਮਾਜਿਕ ਏਕਤਾ ਅਤੇ ਪੰਜਾਬੀ ਸਭਿਆਚਾਰ ਦਾ ਸੁਨੇਹਾ ਦਿੱਤਾ।


Powered by Froala Editor


Recommended Posts