ਧੜੱਲੇਦਾਰ ਬਿਊਰੋ

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਆਜ਼ਾਦੀ ਦਿਹਾੜੇ ਸੰਬੰਧੀ ਫੁਲ ਡਰੈਸ ਰਿਹਰਸਲ, ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
August 13, 2025
-

Bhavika / Patiala

ਧੜੱਲੇਦਾਰ ਬਿਊਰੋ

ਆਜ਼ਾਦੀ ਦਿਹਾੜੇ ਸੰਬੰਧੀ ਫੁਲ ਡਰੈਸ ਰਿਹਰਸਲ, ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਪਟਿਆਲਾ, 13 ਅਗਸਤ 2025 :

ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗ੍ਰਾਊਂਡ ਵਿੱਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇੱਕ ਫੁਲ ਡਰੈਸ ਰਿਹਰਸਲ ਹੋਈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਪੀ. (ਹੈੱਡਕੁਆਰਟਰ) ਵੈਭਵ ਚੌਧਰੀ ਨੇ ਇਸ ਰਿਹਰਸਲ ਦਾ ਜਾਇਜ਼ਾ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈ.ਟੀ.ਓ. ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਆਪਣਾ ਸੰਦੇਸ਼ ਦੇਣਗੇ।

ਫੁਲ ਡਰੈਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਫਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਆਈ.ਟੀ.ਬੀ.ਪੀ., ਜ਼ਿਲ੍ਹਾ ਪੁਲਿਸ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਦੀ ਇੱਕ ਟੁਕੜੀ, ਪੰਜਾਬ ਹੋਮਗਾਰਡਜ਼, ਚੌਥੀ ਗਰਲਜ਼ ਬਟਾਲੀਅਨ, ਐਨ.ਸੀ.ਸੀ. ਆਰਮੀ ਵਿੰਗ, ਪੰਜਵੀਂ ਪੰਜਾਬ ਐਨ.ਸੀ.ਸੀ. ਵਿੰਗ ਸਮੇਤ ਪੰਜਾਬ ਪੁਲਿਸ ਦੀ ਆਈ.ਆਰ.ਬੀ. ਦੇ ਪਾਈਪ ਬੈਂਡ ਦੀ ਟੁਕੜੀ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ।

ਐਸ.ਪੀ. (ਹੈੱਡਕੁਆਰਟਰ) ਵੈਭਵ ਚੌਧਰੀ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਹਨ ਅਤੇ ਲੋੜੀਂਦੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸਮਾਗਮ ਦੇ ਮੱਦੇਨਜ਼ਰ ਆਪਣੀ ਚੌਕਸੀ ਹੋਰ ਵਧਾ ਦਿੱਤੀ ਹੈ। ਐਸ.ਪੀ. (ਹੈੱਡਕੁਆਰਟਰ) ਵੈਭਵ ਚੌਧਰੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਲਾਵਾਰਸ ਵਸਤੂ ਨੂੰ ਹੱਥ ਨਾ ਲਗਾਉਣ ਅਤੇ ਕਿਸੇ ਵੀ ਅਜਿਹੀ ਲਾਵਾਰਸ ਜਾਂ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਨਜ਼ਰ ਆਏ ਤਾਂ ਇਸ ਬਾਰੇ ਜਾਣਕਾਰੀ ਨੇੜਲੇ ਪੁਲਿਸ ਥਾਣੇ, ਚੌਂਕੀ, ਨਾਕੇ ਜਾਂ ਪੀ.ਸੀ.ਆਰ. ਟੀਮ ਨੂੰ ਦੇਣ ਸਮੇਤ ਪੁਲਿਸ ਹੈਲਪਲਾਈਨ ਨੰਬਰ 112 'ਤੇ ਦੇਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ. ਹਰਜੋਤ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Powered by Froala Editor


Recommended Posts