ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾ " /> Reporter..Bhavika

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾਨ
August 15, 2025
-

Bhavika / Patiala

Reporter..Bhavika

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਪਟਿਆਲਾ, 15 ਅਗਸਤ 2025 :

ਪਟਿਆਲਾ ਵਿੱਚ 14 ਅਗਸਤ ਨੂੰ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਹੋਈ ਮੀਟਿੰਗ ਤੋਂ ਬਾਅਦ, ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਆਪਣੀ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ। ਇਹ ਫੈਸਲਾ 10 ਅਤੇ 14 ਅਗਸਤ ਨੂੰ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ 'ਤੇ ਸਹਿਮਤੀ ਬਣਨ ਤੋਂ ਬਾਅਦ ਲਿਆ ਗਿਆ। ਸਰਕਾਰ ਵੱਲੋਂ ਮੰਗਾਂ ਨੂੰ ਲਿਖਤੀ ਤੌਰ 'ਤੇ ਮੰਨਣ ਦੀ ਕਾਪੀ ਵੀ ਜਥੇਬੰਦੀਆਂ ਨੂੰ ਸੌਂਪੀ ਗਈ। ਬਿਜਲੀ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਮੰਗਾਂ ਨੂੰ ਬੋਰਡ ਆਫ਼ ਡਾਇਰੈਕਟਰਜ਼ ਜਾਂ ਪੰਜਾਬ ਕੈਬਨਿਟ ਦੀ ਪ੍ਰਵਾਨਗੀ ਦੀ ਲੋੜ ਹੈ, ਉਹ ਪ੍ਰਕਿਰਿਆ ਵੀ ਜਲਦ ਪੂਰੀ ਕੀਤੀ ਜਾਵੇਗੀ। PSPCL ਅਤੇ PSTCL ਵਿੱਚ ਹੁਣ ਤੱਕ 7000 ਤੋਂ ਵੱਧ ਭਰਤੀਆਂ ਹੋ ਚੁੱਕੀਆਂ ਹਨ ਅਤੇ ਸਾਲ ਦੇ ਅੰਤ ਤੱਕ ਇਹ ਗਿਣਤੀ 11000 ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਐਕਸ ਗ੍ਰੇਸੀਆ ਰਕਮ 30 ਲੱਖ ਤੋਂ ਵਧਾ ਕੇ 35 ਲੱਖ ਕਰ ਦਿੱਤੀ ਗਈ ਹੈ ਅਤੇ ਔਟਸੋਰਸ ਤੇ ਕੰਟਰੈਕਟ ਕਰਮਚਾਰੀਆਂ ਦੀਆਂ ਮੰਗਾਂ ਲਈ ਬਣਾਈ ਕਮੇਟੀ ਦੀ ਰਿਪੋਰਟ ਦੇ ਆਉਣ ਉਪਰੰਤ ਅਗਲੇ ਕਦਮ ਚੁੱਕੇ ਜਾਣਗੇ। ਮੰਤਰੀ ਨੇ ਮੁਲਾਜ਼ਮਾਂ ਨੂੰ ਕੰਮ 'ਤੇ ਵਾਪਸੀ ਲਈ ਧੰਨਵਾਦ ਕਰਦਿਆਂ ਆਸ਼ਵਾਸਨ ਦਿੱਤਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਹਮੇਸ਼ਾ ਤਰਜੀਹ ਦੇਵੇਗੀ ਅਤੇ ਲੋਕਾਂ ਨੂੰ ਬਿਜਲੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।

Powered by Froala Editor


Recommended Posts