ਸੜਕ ਸੁਧਾਰ ਕਾਰਜਾਂ ਰਾਹੀਂ ਕਿਸ " /> Reporter..Rajni

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਸੜਕ ਸੁਧਾਰ ਕਾਰਜਾਂ ਰਾਹੀਂ ਕਿਸਾਨਾਂ ਨੂੰ ਮਿਲੇਗਾ ਵਧੇਰਾ ਲਾਭ – ਮੰਤਰੀ ਹਰਭਜਨ ਸਿੰਘ
August 15, 2025
-

Rajni / Patiala

Reporter..Rajni

ਸੜਕ ਸੁਧਾਰ ਕਾਰਜਾਂ ਰਾਹੀਂ ਕਿਸਾਨਾਂ ਨੂੰ ਮਿਲੇਗਾ ਵਧੇਰਾ ਲਾਭ – ਮੰਤਰੀ ਹਰਭਜਨ ਸਿੰਘ

ਪਟਿਆਲਾ, 15 ਅਗਸਤ 2025 :
ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪਟਿਆਲਾ-ਸਨੌਰ ਸੜਕ ਬਣਾਉਣ ਦੀ ਸ਼ੁਰੂਆਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਰਾਧਾ ਸੁਆਮੀ ਸਤਸੰਗ ਘਰ ਨੇੜੇ ਨੀਂਹ ਪੱਥਰ ਰੱਖ ਕੇ ਕੀਤੀ ਗਈ। ਇਸ ਮੌਕੇ ਪਟਿਆਲਾ ਦੇ ਵਿਧਾਇਕ ਸ੍ਰੀ ਹਰਮੀਤ ਸਿੰਘ ਪਠਾਣਮਾਜਰਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਇਸ ਮੌਕੇ ਬੋਲਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪਟਿਆਲਾ-ਸਨੌਰ ਸੜਕ ਦੀ ਕੁੱਲ ਲੰਬਾਈ ਲਗਭਗ 4 ਕਿਲੋਮੀਟਰ ਹੈ, ਜੋ ਕਿ ਇਲਾਕੇ ਦੇ ਕਈ ਪਿੰਡਾਂ ਅਤੇ ਨਗਰਾਂ ਨੂੰ ਪਟਿਆਲਾ ਸ਼ਹਿਰ ਨਾਲ ਜੋੜਦੀ ਹੈ, ਜਿਸ ਨਾਲ ਇਲਾਕੇ ਦੇ ਫਲ-ਸਬਜ਼ੀਆਂ ਦੇ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਲਾਭ ਮਿਲੇਗਾ।

ਮੰਤਰੀ ਹਰਭਜਨ ਸਿੰਘ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨਾ ਕੇਵਲ ਆਵਾਜਾਈ ਢਾਂਚੇ, ਸਗੋਂ ਸੱਭਿਆਚਾਰਕ ਅਤੇ ਧਾਰਮਿਕ ਥਾਵਾਂ ਦੀ ਵੀ ਸੰਭਾਲ ਅਤੇ ਸੁਧਾਰ ਕਰ ਰਹੀ ਹੈ। ਇਸ ਦੇ ਤਹਿਤ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਰ ਦੇ ਸੁੰਦਰਿਕਰਨ ਅਤੇ ਆਸ-ਪਾਸ ਦੇ ਇਲਾਕੇ ਦੀ ਸਫਾਈ ਅਤੇ ਸ਼ਹਿਰ ਦੇ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾ ਰਹੇ ਹਨ।

ਸ੍ਰੀ ਹਰਮੀਤ ਸਿੰਘ ਪਠਾਣਮਾਜਰਾ ਨੇ ਪੰਜਾਬ ਸਰਕਾਰ ਵੱਲੋਂ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੀ ਕਿ ਪੰਜਾਬ ਵਿੱਚ ਕਿਸੇ ਵੀ ਸੜਕ ਦੀ ਹਾਲਤ ਤਰਸਯੋਗ ਨਹੀਂ ਹੋਣੀ ਚਾਹੀਦੀ। ਇਸ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਇਸ ਸੜਕ ਨੂੰ ਬਣਾਉਣ ਲਈ 348.70 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਾਰਜ ਤਿੰਨ ਮਹੀਨਿਆਂ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ।

Powered by Froala Editor


Recommended Posts