ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ 'ਚ ਲਹਿਰਾਇਆ ਤਿਰੰਗਾ
August 15, 2025
-79-

S M Singh / Patiala

ਧੜੱਲੇਦਾਰ ਬਿਊਰੋ

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ 'ਚ ਲਹਿਰਾਇਆ ਤਿਰੰਗਾ

ਪਟਿਆਲਾ, 15 ਅਗਸਤ 2025:

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾ ਕੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਮੁੜ 'ਰੰਗਲਾ, ਹੱਸਦਾ-ਖੇਡਦਾ ਤੇ ਖੁਸ਼ਹਾਲ' ਬਣਾਉਣ ਵੱਲ ਤੇਜ਼ੀ ਨਾਲ ਵਧ ਰਹੀ ਹੈ। ਉਨ੍ਹਾਂ ਆਜ਼ਾਦੀ ਸੰਗਰਾਮੀਆਂ ਦੇ ਉਤਰਾਧਿਕਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਲਈ ਮुआਵਜ਼ਾ ਵਧਾ ਕੇ 1 ਕਰੋੜ ਰੁਪਏ ਕਰ ਦਿੱਤਾ ਹੈ। ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀ ਦਿੱਤੀ, 881 ਆਮ ਆਦਮੀ ਕਲੀਨਿਕ ਖੋਲੇ, 10 ਲੱਖ ਰੁਪਏ ਦਾ ਸਿਹਤ ਬੀਮਾ ਦਿੱਤਾ ਅਤੇ ਬਿਜਲੀ ਖੇਤਰ 'ਚ ਵੱਡੇ ਸੁਧਾਰ ਕੀਤੇ ਹਨ। ਪਟਿਆਲਾ 'ਚ ਬਿਜਲੀ ਪ੍ਰਣਾਲੀ ਲਈ 110 ਕਰੋੜ ਰੁਪਏ ਦੇ ਪ੍ਰਾਜੈਕਟ ਲਾਗੂ ਕੀਤੇ ਗਏ ਹਨ। ਸੂਬੇ ਵਿੱਚ 2173 ਕਿਲੋਮੀਟਰ ਨਵੀਆਂ ਸੜਕਾਂ, 34 ਨਵੇਂ ਪੁਲ ਅਤੇ 20 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ। ਨਸ਼ੇ ਵਿਰੁੱਧ ਮੁਹਿੰਮ ਹੇਠ 25 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ‘ਬਾਜ ਅੱਖ’ ਐਂਟੀ ਡਰੋਨ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਾਣੀ ਦੇ ਮਸਲੇ 'ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ। 18 ਹਜ਼ਾਰ ਤੋਂ ਵੱਧ ਖਾਲ਼ ਬਹਾਲ ਕਰਕੇ ਪਾਣੀ ਟੇਲਾਂ ਤੱਕ ਪਹੁੰਚਾਇਆ ਗਿਆ। ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਜਯੰਤਿ ਨਵੰਬਰ ਵਿੱਚ ਮਨਾਈ ਜਾਵੇਗੀ, ਜਿਸ ਲਈ ਵਿਸ਼ੇਸ਼ ਯੋਜਨਾ ਤੇ ਬਜਟ ਰੱਖਿਆ ਗਿਆ ਹੈ। ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਅਤੇ ਵਧੀਆ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਮੰਤਰੀ ਨੇ 16 ਅਗਸਤ ਨੂੰ ਸਕੂਲਾਂ-ਕਾਲਜਾਂ ਲਈ ਛੁੱਟੀ ਦਾ ਐਲਾਨ ਵੀ ਕੀਤਾ।


Powered by Froala Editor

79


Recommended Posts