ਧੜੱਲੇਦਾਰ ਬਿਊਰੋ

ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਸੁਤੰਤਰਤਾ ਦਿਵਸ ਮਨਾਇਆ ਤੇ ਬੂਟੇ ਵੀ ਲਾਏ
August 16, 2025
-

Rajni / Patiala

ਧੜੱਲੇਦਾਰ ਬਿਊਰੋ

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਸੁਤੰਤਰਤਾ ਦਿਵਸ ਮਨਾਇਆ ਤੇ ਬੂਟੇ ਵੀ ਲਾਏ

ਪਟਿਆਲਾ, 16 ਅਗਸਤ:

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ 79ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਮੁਖੀ ਅਰਵਿੰਦਰਪਾਲ ਸਿੰਘ ਭੱਟੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਟ੍ਰੇਨਿੰਗ ਅਧੀਨ ਵਾਰਡਰਜ਼ ਵੱਲੋਂ ਰਾਸ਼ਟਰੀ ਝੰਡੇ ਦੇ ਸਨਮਾਨ 'ਚ ਸ਼ਾਨਦਾਰ ਸਲਾਮੀ ਦਿੱਤੀ ਗਈ।

ਪ੍ਰਿੰਸੀਪਲ ਨੇ ਸੰਸਥਾ ਵਿਖੇ ਆਏ ਮਹਿਮਾਨਾਂ, ਸਟਾਫ ਅਤੇ ਟ੍ਰੇਨੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਸਮਾਰੋਹ ਵਿੱਚ ਸ਼ਾਮਿਲ ਸਟਾਫ ਅਤੇ ਟ੍ਰੇਨੀਆਂ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਦੇ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਇਹ ਆਜ਼ਾਦੀ ਸਾਨੂੰ ਬਹੁਤ ਲੰਮੇ ਸੰਘਰਸ਼ ਅਤੇ ਕੁਰਬਾਨੀਆਂ ਤੋਂ ਬਾਅਦ ਮਿਲੀ ਹੈ ਅਤੇ ਸਾਨੂੰ ਆਪਣੇ ਦੇਸ਼ ਦੀ ਤਰੱਕੀ ਲਈ ਹਮੇਸ਼ਾ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ।

ਅਰਵਿੰਦਰਪਾਲ ਸਿੰਘ ਭੱਟੀ ਨੇ ਟ੍ਰੇਨੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਤਾਕੀਦ ਵੀ ਕੀਤੀ। ਇਸ ਸਮਾਰੋਹ ਦੌਰਾਨ ਸੰਸਥਾ ਦੇ ਵਾਇਸ ਪ੍ਰਿੰਸੀਪਲ ਮੁਕੇਸ਼ ਕੁਮਾਰ ਸ਼ਰਮਾ, ਚੀਫ ਡ੍ਰਿਲ ਇੰਸਟ੍ਰਕਟਰ ਇਕਬਾਲ ਸਿੰਘ ਅਤੇ ਸਮੂਹ ਸਟਾਫ ਮੈਂਬਰ ਵੀ ਮੌਜੂਦ ਰਹੇ। ਵਾਤਾਵਰਨ ਨੂੰ ਹੋਰ ਹਰਾ-ਭਰਾ ਅਤੇ ਸਵੱਛ ਬਣਾਉਣ ਲਈ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਹੋਰ ਨਵੇਂ ਰੁੱਖ ਵੀ ਲਗਾਏ ਗਏ।

Powered by Froala Editor


Recommended Posts