Reporter..S M Singh

Reporter..S M Singh

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਜਨਤਕ ਸੁਰੱਖਿਆ ਤੇ ਗੈਰਕਾਨੂੰਨੀ ਸ਼ਰਾਬ ਦੀ ਤਸਕਰੀ ਤੇ ਬੂਟਲੈਗਿੰਗ ਦਾ ਮੁਕਾਬਲਾ ਕਰਨ ਲਈ ਦਿਖਾਈ ਬਹਾਦਰੀ
August 18, 2025
-

S M Singh / Patiala

Reporter..S M Singh

ਜਨਤਕ ਸੁਰੱਖਿਆ ਤੇ ਗੈਰਕਾਨੂੰਨੀ ਸ਼ਰਾਬ ਦੀ ਤਸਕਰੀ ਤੇ ਬੂਟਲੈਗਿੰਗ ਦਾ ਮੁਕਾਬਲਾ ਕਰਨ ਲਈ ਦਿਖਾਈ ਬਹਾਦਰੀ

ਪਟਿਆਲਾ, 17 ਅਗਸਤ 2025 :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਮੌਕੇ ਆਬਕਾਰੀ ਵਿਭਾਗ ਦੇ ਇੰਚਾਰਜ ਸਪੈਸ਼ਲ ਓਪਰੇਸ਼ਨ ਗਰੁੱਪ, ਆਬਕਾਰੀ ਅਫਸਰ ਸਰੂਪਇੰਦਰ ਸਿੰਘ ਸੰਧੂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਾਏ ਸ਼ਲਾਘਾਯੋਗ ਯੋਗਦਾਨ ਬਦਲੇ ਰਾਜ ਪੱਧਰੀ ਸਨਮਾਨ ਨਾਲ ਸਨਮਾਨ ਕੀਤਾ ਹੈ। ਪਟਿਆਲਾ ਰੇਂਜ, ਪਟਿਆਲਾ ਵਿਖੇ ਤਾਇਨਾਤ ਇਸ ਆਬਕਾਰੀ ਅਫਸਰ ਨੇ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਖਿਲਾਫ ਵੱਧੀ ਮੁਹਿੰਮ ਵਿੱਚ ਜਨਤਕ ਸੁਰੱਖਿਆ ਤੇ ਗੈਰਕਾਨੂੰਨੀ ਸ਼ਰਾਬ ਦੀ ਤਸਕਰੀ ਤੇ ਬੂਟਲੈਗਿੰਗ ਦਾ ਮੁਕਾਬਲਾ ਕਰਨ ਲਈ ਦਿਖਾਈ ਬਹਾਦਰੀ ਦਿਖਾਈ ਹੈ, ਇਸ ਲਈ ਸਰੂਪਇੰਦਰ ਸਿੰਘ ਸੰਧੂ ਦੀ ਰਾਜ ਪੱਧਰੀ ਸਨਮਾਨ ਲਈ ਚੋਣ ਕੀਤੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਮੌਕੇ ਆਬਕਾਰੀ ਅਫਸਰ ਸਰੂਪਇੰਦਰ ਸਿੰਘ ਨੂੰ ਦਿੱਤੇ ਗਏ ਸਨਮਾਨ ਪੱਤਰ ਵਿੱਚ ਦਰਜ ਕੀਤਾ ਗਿਆ ਹੈ ਕਿ ਆਬਕਾਰੀ ਅਫਸਰ ਨੇ ਆਪਣੇ ਤਜ਼ਰਬੇ ਤੇ ਸੂਝਬੂਝ ਨਾਲ ਨਾਜਾਇਜ਼ ਸ਼ਰਾਬ ਦੇ ਨਿਰਮਾਤਿਆਂ ਦੇ ਢੰਗ-ਤਰੀਕੇ ਦਾ ਪਰਦਾਫਾਸ਼ ਕੀਤਾ ਹੈ ਅਤੇ ਲੋਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਅਜਿਹੇ ਸਮਾਜਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਸ ਅਧਿਕਾਰੀ ਨੇ ਸਹਾਇਕ ਕਮਿਸ਼ਨਰ ਆਬਕਾਰੀ ਰੇਂਜ ਪਟਿਆਲਾ ਵਿਖੇ ਤਾਇਨਾਤੀ ਦੌਰਾਨ ਇੰਚਾਰਜ ਸਪੈਸ਼ਲ ਗਰੁੱਪ ਆਬਕਾਰੀ ਵਜੋਂ ਆਪਣੀ ਡਿਊਟੀ ਨਿਭਾਉਣ ਸਮੇਂ ਬੇਮਿਸਾਲ ਸਾਹਸ, ਦ੍ਰਿੜਤਾ ਅਤੇ ਪੇਸ਼ੇਵਰਤਾ ਦਾ ਪ੍ਰਦਰਸ਼ਨ ਕੀਤਾ ਹੈ।

Powered by Froala Editor


Recommended Posts